ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਗਾਜ਼ੀਪੁਰ ਬਾਰਡਰ ‘ਤੇ ਕਿਸਾਨਾਂ ਦੀ ਵਧੀ ਗਿਣਤੀ, ਪੁਲਿਸ ਨੇ ਰਾਤੋਂ ਰਾਤ ਕੀਤੀ ਬੈਰੀਕੇਡਿੰਗ

ਪੰਜਾਬੀ ਲੋਕ · 31 January 2021
ਮੂਲ ਤਸਵੀਰ ਉਪਲਬਧ ਨਹੀਂ

ਦਿੱਲੀ ਵਿੱਚ ਕਿਸਾਨਾਂ ਦਾ ਹੜ ਪਹਿਲਾਂ ਵਾਂਗ ਹੀ ਵਧਦਾ ਜਾ ਰਿਹਾ ਹੈ। ਜਿਸ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਨੇ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਹੈ। ਸਰਹੱਦ ‘ਤੇ ਰਾਤੋ ਰਾਤ 12 ਲੇਅਰ ਦੀ ਬੈਰੀਕੇਡਿੰਗ ਕਰ ਦਿੱਤੀ ਗਈ ਹੈ ਤੇ ਐਨਐਚ-24 ਤੇ ਯੂਪੀ ਤੋਂ ਦਿੱਲੀ ਜਾਣ ਵਾਲਾ ਰਾਹ ਬੰਦ ਕਰ ਦਿੱਤਾ ਗਿਆ ਹੈ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਦਸ ਦਈਏ ਕਿ ਲਾਲ ਕਿਲ੍ਹੇ ਦੀ ਘਟਨਾ ਤੋਂ ਬਾਅਦ ਰਾਜਨੀਤਿਕ ਲੀਡਰਾਂ ਦੇ ਬਿਆਨ ਆਏ ਹਨ। ਇੱਕ ਪਾਸੇ ਇਸ ਘਟਨਾ ਨੂੰ ਜਿੱਥੇ ਕੁੱਝ ਲੋਕ ਸਹੀ ਕਹਿ ਰਹੇ ਨੇ ਤਾਂ ਦੂਜੇ ਪਾਸੇ ਕੁੱਝ ਲੋਕਾਂ ਵੱਲੋਂ ਇਸਨੂੰ ਸਰਕਾਰ ਦੀ ਇੱਕ ਸੋਚੀ ਸਮਝੀ ਸਾਜਿਸ਼ ਮੰਨਿਆ ਜਾ ਰਿਹਾ ਹੈ।

ਉੱਥੇ ਹੀ ਅੱਜ ਸਮਾਜ ਸੇਵੀ ਮਨਦੀਪ ਮੰਨਾ ਲਾਲ ਕਿਲ਼੍ਹੇ ਦੀ ਘਟਨਾ ‘ਤੇ ਖੁੱਲ੍ਹ ਕੇ ਬੋਲੇ ਅਤੇ ਉਹਨਾਂ ਵੱਲੋਂ ਕੇਂਦਰ ਸਰਕਾਰ ‘ਤੇ ਇਲਜ਼ਾਮ ਲਾਇਆ ਗਿਆ ਕਿ ਕਿਸਾਨ ਅੰਦੋਲਨ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਅਜਿਹੀ ਚਾਲ ਚੱਲੀ ਗਈ ਹੈ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ