News

ਗਾਜ਼ੀਪੁਰ ਬਾਰਡਰ ’ਤੇ ਕੱਟੀ ਬਿਜਲੀ, ਰਾਕੇਸ਼ ਟਿਕੈਤ ਦੀ ਸਖਤ ਚੇਤਾਵਨੀ

ਗਾਜ਼ੀਪੁਰ ਬਾਰਡਰ ’ਤੇ ਬੁੱਧਵਾਰ ਰਾਤ 8 ਵਜੇ ਬਿਜਲੀ ਕੱਟ ਦਿੱਤੀ ਗਈ। ਇਸ ਉੱਪਰ ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਦਹਿਸ਼ਤ ਫੈਲਾਉਣ ਦਾ ਕੰਮ ਕਰ ਰਹੀ ਹੈ। ਇਸ ਤਰ੍ਹਾਂ ਦੀ ਕੋਈ ਵੀ ਹਰਕਤ ਪੁਲਿਸ ਪ੍ਰਸ਼ਾਸਨ ਨਾ ਕਰੇ।

ਜ਼ਿਕਰਯੋਗ ਹੈ ਕਿ 26 ਜਨਵਰੀ ਨੂੰ ਦਿੱਲੀ ਵਿੱਚ ਕਿਸਾਨਾਂ ਦੀ ਟਰੈਕਟਰ ਰੈਲੀ ਵਿੱਚ ਹਿੰਸਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਵਿਰੁੱਧ ਐਫਆਈਆਰ ਦਰਜ ਹੋ ਚੁਕੀ ਹੈ ਪਰ ਉਹਨਾਂ ਦੇ ਚਿਹਰੇ ਤੇ ਕਿਸੇ ਕਿਸਮ ਦੀ ਕੋਈ ਚਿੰਤਾ ਨਹੀਂ ਹੈ।

ਬੁੱਧਵਾਰ ਸਵੇਰ ਤੋਂ ਦੇਰ ਰਾਤ ਤੱਕ ਦਿੱਲੀ ਤੋਂ ਲੈ ਉੱਤਰ ਪ੍ਰਦੇਸ਼ ਦੀ ਪੁਲਿਸ ਪੂਰੀ ਤਰ੍ਹਾਂ ਸਰਗਰਮ ਦਿੱਸੀ। ਦਿੱਲੀ-ਸਹਾਰਨਪੁਰ ਹਾਈਵੇਅ ਉੱਤੇ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਬੜੌਤ ’ਚ 40 ਦਿਨਾਂ ਤੋਂ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਪੁਲਿਸ ਨੇ ਅੱਧੀ ਰਾਤ ਨੂੰ ਹਟਾ ਦਿੱਤਾ।

ਖ਼ਬਰ ਤਾਂ ਉੱਥੇ ਲਾਠੀਚਾਰਜ ਹੋਣ ਦੀ ਵੀ ਆਈ ਪਰ ਇਸ ਦੀ ਪੁਸ਼ਟੀ ਨਹੀਂ ਹੋ ਸਕੀ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਠੀਕ ਹੈ…ਤੇ ਉਹ ਕਿਸਾਨ ਜੋ ਪਿੰਡਾਂ ’ਚ ਹਨ, ਉੱਥੇ ਉਨ੍ਹਾਂ ਨੂੰ ਦੱਸ ਦੇਵਾਂਗੇ।

ਫਿਰ ਜੇ ਕੋਈ ਪ੍ਰੇਸ਼ਾਨੀ ਹੁੰਦੀ ਹੈ, ਤਾਂ ਉੱਥੋਂ ਦੇ ਜਿਹੜੇ ਲੋਕਲ ਥਾਣੇ ਹਨ, ਕਿਸਾਨ ਉੱਥੇ ਜਾਣਗੇ। ਇਹ ਸਰਕਾਰ ਪੂਰੀ ਤਰ੍ਹਾਂ ਧਿਆਨ ਰੱਖ ਲਵੇ। ਇਸ ਤਰ੍ਹਾਂ ਦੀ ਕੋਈ ਵੀ ਹਰਕਤ ਉੱਥੇ ਹੋਵੇਗੀ, ਤਾਂ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।

Click to comment

Leave a Reply

Your email address will not be published. Required fields are marked *

Most Popular

To Top