ਗਿਆਨੀ ਕੇਵਲ ਸਿੰਘ ਦਾ ਵੱਡਾ ਬਿਆਨ, ਰੇਤ ਮਾਫੀਆ, ਨਸ਼ਾ ਮਾਫ਼ੀਆ, ਭ੍ਰਿਸ਼ਟਾਚਾਰ ਤੋਂ ਭੋਰਾ ਵੀ ਨਹੀਂ ਮਿਲੀ ਮੁਕਤੀ

 ਗਿਆਨੀ ਕੇਵਲ ਸਿੰਘ ਦਾ ਵੱਡਾ ਬਿਆਨ, ਰੇਤ ਮਾਫੀਆ, ਨਸ਼ਾ ਮਾਫ਼ੀਆ, ਭ੍ਰਿਸ਼ਟਾਚਾਰ ਤੋਂ ਭੋਰਾ ਵੀ ਨਹੀਂ ਮਿਲੀ ਮੁਕਤੀ

ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਤੇ ਸਾਬਕਾ ਜੱਥੇਦਾਰ ਗਿਆਨੀ ਕੇਵਲ ਸਿੰਘ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ ਤੇ ਲਿਆ ਹੈ। ਉਹਨਾਂ ਦਾ ਕਹਿਣਾ ਹੈ ਕਿ ਮਾਨ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਨਜ਼ਰ ਆ ਰਹੀ ਹੈ। ਗਿਆਨੀ ਕੇਵਲ ਸਿੰਗ ਨੇ ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਮੁਤਾਬਕ ਆਪਣਾ ਫਰਜ਼ ਨਿਭਾਉਣ ਲਈ ਕਿਹਾ ਹੈ।

Punjab Govt to amend Stone Crushing Rules & Guidelines to further check  Illegal Mining - YesPunjab.com

ਗਿਆਨੀ ਕੇਵਲ ਸਿੰਘ ਨੇ ਮਾਨ ਨੂੰ ਕਿਹਾ ਕਿ ਉਹ ਸੂਬੇ ਨੂੰ ਆਬਾਦ ਕਰਨ ਤੇ ਕੁਰੀਤੀਆਂ ਤੋਂ ਮੁਕਤ ਕਰਨ ਦੇ ਵਾਅਦੇ ਮੁਤਾਬਕ ਆਪਣਾ ਫਰਜ਼ ਨਿਭਾਉਣ। ਉਹਨਾਂ ਇਸ ਸਬੰਧੀ ਮੁੱਖ ਮੰਤਰੀ ਨੂੰ ਪੱਤਰ ਭੇਜ ਕੇ ਕਿਹਾ ਕਿ ਸੂਬੇ ਵਿੱਚ ‘ਆਪ’ ਸਰਕਾਰ ਬਣੀ ਨੂੰ ਛੇ ਮਹੀਨੇ ਬੀਤੇ ਚੁੱਕੇ ਹਨ, ਪਰ ਹੁਣ ਤੱਕ ਪੰਜਾਬ ਵਾਸੀਆਂ ਨੂੰ ਕਿਸੇ ਵੀ ਕੁਰੀਤੀ ਤੋਂ ਮੁਕਤੀ ਨਹੀਂ ਮਿਲੀ।

ਗਿਆਨੀ ਕੇਵਲ ਸਿੰਘ ਨੇ ਕਿਹਾ ਕਿ, ਆਪ ਸੂਬੇ ਵਿੱਚ ਰੇਤ ਮਾਫ਼ੀਆ, ਨਸ਼ਾ ਮਾਫ਼ੀਆ, ਭ੍ਰਿਸ਼ਟਾਚਾਰ ਤੇ ਬੇਰੁਜ਼ਗਾਰੀ ਤੋਂ ਮੁਕਤੀ ਦਵਾ ਕੇ ਨਵਾਂ ਪੰਜਾਬ ਸਿਰਜਣ ਦਾ ਭਰੋਸਾ ਦੇ ਕੇ ਆਈ ਸੀ, ਪਰ ਹੁਣ ਤੱਕ ਪੰਜਾਬ ਵਾਸੀਆਂ ਨੂੰ ਇਹਨਾਂ ਵਿਚੋਂ ਕਿਸੇ ਵੀ ਅਲਾਮਤ ਤੋਂ ਛੁਟਕਾਰਾ ਨਹੀਂ ਮਿਲ ਸਕਿਆ।

Leave a Reply

Your email address will not be published.