News

ਗਿਲਜੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ, ਦਿੱਤਾ ਇਹ ਜਵਾਬ

ਪੰਜਾਬ ਵਿੱਚ ਕਾਂਗਰਸ ਦੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਪੰਜਾਬ ਤੇ ਹਰਿਆਣਆ ਹਾਈਕੋਰਟ ਤੋਂ ਝਟਕਾ ਲੱਗਿਆ ਹੈ। ਗਿਲਜੀਆਂ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੇ ਖਿਲਾਫ਼ ਦਰਜ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।

Former Punjab minister Sadhu Singh Dharamsot arrested in corruption case |  India News – India TV

ਇਸ ਮਾਮਲੇ ਵਿੱਚ ਹਾਈਕੋਰਟ ਨੇ ਕਿਹਾ ਕਿ ਇਹ ਕੋਈ ਜ਼ਰੂਰੀ ਪਟੀਸ਼ਨ ਨਹੀਂ ਹੈ ਅਤੇ ਇਸ ਤੇ ਨਿਯਮਿਤ ਤੌਰ ਤੇ ਸੁਣਵਾਈ ਕੀਤੀ ਜਾ ਸਕਦੀ ਹੈ। ਹਾਈਕੋਰਟ ਵਿੱਚ ਇਸ ਸਮੇਂ ਛੁੱਟੀਆਂ ਹਨ। ਜੇ ਗਿਲਜੀਆਂ ਅਗਾਊਂ ਜ਼ਮਾਨਤ ਚਾਹੁੰਦੇ ਹਨ ਤਾਂ ਉਹ ਹੇਠਲੀ ਅਦਾਲਤ ਜਾ ਸਕਦੇ ਹਨ। ਸੰਗਤ ਸਿੰਘ ਗਿਲਜੀਆ ਗ੍ਰਿਫ਼ਤਾਰੀ ਤੋਂ ਬਚਣ ਲਈ ਕਈ ਦਿਨਾਂ ਤੋਂ ਰੂਪੋਸ਼ ਚੱਲ ਰਹੇ ਹਨ।

ਦੱਸ ਦਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਜੰਗਲ ਘੁਟਾਲੇ ਵਿੱਚ ਕੇਸ ਦਰਜ ਕੀਤਾ ਸੀ ਜਿਸ ਵਿੱਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਨਾਲ ਸੰਗਤ ਸਿੰਘ ਗਿਲਜੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ। ਉੱਥੇ ਹੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਨੇ ਅਮਲੋਹ ਸਥਿਤ ਉਸ ਦੇ ਘਰ ਤੋਂ ਤੜਕੇ 3 ਵਜੇ ਗ੍ਰਿਫ਼ਤਾਰ ਕੀਤਾ ਹੈ।

Click to comment

Leave a Reply

Your email address will not be published.

Most Popular

To Top