Punjab

ਜਥੇਦਾਰ ਗਿ. ਹਰਪ੍ਰੀਤ ਸਿੰਘ ਨੇ ਖਾਲਿਸਤਾਨ ਬਾਰੇ ਦਿੱਤਾ ਵੱਡਾ ਬਿਆਨ

ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖਾਂ ਦੇ ਵੱਖਰੇ ਕੌਮੀ ਘਰ ਬਾਰੇ ਦਿੱਤੇ ਬਿਆਨ ਨੇ ਸਿਆਸਤ ਵਿੱਚ ਖਲਬਲੀ ਮਚਾ ਦਿੱਤੀ ਹੈ। ਗਿ. ਹਰਪ੍ਰੀਤ ਸਿੰਘ ਨੇ ਆਪਣੇ ਇੱਕ ਸੰਬੋਧਨ ਵਿੱਚ ਕਿਹਾ ਸੀ ਕਿ ਸਿੱਖਾਂ ਨੇ 1947 ਵਿੱਚ ਭਾਰਤ ਨਾਲ ਰਹਿਣਾ ਮਨਜ਼ੂਰ ਕੀਤਾ ਸੀ ਪਰ ਹੁਣ ਉਸੇ ਭਾਰਤ ਵਿੱਚ ਸਿੱਖਾਂ ਦਾ ਧਰਮ, ਧਾਰਮਿਕ ਗ੍ਰੰਥ ਅਤੇ ਖੁਦ ਸਿੱਖ ਵੀ ਸੁਰੱਖਿਅਤ ਨਹੀਂ ਹਨ।

ਜਿਸ ਤੋਂ ਬਾਅਦ ਮਾਮਲੇ ਤੇ ਹੁਣ ਸਿਆਸੀ ਬਿਆਨਬਾਜ਼ੀਆਂ ਨੇ ਵੀ ਜ਼ੋਰ ਫੜ੍ਹ ਲਿਆ ਹੈ। ਆਮ ਆਦਮੀ ਪਾਰਟੀ ਨੇ ਗਿ. ਹਰਪ੍ਰੀਤ ਸਿੰਘ ਦੇ ਬਿਆਨ ਤੋਂ ਸਭ ਤੋਂ ਪਹਿਲਾਂ ਤਿੱਖਾ ਪ੍ਰਤੀਕਰਮ ਦਿੱਤਾ ਹੈ ਅਤੇ ਉਨ੍ਹਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਆਪ ਆਗੂ ਹਰਮਨ ਚੀਮਾ ਮੁਤਾਬਕ ਆਮ ਆਦਮੀ ਪਾਰਟੀ ਗਿ. ਹਰਪ੍ਰੀਤ ਸਿੰਘ ਦੇ ਇਸ ਬਿਆਨ ਦਾ ਕੋਈ ਵੀ ਸਮਰਥਨ ਨਹੀਂ ਕਰਦੀ ਅਤੇ ਅਜਿਹੇ ਬਿਆਨ ਦੇਣ ਵਾਲੇ ਵਿਅਕਤੀਆਂ ਖਿਲਾਫ ਕਾਰਵਾਈ ਦੀ ਮੰਗ ਕਰਦੀ ਹੈ।

ਇਹ ਵੀ ਪੜ੍ਹੋ: ਖੇਤੀ ਆਰਡੀਨੈਂਸਾਂ ਖਿਲਾਫ਼ ਕਿਸਾਨ ਜੱਥੇਬੰਦੀਆਂ ਨੇ ਸੂਬੇ ਦੀਆਂ ਸੜਕਾਂ ਕੀਤੀਆਂ ਜਾਮ

ਊਨ੍ਹਾਂ ਕਿਹਾ ਕਿ ਜਥੇਦਾਰ ਦਾ ਇਹ ਬਿਆਨ ਸ਼੍ਰੋਮਣੀ ਅਕਾਲੀ ਦਲ ਦੇ ਇਸ਼ਾਰੇ ਤੇ ਕਿਸਾਨਾਂ ਦੇ ਸੰਘਰਸ਼ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਦਿੱਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਜਥੇਦਾਰ ਗਿ. ਹਰਪ੍ਰੀਤ ਸਿੰਘ ਦੇ ਖਾਲਿਸਤਾਨ ਵਾਲੇ ਬਿਆਨ ਤੇ ਆਪਣਾ ਪੱਖ ਸਾਫ ਕਰਨ। ਨਾਲ ਹੀ ਉਨ੍ਹਾਂ ਭਾਜਪਾ ਨੂੰ ਵੀ ਇਸ ਮੁੱਦੇ ਤੇ ਆਪਣਾ ਸਟੈਂਡ ਸਾਫ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਕੇਂਦਰ ਸਰਕਾਰ ਨੇ ਪਿਆਜ਼ ਦੀ ਬਰਾਮਦ ’ਤੇ ਲਾਈ ਰੋਕ

ਉਨ੍ਹਾਂ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਦੋਵੇਂ ਭਾਈਵਾਲ ਪਾਰਟੀਆਂ ਨੇ ਅਤੇ ਹੁਣ ਦੋਵਾਂ ਨੂੰ ਹੀ ਜਵਾਬ ਦੇਣਾ ਪਏਗਾ ਕਿ ਉਹ ਇੱਕ ਦੂਜੇ ਨਾਲ ਇਸ ਮੁੱਦੇ ਤੇ ਸਹਿਮਤ ਹਨ ਜਾਂ ਅਸਿਹਮਤ। ਆਮ ਆਦਮੀ ਪਾਰਟੀ ਨੇ ਤਾਂ ਜਥੇਦਾਰ ਗਿ. ਹਰਪ੍ਰੀਤ ਸਿੰਘ ਦੀ ਤੁਲਨਾ ਗੁਰਪਤਵੰਤ ਸਿੰਘ ਪੰਨੂ ਨਾਲ ਕਰ ਦਿੱਤੀ।

ਕੱਲ ਨੂੰ ਆਹ ਦੋ ਘੰਟੇ ਭੁੱਲ ਕੇ ਵੀ ਨਾ ਬਣਾਇਓ ਕਿਧਰੇ ਜਾਣ ਦਾ ਪਲਾਨ, ਦਿੱਤੀ ਸਿੱਧੀ ਚੇਤਾਵਨੀ (ਵੀਡੀਓ)

ਉਨ੍ਹਾਂ ਕਿਹਾ ਕਿ ਜਿਵੇਂ ਪੰਨੂ ਖੁੱਲ੍ਹੇਆਮ ਪੰਜਾਬ ਦੇ ਲੋਕਾਂ ਵਿੱਚ ਅਸ਼ਾਂਤੀ ਫੈਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਉਸ ਤਰ੍ਹਾਂ ਹੀ ਜਥੇਦਾਰ ਗਿ. ਹਰਪ੍ਰੀਤ ਸਿੰਘ ਅਸਿੱਧੇ ਢੰਗ ਨਾਲ ਪੰਜਾਬ ਦੇ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਸ ਤੋਂ ਪਹਿਲਾਂ ਵੀ ਖਾਲਿਸਤਾਨ ਦਾ ਸਮਰਥਨ ਕੀਤਾ ਗਿਆ ਸੀ ਜਿਸ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਸਣੇ ਕਈ ਸਿਆਸਤਦਾਨਾਂ ਨੇ ਜੱਥੇਦਾਰ ਦੇ ਬਿਆਨ ਦਾ ਵਿਰੋਧ ਕੀਤਾ ਸੀ।

ਹੁਣ ਇੱਕ ਵਾਰ ਫਿਰ ਤੋਂ ਜੱਥੇਦਾਰ ਦੇ ਬਿਆਨ ਨੇ ਮਾਮਲੇ ਨੂੰ ਗਰਮਾ ਦਿੱਤਾ ਹੈ। ਦੇਖਣਾ ਇਹੀ ਹੈ ਕਿ ਹੁਣ ਇਹ ਮਸਲਾ ਹੋਣ ਕਿੰਨਾ ਕੁ ਭਖਦਾ ਹੈ ਅਤੇ ਗਿ. ਹਰਪ੍ਰੀਤ ਸਿੰਘ ਆਪਣੇ ਬਿਆਨ ਦੇ ਜਵਾਬ ਵਿੱਚ ਹੋਰ ਕੀ ਕੁੱਝ ਲੋਕਾਂ ਅੱਗੇ ਰੱਖਦੇ ਹਨ।

Click to comment

Leave a Reply

Your email address will not be published.

Most Popular

To Top