ਗੁਜਰਾਤੀਓ ‘ਕਮੇਡੀਅਨ’ ਦੇ ਝਾਂਸੇ ‘ਚ ਨਾ ਆਇਓ, ਜਰਾ ਗੂਗਲ ਕਰ ਲਿਓ ਪੰਜਾਬ ਬਾਰੇ! ਸੁਖਪਾਲ ਖਹਿਰਾ ਦਾ ਬਿਆਨ

 ਗੁਜਰਾਤੀਓ ‘ਕਮੇਡੀਅਨ’ ਦੇ ਝਾਂਸੇ ‘ਚ ਨਾ ਆਇਓ, ਜਰਾ ਗੂਗਲ ਕਰ ਲਿਓ ਪੰਜਾਬ ਬਾਰੇ! ਸੁਖਪਾਲ ਖਹਿਰਾ ਦਾ ਬਿਆਨ

ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੌਕਰੀਆਂ ਦੇਣ ਦੇ ਵਾਅਦੇ ਤੇ ਸਖ਼ਤ ਟਿੱਪਣੀ ਕੀਤੀ ਹੈ। ਸੁਖਪਾਲ ਖਹਿਰਾ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਕੇ ਗੁਜਰਾਤੀਆਂ ਨੂੰ ਮਾਨ ਦੇ ਝਾਂਸੇ ਵਿੱਚ ਨਾ ਆਉਣ ਦੀ ਅਪੀਲ ਕੀਤੀ ਹੈ। ਸੁਖਪਾਲ ਖਹਿਰਾ ਨੇ ਟਵੀਟ ਕਰਕੇ ਕਿਹਾ, ਮੈਂ ਗੁਜਰਾਤ ਦੇ ਵੋਟਰਾਂ ਨੂੰ ਕਾਮੇਡੀਅਨ ਦੇ ਜਾਲ ਵਿੱਚ ਨਾ ਫਸਣ ਦੀ ਅਪੀਲ ਕਰਦਾ ਹਾਂ।

Punjab leader Sukhpal Singh Khaira got financial benefits from drug traffickers: ED charge sheet | Latest News India - Hindustan Times

ਰੁਜ਼ਗਾਰ ਦੇ ਉਸ ਦੇ ਸਰਾਰ ਝੂਠੇ ਦਾਅਵਿਆਂ ਤੇ ਹੁਣੇ ਹੀ ਪੰਜਾਬ ਵਿੱਚ ਬੇਰੁਜ਼ਗਾਰ ਨੌਜਵਾਨਾਂ ਦੇ ਅੰਦੋਲਨ ਬਾਰੇ ਗੂਗਲ ਕਰਕੇ ਖਬਰਾਂ ਪੜ੍ਹੋ। ਪੰਜਾਬ ਭਰ ਵਿੱਚ ਕਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਵੱਲੋਂ ਰੈਗੂਲਰ ਨੌਕਰੀਆਂ ਦੀ ਮੰਗ ਨੂੰ ਲੈ ਕੇ ਧਰਨੇ ਦਿੱਤੇ ਜਾ ਰਹੇ ਹਨ। ਦੱਸ ਦਈਏ ਕਿ ਸੁਖਪਾਲ ਖਹਿਰਾ ਆਮ ਆਦਮੀ ਪਾਰਟੀ ਤੇ ਖਾਸ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਤੇ ਨਿਸ਼ਾਨਾ ਲਾਉਣ ਦਾ ਕੋਈ ਮੌਕਾ ਨਹੀਂ ਛੱਡਦੇ।

ਗੁਜਰਾਤ ਚੋਣਾਂ ਪ੍ਰਚਾਰ ਦੌਰਾਨ ਭਗਵੰਤ ਮਾਨ ਨੇ ਕਿਹਾ ਸੀ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਗੁਜਰਾਤ ਦੇ ਹਰ ਬੇਰੁਜ਼ਗਾਰ ਨੌਜਵਾਨ ਨੂੰ ਨੌਕਰੀ ਦਿੱਤੀ ਜਾਵੇਗੀ। ਸ਼ੁੱਕਰਵਾਰ ਨੂੰ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਪੰਜਾਬ ਦੇ 8 ਮਹੀਨਿਆਂ ਵਿੱਚ 20,776 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਪੇਸ਼ ਕਰਦਿਆਂ ਕਿਹਾ ਕਿ ਅਸੀਂ ਦੂਜੀਆਂ ਪਾਰਟੀਆਂ ਵਾਂਗ ਝੂਠੇ ਵਾਅਦੇ ਨਹੀਂ ਕਰਦੇ।

Leave a Reply

Your email address will not be published. Required fields are marked *