ਗੁਜਰਾਤ ਬਦਲਾਅ ਵੱਲ ਵੱਧ ਰਿਹਾ ਹੈ, ਨਵਾਂ ਇਤਿਹਾਸ ਲਿਖੇ ਜਾਣ ’ਚ ਕੁਝ ਹੀ ਦਿਨ ਬਾਕੀ: ਸੀਐਮ ਭਗਵੰਤ ਮਾਨ

 ਗੁਜਰਾਤ ਬਦਲਾਅ ਵੱਲ ਵੱਧ ਰਿਹਾ ਹੈ, ਨਵਾਂ ਇਤਿਹਾਸ ਲਿਖੇ ਜਾਣ ’ਚ ਕੁਝ ਹੀ ਦਿਨ ਬਾਕੀ: ਸੀਐਮ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਵਿੱਚ ਨਵਾਂ ਇਤਿਹਾਸ ਲਿਖਣ ਲਈ ਕੁਝ ਹੀ ਦਿਨ ਬਾਕੀ ਹਨ। ਉਹਨਾਂ ਕਿਹਾ ਕਿ, ਰਵਾਇਤੀ ਪਾਰਟੀਆਂ ਲੋਕਾਂ ਨੂੰ ਰਾਹਤ ਦੇਣ ਵਿੱਚ ਨਾਕਾਮ ਰਹੀਆਂ ਹਨ। ਗੁਜਰਾਤ ਵਿੱਚ ਵੋਟਾਂ ਪੈਣ ਵਿੱਚ ਕੁਝ ਹੀ ਦਿਨ ਬਾਕੀ ਰਹਿ ਗਏ ਹਨ। ਅਜਿਹੀ ਸਥਿਤੀ ਵਿੱਚ ਹੁਣ ਗੁਜਰਾਤ ਬਦਲਾਅ ਵੱਲ ਤੇਜ਼ੀ ਨਾਲ ਵਧ ਰਿਹਾ ਹੈ।

Image

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕਾਫਲਾ ਦਿਨੋਂ-ਦਿਨ ਵਧਦਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਬਦਲਾਅ ਦੇਖਣ ਨੂੰ ਮਿਲਣਗੇ। ਉਹਨਾਂ ਕਿਹਾ ਕਿ, ਭਾਜਪਾ ਗੁਜਰਾਤ ਵਿੱਚ 27 ਸਾਲਾਂ ਤੋਂ ਸੱਤਾ ਵਿੱਚ ਹੈ। ਲੋਕਾਂ ’ਚ ਭਾਜਪਾ ਨੂੰ ਲੈ ਕੇ ਨਿਰਾਸ਼ਾ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਰੋਡ ਸ਼ੋਅ ’ਚ ਜਿਸ ਤਰ੍ਹਾਂ ਲੱਖਾਂ ਦੀ ਗਿਣਤੀ ’ਚ ਲੋਕ ਸ਼ਾਮਲ ਹੋ ਰਹੇ ਹਨ, ਉਸ ਨੂੰ ਵੇਖ ਕੇ ਗੁਜਰਾਤ ਦੇ ਲੋਕਾਂ ਦੇ ਮੂਡ ਦਾ ਪਤਾ ਲਗਾਇਆ ਜਾ ਸਕਦਾ ਹੈ।Image

ਉਨ੍ਹਾਂ ਕਿਹਾ ਕਿ ਹੁਣ ਹਰ ਸੂਬੇ ’ਚ ਬਦਲਾਅ ਨਜ਼ਰ ਆਵੇਗਾ ਕਿਉਂਕਿ ਲੋਕ ਭਾਜਪਾ ਅਤੇ ਕਾਂਗਰਸ ਦੋਵਾਂ ਪਾਰਟੀਆਂ ਤੋਂ ਉਭਰ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਮਾਂ ਤੇਜ਼ੀ ਨਾਲ ਬਦਲ ਰਿਹਾ ਹੈ ਅਤੇ ਲੋਕ ਹਰ ਸੂਬੇ ’ਚ ਭ੍ਰਿਸ਼ਟਾਚਾਰ ਤੋਂ ਤੰਗ ਆ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਲੋਕ ਸਾਡੀ ਯਾਤਰਾ ਦਾ ਹਿੱਸਾ ਬਣਨ ਲਈ ਘਰਾਂ ਤੋਂ ਬਾਹਰ ਆ ਰਹੇ ਹਨ, ਉਸ ਤੋਂ ਸਪੱਸ਼ਟ ਹੈ ਕਿ ਹਰ ਕੋਈ ਬਦਲਾਅ ਦਾ ਸਾਥੀ ਬਣਨਾ ਚਾਹੁੰਦਾ ਹੈ। ਗੁਜਰਾਤ ’ਚ ਆਮ ਆਦਮੀ ਪਾਰਟੀ ਹਰ ਨਵੇਂ ਦਿਨ ਨਾਲ ਇਤਿਹਾਸਕ ਜਿੱਤ ਵੱਲ ਕਦਮ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦਾ ਸਮਰਥਨ ਕਰਨ ਵਾਲਿਆਂ ਦਾ ਧੰਨਵਾਦ ਕਰਦੇ ਹਾਂ।

 

Leave a Reply

Your email address will not be published.