ਗੁਜਰਾਤ ਵਿੱਚ ਭਗਵੰਤ ਮਾਨ ਦਾ ਵੱਡਾ ਬਿਆਨ, ਪੰਜਾਬ ‘ਚੋਂ ਗੈਂਗਸਟਰ ਕਲਚਰ ਕੀਤਾ ਖਤਮ: ਭਗਵੰਤ ਮਾਨ

 ਗੁਜਰਾਤ ਵਿੱਚ ਭਗਵੰਤ ਮਾਨ ਦਾ ਵੱਡਾ ਬਿਆਨ, ਪੰਜਾਬ ‘ਚੋਂ ਗੈਂਗਸਟਰ ਕਲਚਰ ਕੀਤਾ ਖਤਮ: ਭਗਵੰਤ ਮਾਨ

ਗੁਜਰਾਤ ਵਿੱਚ ਚੋਣ ਅਖਾੜਾ ਭਖਿਆ ਹੋਇਆ ਹੈ। ਆਮ ਆਦਮੀ ਪਾਰਟੀ ਵੱਲੋਂ ਪੂਰੇ ਜ਼ੋਰਾਂ ਤੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਵਿੱਚ ਰੁਜ਼ਗਾਰ ਦੇ ਆਪਣੇ ਵਾਅਦੇ ਨੂੰ ਦੁਹਰਾਉਂਦਿਆਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਗੁਜਰਾਤ ਦੇ ਹਰ ਬੇਰੁਜ਼ਗਾਰ ਨੌਜਵਾਨ ਨੂੰ ਨੌਕਰੀ ਦਿੱਤੀ ਜਾਵੇਗੀ।

ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਉਹਨਾਂ ਦੀ ਪਹਿਲੀ ਤਰਜੀਹ ਹੋਵੇਗੀ। ਮੁੱਖ ਮੰਤਰੀ ਨੇ ਪੰਜਾਬ ਦੇ 8 ਮਹੀਨਿਆਂ ਵਿੱਚ 20,776 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਪੇਸ਼ ਕਰਦਿਆਂ ਕਿਹਾ ਕਿ ਅਸੀਂ ਦੂਜੀਆਂ ਪਾਰਟੀਆਂ ਵਾਂਗ ਝੂਠੇ ਵਾਅਦੇ ਨਹੀਂ ਕਰਦੇ। ਆਮ ਆਦਮੀ ਪਾਰਟੀ ਜੋ ਵੀ ਵਾਅਦੇ ਕਰਦੀ ਹੈ, ਉਹ ਉਹਨਾਂ ਨੂੰ ਪੂਰਾ ਕਰਦੀ ਹੈ।

ਪੰਜਾਬ ਦੇ ਨੌਜਵਾਨਾਂ ਨੂੰ ਦਿੱਤੇ ਗਏ ਇਹ ਨਿਯੁਕਤੀ ਪੱਤਰ ਸਰਕਾਰ ਦੀ ਪ੍ਰਤੀਬੱਧਤਾ ਦਾ ਸਬੂਤ ਹਨ। ਗੁਜਰਾਤ ਵਿੱਚ ਵੀ ਸਰਕਾਰ ਬਣਨ ਤੋਂ ਬਾਅਦ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਸੀਐਮ ਮਾਨ ਨੇ ਗੈਂਗਸਟਰ ਕਲਚਰ ਤੇ ਵੀ ਖੁੱਲ੍ਹ ਕੇ ਗੱਲ ਕੀਤੀ ਅਤੇ ਕਿਹਾ ਕਿ ਉਹਨਾਂ ਦੀ ਸਰਕਾਰ ਨੇ ਸਿਰਫ਼ 8 ਮਹੀਨਿਆਂ ਵਿੱਚ ਪੰਜਾਬ ਵਿੱਚੋਂ ਗੈਂਗਸਟਰ ਕਲਚਰ ਦਾ ਖ਼ਾਤਮਾ ਕਰ ਦਿੱਤਾ ਹੈ।

ਉਨ੍ਹਾਂ ਪਿਛਲੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ‘ਤੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਲਈ ਹਮਲਾ ਬੋਲਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ। ਪਰ ‘ਆਪ’ ਸਰਕਾਰ ਸੂਬੇ ‘ਚ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਗੈਂਗਸਟਰ-ਕਲਚਰ ਅਤੇ ਬੰਦੂਕ-ਕਲਚਰ ਵਿਰੁੱਧ ਸਖ਼ਤ ਕਦਮ ਚੁੱਕ ਰਹੀ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਬੰਦੂਕਾਂ ਦੇ ਕੇ ਆਪਣੇ ਸਵਾਰਥ ਲਈ ਵਰਤਿਆ। ਪਲ ਹੁਣ ਅਪਰਾਧੀਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ੇ ਅਤੇ ਹਥਿਆਰ ਛੱਡ ਚੰਗਾ ਜੀਵਨ ਚੁਣਨ ਲਈ ਪ੍ਰੇਰਿਆ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਆਪ ਸਰਕਾਰ ਦੇ ਸੱਤਾ ਵਿੱਚ ਆਉਣ ਤੇ ਆਏ ਜ਼ੀਰੋ ਬਿਜਲੀ ਬਿੱਲ ਪੇਸ਼ ਕੀਤੇ ਸਨ ਅਤੇ ਦਿੱਲੀ ਅਤੇ ਪੰਜਾਬ ਦੀ ਤਰਜ਼ ਤੇ ਗੁਜਰਾਤ ਦੇ ਲੋਕਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਭਰੋਸਾ ਵੀ ਦਿੱਤਾ ਸੀ।

Leave a Reply

Your email address will not be published. Required fields are marked *