ਗੁਣਾਂ ਨਾਲ ਭਰਪੂਰ ਹੁੰਦੇ ਨੇ ਬੈਂਗਣ, ਫ਼ਾਇਦੇ ਜਾਣ ਹੋ ਜਾਓਗੇ ਹੈਰਾਨ

ਬੈਂਗਣ ਵਿੱਚ ਫਾਈਬਰ, ਕਾਰਬੋਹਾਈਡ੍ਰੇਟਸ, ਵਿਟਾਮਿਨ, ਪ੍ਰੋਟੀਨ, ਮੈਗਨੀਜ਼, ਫੋਲੇਟ, ਪੋਟਾਸ਼ੀਅਮ ਆਦਿ ਹੁੰਦੇ ਹਨ, ਜੋ ਕਿ ਸਿਹਤ ਲਈ ਬਹੁਤ ਲਾਭਦਾਇਕ ਹੁੰਦੇ ਹਨ। ਇਸ ਵਿੱਚ ਮੈਗਨੀਸ਼ੀਅਮ ਅਤੇ ਤਾਂਬਾ ਵੀ ਪਾਇਆ ਜਾਂਦਾ ਹੈ। ਬੈਂਗਣ ਵਿੱਚ ਐਂਥੋਸਿਆਨਿਨਸ ਪਾਇਆ ਜਾਂਦਾ ਹੈ, ਜਿਸ ਵਿੱਚ ਐਂਟੀਆਕਸੀਡੈਂਟ ਗੁਣ ਹੁੰਦੇ ਹਨ।

ਬਲੱਡ ਸ਼ੂਗਰ
ਬੈਂਗਣ ਬਲੱਡ ਸ਼ੂਗਰ ਨੂੰ ਕੰਟਰੋਲ ਰੱਖਦਾ ਹੈ। ਇਸ ਵਿੱਚ ਬਹੁਤ ਜ਼ਿਆਦਾ ਮਾਤਰਾ ਵਿੱਚ ਫਾਈਬਰ ਮੌਜੂਦ ਹੁੰਦਾ ਹੈ, ਜੋ ਸ਼ੂਗਰ ਦੇ ਪਾਚਨ ਵਿੱਚ ਮਦਦ ਕਰਦਾ ਹੈ। ਇਹ ਪਾਚਨ ਵਿੱਚ ਮਦਦ ਕਰਦਾ ਹੈ ਅਤੇ ਸਰੀਰ ਵਿੱਚ ਸ਼ੂਗਰ ਨੂੰ ਕੰਟਰੋਲ ਵਿੱਚ ਰੱਖਦਾ ਹੈ।
ਮੋਟਾਪਾ ਘਟਾਉਣ ’ਚ ਮਦਦਗਾਰ
ਬੈਂਗਣ ਵਿੱਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਅਤੇ ਕੈਲੋਰੀ ਬਹੁਤ ਘੱਟ ਹੁੰਦੀ ਹੈ। ਇਸ ਕਾਰਨ ਇਹ ਮੋਟਾਪਾ ਘਟਾਉਣ ‘ਚ ਮਦਦ ਕਰਦਾ ਹੈ। ਇਹ ਲੰਮੇ ਸਮੇਂ ਤਕ ਢਿੱਡ ਭਰਿਆ ਰੱਖਦਾ ਹੈ ਅਤੇ ਤੇਜ਼ ਭੁੱਖ ਨਹੀਂ ਲੱਗਣ ਦਿੰਦਾ।
ਦਿਲ ਸਿਹਤਮੰਦ
ਬੈਂਗਣ ਦਿਲ ਦੀ ਸਿਹਤ ਲਈ ਵੀ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਹ ਐਂਟੀਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦਾ ਹੈ, ਜੋ ਦਿਲ ਸਬੰਧੀ ਬਿਮਾਰੀਆਂ ਨੂੰ ਦੂਰ ਰੱਖਣ ਵਿੱਚ ਮਦਦ ਕਰਦਾ ਹੈ। ਬੈਂਗਣ ਦੀ ਨਿਯਮਿਤ ਵਰਤੋਂ ਸਰੀਰ ਵਿੱਚ ਕੋਲੈਸਟ੍ਰੋਲ ਦੀ ਮਾਤਰਾ ਨੂੰ ਘਟਾਉਂਦੀ ਹੈ।
ਪਾਚਨ ਸ਼ਕਤੀ
ਬੈਂਗਣ ਸਹੀ ਪਾਚਨ ਨੂੰ ਬਣਾਈ ਰੱਖਣ ਵਿੱਚ ਬਹੁਤ ਮਦਦ ਕਰਦਾ ਹੈ। ਇਸ ਵਿੱਚ ਮੌਜੂਦ ਫਾਈਬਰ ਦੀ ਵੱਡੀ ਮਾਤਰਾ ਭੋਜਨ ਨੂੰ ਜਲਦੀ ਪਚਾ ਕੇ ਕਬਜ਼ ਵਰਗੀਆਂ ਸਮੱਸਿਆਵਾਂ ਤੋਂ ਦੂਰ ਰੱਖਦੀ ਹੈ।
