News

ਗੁਰਦਾਸਪੁਰੀਆਂ ਨੂੰ ਮਿਲੇਗਾ ਵੱਡਾ ਤੋਹਫ਼ਾ? ਸੰਨੀ ਦਿਓਲ ਨੇ ਕੇਂਦਰੀ ਸਿਹਤ ਮੰਤਰੀ ਨਾਲ ਕੀਤੀ ਮੁਲਾਕਾਤ  

ਗੁਰਦਾਸਪੁਰ ਤੋਂ ਐਮਪੀ ਸੰਨੀ ਦਿਓਲ ਨੇ ਅੱਜ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨਾਲ ਮੁਲਕਾਤ ਕੀਤੀ। ਇਸ ਦੌਰਾਨ ਸੰਨੀ ਦਿਓਲ ਨੇ ਉਹਨਾਂ ਸਾਹਮਣੇ ਅਹਿਮ ਮੰਗ ਰੱਖੀ। ਉਹਨਾਂ ਨੇ ਮਾਂਡਵੀਆ ਨਾਲ ਸਿਹਤ ਸਮੱਸਿਆਵਾਂ ਨੂੰ ਲੈ ਕੇ ਇੱਕ ਬੈਠਕ ਕੀਤੀ ਗਈ ਹੈ। ਉਹਨਾਂ ਕਿਹਾ ਕਿ ਮੇਰੇ ਇਲਾਕੇ ਵਿੱਚ AIIMS ਜਾਂ ਪੀਜੀਆਈ ਦਾ ਸੈਟੇਲਾਈਟ ਕੇਂਦਰ ਸਥਾਪਤ ਕੀਤਾ ਜਾਵੇ।

ਇਸ ਬੈਠਕ ਦੌਰਾਨ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਜੀ ਦੇ ਨਾਲ ਸਿਹਤ ਸਮੱਸਿਆਵਾਂ ਨੂੰ ਗੱਲਬਾਤ ਕੀਤੀ ਗਈ ਹੈ ਜਿਸ ਵਿੱਚ ਕੇਂਦਰੀ ਸਿਹਤ ਮੰਤਰੀ ਡਾ. ਮਨਸੁਖ ਮਾਂਡਵੀਆ ਨੂੰ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ।

ਸੰਨੀ ਨੇ ਦੱਸਿਆ ਕਿ ਸਰਹੱਦੀ ਖੇਤਰ ਹੋਣ ਕਾਰਨ ਲੋਕਾਂ ਨੂੰ ਆਪਣੇ ਇਲਾਜ ਲਈ ਬਹੁਤ ਦੂਰ ਦੂਰ ਜਾਣਾ ਪੈਂਦਾ ਹੈ ਅਤੇ ਉਹਨਾਂ ਤੋਂ ਮੰਗ ਕੀਤੀ ਕਿ ਇਹਨਾਂ ਸਮੱਸਿਆਵਾਂ ਨੂੰ ਦੇਖਦਿਆਂ ਹੋਇਆਂ ਮੇਰੇ ਇਲਾਕੇ ਵਿੱਚ ਏਆਈਆਈਐਮਐਸ ਜਾਂ ਪੀਜੀਆਈ ਦੇ ਸੈਟੇਲਾਈਟ ਕੇਂਦਰ ਸਥਾਪਤ ਕੀਤਾ ਜਾਵੇ ਜਿਸ ਨੂੰ ਲੈ ਕੇ ਕੇਂਦਰੀ ਮੰਤਰੀ ਜੀ ਵੱਲੋਂ ਸਕਾਰਾਤਮਕ ਜਵਾਬ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਜਲਦ ਹੀ ਉਹ ਤੋਹਫ਼ਾ ਮੈਂ ਆਪਣੇ ਇਲਾਕਾ ਨਿਵਾਸੀਆਂ ਨਾਲ ਸਾਂਝਾ ਕਰਾਂਗਾ।

Click to comment

Leave a Reply

Your email address will not be published.

Most Popular

To Top