ਗੁਰਦਾਸਪੁਰ ਜ਼ਿਲ੍ਹੇ ’ਚ ਦਿੱਸਿਆ ਪੰਜਾਬ ਬੰਦ ਦਾ ਅਸਰ, ਸੁਰੱਖਿਆ ਦੇ ਸਖ਼ਤ ਪ੍ਰਬੰਧ

 ਗੁਰਦਾਸਪੁਰ ਜ਼ਿਲ੍ਹੇ ’ਚ ਦਿੱਸਿਆ ਪੰਜਾਬ ਬੰਦ ਦਾ ਅਸਰ, ਸੁਰੱਖਿਆ ਦੇ ਸਖ਼ਤ ਪ੍ਰਬੰਧ

ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਟਕਸਾਲੀ ਦੇ ਰਾਸ਼ਟਰੀ ਚੇਅਰਮੈਨ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਸ਼ਿਵ ਸੈਨਾ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਸੱਦੇ ਤਹਿਤ ਅੱਜ ਜ਼ਿਲ੍ਹਾ ਗੁਰਦਾਸਪੁਰ ਵਿੱਚ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਦੇ ਸੂਬਾ ਉਪ ਪ੍ਰਮੁੱਖ ਹਰਵਿੰਦਰ ਸੋਨੀ ਦੀ ਅਗਵਾਈ ਵਿੱਚ ਸਾਰੇ ਹਿੰਦੂ ਸੰਗਠਨਾਂ ਨੇ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕੀਤਾ।

PunjabKesari

ਹਿੰਦੂ ਸੰਗਠਨਾਂ ਵੱਲੋਂ ਖ਼ਾਲਿਸਤਾਨ ਅਤੇ ਅੱਤਵਾਦ ਮੁਰਦਾਬਾਦ ਦੇ ਨਾਅਰੇ ਲਾਏ ਗਏ। ਸ਼ਹਿਰ ਦੇ ਦੁਕਾਨਦਾਰਾਂ ਵੱਲੋਂ ਦੁਕਾਨਾਂ ਨੂੰ ਮੁਕੰਮਲ ਬੰਦ ਰੱਖਿਆ ਗਿਆ। ਇਸ ਤੋਂ ਇਲਾਵਾ ਜ਼ਿਲ੍ਹਾ ਪੁਲਸ ਗੁਰਦਾਸਪੁਰ ਵੱਲੋਂ ਸ਼ਹਿਰ ’ਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਦੱਸ ਦਈਏ ਕਿ ਅੰਮ੍ਰਿਤਸਰ ’ਚ ਬੀਤੇ ਦਿਨ ਸ਼ਿਵ ਸੈਨਾ ਟਕਸਾਲੀ ਦੇ ਰਾਸ਼ਟਰੀ ਚੇਅਰਮੈਨ ਸੁਧੀਰ ਸੂਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

Leave a Reply

Your email address will not be published.