News

ਗੁਰਦਾਸਪੁਰ ਤੋਂ ਕਿਸਾਨਾਂ ਦਾ ਵੱਡਾ ਕਾਫ਼ਲਾ ਦਿੱਲੀ ਅੰਦੋਲਨ ਲਈ ਰਵਾਨਾ

ਹਾੜ ਦੀ ਗਰਮੀ ਵਿੱਚ ਵੀ ਕਿਸਾਨਾਂ ਦੇ ਹੌਂਸਲੇ ਪੂਰੀ ਤਰ੍ਹਾਂ ਬੁਲੰਦ ਹਨ। ਕੋਰੋਨਾ ਦੀ ਦੂਜੀ ਲਹਿਰ ਘੱਟ ਹੋਣ ਤੋਂ ਬਾਅਦ ਵੱਡੀ ਗਿਣਤੀ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ। ਪੰਜਾਬ ਦੇ ਹਰ ਜ਼ਿਲ੍ਹੇ ਤੇ ਹਰ ਕਸਬੇ ਵਿੱਚੋਂ ਕਿਸਾਨ ਜੱਥਿਆਂ ਦੇ ਰੂਪ ਵਿੱਚ ਦਿੱਲੀ ਕਿਸਾਨੀ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਪਹੁੰਚ ਰਹੇ ਹਨ। ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਉਧਨਵਾਲ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਬੈਨਰ ਹੇਠ 500 ਤੋਂ ਵੱਧ ਕਿਸਾਨਾਂ ਦਾ ਜਥਾ ਟਰੈਕਟਰ ਟਰਾਲੀਆਂ ਤੇ ਗੱਡੀਆਂ ਤੇ ਸਵਾਰ ਹੋ ਕੇ ਦਿੱਲੀ ਅੰਦੋਲਨ ਲਈ ਰਵਾਨਾ ਹੋਇਆ।

Why India's farmer protests are resonating in the US | Agriculture News |  Al Jazeera

ਇਸ ਜਥੇ ਵਿੱਚ ਕਿਸਾਨ ਬੀਬੀਆਂ ਵੀ ਸ਼ਾਮਲ ਸਨ। ਉੱਥੇ ਹੀ ਕਿਸਾਨ ਹਰਵਿੰਦਰ ਸਿੰਘ ਖਜਾਲਾ, ਸ਼ੀਤਲ ਸਿੰਘ, ਗੁਰਮੀਤ ਸਿੰਘ ਪੰਨੂ ਤੇ ਬੀਬੀ ਰਾਜਵਿੰਦਰ ਕੌਰ ਨੇ ਦੱਸਿਆ ਕਿ, ‘ਕਿਸਾਨੀ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਇਹ ਜੱਥਾ ਦਿੱਲੀ ਜਾ ਰਿਹਾ ਹੈ। ਇਸ ਜੱਥੇ ਵਿੱਚ ਦੋ ਬੱਸਾਂ, ਲਗਭਗ 20 ਟਰਾਲੀਆਂ ਤੇ 25 ਗੱਡੀਆਂ ਸ਼ਾਮਲ ਹਨ। ਰਸਤੇ ਵਿਚੋਂ ਵੀ ਹਰ ਸ਼ਹਿਰ ਦਾ ਜੱਥਾ ਇਸ ਨਾਲ ਸ਼ਾਮਲ ਹੋ ਜਾਵੇਗਾ।’

ਉਹਨਾਂ ਅੱਗੇ ਦੱਸਿਆ ਕਿ, ‘ਦਿੱਲੀ ਪਹੁੰਚਣ ਤੱਕ ਇਹ ਜੱਥਾ 150 ਟਰਾਲੀਆਂ ਦਾ ਹੋ ਜਾਵੇਗਾ ਜਿਸ ਵਿੱਚ ਦੋ ਹਜ਼ਾਰ ਕਿਸਾਨ ਸ਼ਾਮਲ ਹੋ ਜਾਣਗੇ।’ ਕਿਸਾਨਾਂ ਨੇ ਸਪੱਸ਼ਟ ਤੌਰ ਤੇ ਕਿਹਾ ਕਿ, ‘ਜੇ ਉਹਨਾਂ ਨੂੰ ਅੰਦੋਲਨ 2024 ਤੱਕ ਵੀ ਚਲਾਉਣਾ ਪਿਆ ਤਾਂ ਉਹ ਚਲਾਉਣਗੇ। ਭਾਜਪਾ ਨੂੰ ਜਿਵੇਂ ਬੰਗਾਲ ਵਿੱਚ ਹਾਰ ਦਾ ਮੂੰਹ ਦੇਖਣਾ ਪਿਆ ਹੈ ਉਸੇ ਤਰ੍ਹਾਂ ਹੀ ਆਉਣ ਵਾਲੇ ਬਾਕੀ ਚੋਣਾਂ ਵਿੱਚ ਵੀ ਭਾਜਪਾ ਦਾ ਵਿਰੋਧ ਕਰਾਂਗੇ।

ਇਸ ਅੰਦੋਲਨ ਨੇ ਕਿਸਾਨਾਂ ਨੂੰ ਏਕਤਾ ਦੀ ਮਾਲਾ ਵਿੱਚ ਪਰੋ ਦਿੱਤਾ ਹੈ ਤੇ ਹੁਣ ਉਹ ਇੱਕ-ਦੂਜੇ ਦਾ ਵਿਰੋਧ ਕਰਨ ਦੀ ਬਜਾਏ ਮਦਦ ਕਰ ਰਹੇ ਹਨ। ਉਹਨਾਂ ਦਾ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਮੋਦੀ ਸਰਕਾਰ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ।’

Click to comment

Leave a Reply

Your email address will not be published.

Most Popular

To Top