ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਦੇ ਸ਼ਹਿਰ ‘ਚ ਲੱਗੇ ‘ਗੁੰਮਸ਼ੁਦਾ’ ਦੇ ਪੋਸਟਰ

 ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਦੇ ਸ਼ਹਿਰ ‘ਚ ਲੱਗੇ ‘ਗੁੰਮਸ਼ੁਦਾ’ ਦੇ ਪੋਸਟਰ

ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਦੇ ਹਲਕੇ ਦੇ ਲੋਕਾਂ ਨੇ ਕੰਧਾਂ ਤੇ ਪੋਸਟਰ ਲਾਏ ਹਨ।  ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਇਲਾਕੇ ‘ਚੋਂ ਸੰਨੀ ਦਿਓਲ ਦੇ ਗਾਇਬ ਹੋਣ ਨੂੰ ਲੈ ਕੇ ਲੋਕਾਂ ਦੇ ਘਰਾਂ ‘ਚ ਪੋਸਟਰ ਲਗਾਏ ਜਾਣੇ ਸ਼ੁਰੂ ਹੋ ਗਏ ਹਨ।

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਲਾਕੇ ‘ਚ ਸੰਨੀ ਦਿਓਲ ਦੀ ਗੈਰ-ਮੌਜੂਦਗੀ ਦੇ ਮੱਦੇਨਜ਼ਰ ਉਸ ਨੂੰ ‘ਲਾਪਤਾ’ ਕਰਾਰ ਦਿੱਤਾ ਗਿਆ ਹੈ। ਲੋਕਾਂ ਨੇ ਸ਼ਹਿਰ ਦੇ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਹੋਰ ਸਾਰੀਆਂ ਜਨਤਕ ਥਾਵਾਂ ‘ਤੇ ਸੰਨੀ ਦਿਓਲ ਦੇ ਲਾਪਤਾ ਹੋਣ ਦੇ ਪੋਸਟਰ ਚਿਪਕਾਏ ਹਨ। ਪੋਸਟਰ ‘ਚ ਲਿਖਿਆ ਗਿਆ ਹੈ, “ਸੰਨੀ ਦਿਓਲ ਗੁੰਮਸ਼ੁਦਾ ਦੀ ਤਲਾਸ਼।”

ਸੰਨੀ ਦਿਓਲ ਦੇ ਹਲਕੇ ਦੇ ਲੋਕ ਉਸ ਦੀ ਕਾਰਗੁਜ਼ਾਰੀ ਤੋਂ ਕਾਫ਼ੀ ਨਾਖੁਸ਼ ਹਨ। ਪਿਛਲੇ ਦਿਨੀਂ ਵੀ ਸੰਨੀ ਦਿਓਲ ਦੀ ਕੋਠੀ ਦਾ ਘਿਰਾਓ ਕੀਤਾ ਗਿਆ ਸੀ ਅਤੇ ਹੁਣ ਲੋਕਾਂ ਨੇ ਸੰਨੀ ਦਿਓਲ ਨੂੰ ਲਾਪਤਾ ਕਰਾਰ ਦਿੱਤਾ ਹੈ। ਲੋਕਾਂ ਨੇ ਸੰਨੀ ਦਿਓਲ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ।

Leave a Reply

Your email address will not be published.