News

ਗੁਰਦੁਆਰਾ ਮਸਤੁਆਣਾ ਸਾਹਿਬ ਵਿਖੇ ਨਤਮਸਤਕ ਹੋਏ ਭਗਵੰਤ ਮਾਨ

ਪੰਜਾਬ ਸਮੇਤ ਪੰਜਾਬ ਰਾਜਾਂ ਵਿੱਚ ਛੇ ਪੜਾਵਾਂ ਲਈ ਵੋਟਿੰਗ ਹੋਈ ਹੈ, ਜਿਸ ਦੇ ਨਤੀਜੇ ਅੱਜ ਆ ਰਹੇ ਹਨ। ਇਸ ਵਾਰ ਕਾਂਗਰਸ ਆਪਣੀ ਸੱਤਾ ਬਚਾਉਣ ਦੀ ਲੜਾਈ ਲੜ ਰਹੀ ਹੈ ਤੇ ਆਮ ਆਦਮੀ ਪਾਰਟੀ ਪੁਰਾਣੀਆਂ ਪਾਰਟੀਆਂ ਨੂੰ ਲਾਂਭੇ ਕਰਨ ਦੇ ਸੁਫ਼ਨੇ ਵੇਖ ਰਹੀ ਹੈ। ਭਗਵੰਤ ਮਾਨ ਆਪਣੇ ਜੱਦੀ ਪਿੰਡ ਵਿੱਚ ਗੁਰਦੁਆਰਾ ਮਸਤੁਆਣਾ ਸਾਹਿਬ ਸੰਗਰੂਰ ਵਿਖੇ ਨਤਮਸਤਕ ਹੋਏ।

May be an image of 6 people, people standing and turban

ਇਸ ਦੌਰਾਨ ਭਗਵੰਤ ਮਾਨ ਨੇ ਸਰਕਾਰ ਬਣਾਉਣ ਦਾ ਦਾਅਵਾ ਵੀ ਕੀਤਾ ਹੈ।ਉਧਰ ਵਿਰੋਧ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ 85-100 ਸੀਟਾਂ ਤੱਕ ਜਿੱਤਣ ਦਾ ਦਾਅਵਾ ਵੀ ਕੀਤਾ ਹੈ। ਦੱਸ ਦੇਈਏ ਕਿ ਠੀਕ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਏਗੀ।

ਜਿਸ ਤੋਂ ਬਾਅਦ ਸਾਰੀ ਸਥਿਤੀ ਸਾਫ ਹੋ ਜਾਏਗੀ ਕਿ ਆਖਰ ਕੌਣ ਹੋਏਗਾ ਪੰਜਾਬ ਦਾ ਅਗਲਾ ਮੁੱਖ ਮੰਤਰੀ। ਐਗਜ਼ਿਟ ਪੋਲ ਨੇ ਆਮ ਆਦਮੀ ਪਾਰਟੀ ਨੂੰ ਬੜ੍ਹਤ ਦਿੱਤੀ ਹੈ ਪਰ ਅਸਲੀ ਤਸਵੀਰ ਅੱਜ ਸਾਹਮਣੇ ਆਏਗੀ। ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ 20 ਫਰਵਰੀ ਨੂੰ ਚੋਣਾਂ ਹੋਈਆਂ ਸਨ।

Click to comment

Leave a Reply

Your email address will not be published.

Most Popular

To Top