ਗੁਰਦੁਆਰਾ ਸਾਹਿਬ ’ਤੇ ਲਾਇਆ ਤਿਰੰਗਾ, ਭਖਿਆ ਮਾਮਲਾ, ਐਸਜੀਪੀਸੀ ਨੇ ਜਤਾਇਆ ਇਤਰਾਜ਼

 ਗੁਰਦੁਆਰਾ ਸਾਹਿਬ ’ਤੇ ਲਾਇਆ ਤਿਰੰਗਾ, ਭਖਿਆ ਮਾਮਲਾ, ਐਸਜੀਪੀਸੀ ਨੇ ਜਤਾਇਆ ਇਤਰਾਜ਼

ਮੱਧ ਪ੍ਰਦੇਸ਼ ਵਿੱਚ ਸਥਿਤ ਗੁਰਦੁਆਰਾ ਇਮਲੀ ਸਾਹਿਬ ਵਿੱਚ ਤਿਰੰਗੇ ਲਹਿਰਾਉਣ ਦਾ ਮਾਮਲਾ ਭਖ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਤੇ ਸਖ਼ਤ ਵਿਰੋਧ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੋਸ਼ਲ ਮੀਡੀਆ ਰਾਹੀਂ ਮੇਰੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਇਤਿਹਾਸਕ ਗੁਰਦੁਆਰਾ ਇਮਲੀ ਸਾਹਿਬ, ਇੰਦੌਰ ਵਿਖੇ ਤਿਰੰਗਾ ਲਹਿਰਾਇਆ ਗਿਆ ਹੈ, ਜਿਸ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹਾਂ।

ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਸ ਇਤਿਹਾਸਕ ਗੁਰਦੁਆਰਾ ਸਾਹਿਬ ਵਿੱਚ ਸਿੱਖ ਰਹਿਤ ਮਰਿਆਦਾ ਮੁਤਾਬਕ ਕੇਵਲ ਖ਼ਾਲਸਈ ਨਿਸ਼ਾਨ ਸਾਹਿਬ ਹੀ ਝੁਲਾਇਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਇਸ ਘਟਨਾ ਦੀ ਅਸੀਂ ਤੁਰੰਤ ਪੜਤਾਲ ਕਰਵਾ ਰਹੇ ਹਾਂ ਅਤੇ ਜੋ ਕੋਈ ਵੀ ਦੋਸ਼ੀ ਹੋਵੇਗਾ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published.