ਗੁਰਦੁਆਰਾ ਸ੍ਰੀ ਪੰਜਾ ਸਾਹਿਬ ’ਚ ਹੋਈ ਬੇਅਦਬੀ! ਜੁੱਤੀਆਂ ਪਾ ਕੇ ਗੁਰਦੁਆਰੇ ’ਚ ਘੁੰਮਦੀ ਰਹੀ ਫ਼ਿਲਮ ਵਾਲੀ ਟੀਮ

 ਗੁਰਦੁਆਰਾ ਸ੍ਰੀ ਪੰਜਾ ਸਾਹਿਬ ’ਚ ਹੋਈ ਬੇਅਦਬੀ! ਜੁੱਤੀਆਂ ਪਾ ਕੇ ਗੁਰਦੁਆਰੇ ’ਚ ਘੁੰਮਦੀ ਰਹੀ ਫ਼ਿਲਮ ਵਾਲੀ ਟੀਮ

ਧਰਮਾਂ ਦੀ ਬੇਅਦਬੀ ਦੇ ਮਾਮਲੇ ਕਿਤੇ ਨਾ ਕਿਤੇ ਸਾਹਮਣੇ ਆਉਂਦੇ ਰਹਿੰਦੇ ਹਨ। ਹੁਣ ਪਾਕਿਸਤਾਨ ਦੇ ਜ਼ਿਲ੍ਹਾ ਅਟਕ ਦੇ ਹਸਨ ਅਬਦਾਲ ਇਲਾਕੇ ਵਿੱਚ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਸਾਹਮਣੇ ਆਇਆ ਸੀ। ਫਿਲਮ ‘ਲਾਹੌਰ-ਲਾਹੌਰ ਏ’ ਦੀ ਸ਼ੂਟਿੰਗ ਗੁਰਦੁਆਰੇ ਵਿੱਚ ਹੋਈ। ਇਸ ਦੌਰਾਨ ਸਟਾਰ ਕਾਸਟ ਤੇ ਟੀਮ ਜੁੱਤੀਆਂ ਪਾ ਕੇ ਗੁਰਦੁਆਰੇ ਵਿੱਚ ਸ਼ੂਟਿੰਗ ਕਰਦੇ ਨਜ਼ਰ ਆਏ।

ਇਹ ਦੇਖ ਕੇ ਇੱਕ ਸ਼ਰਧਾਲੂ ਟੀਮ ਨਾਲ ਉਲਝ ਗਿਆ ਅਤੇ ਘਟਨਾ ਨੂੰ ਕੈਮਰੇ ਵਿੱਚ ਕੈਦ ਕਰ ਲਿਆ। ਇਸ ਬਾਰੇ ਭਾਜਪਾ ਲੀਡਰ ਮਨਜਿੰਦਰ ਸਿਰਸਾ ਨੇ ਵੀਡੀਓ ਸ਼ੇਅਰ ਕਰਕੇ ਇਸ ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਹਨਾਂ ਨੇ ਭਾਰਤ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਵਿੱਚ ਪਾਕਿਸਤਾਨ ਸਰਕਾਰ ਨਾਲ ਗੱਲ ਕਰਕੇ ਇਸ ਖਿਲਾਫ਼ ਐਕਸ਼ਨ ਲਿਆ ਜਾਵੇ।

ਜਾਣਕਾਰੀ ਮੁਤਾਬਕ ਫ਼ਿਲਮ ਦੀ ਸ਼ੂਟਿੰਗ ਦੌਰਾਨ 10 ਤੋਂ ਵੱਧ ਮੁਸਲਿਮ ਕਲਾਕਾਰ ਗੁਰਦੁਆਰੇ ਵਿੱਚ ਦਸਤਾਰਾਂ ਬੰਨ੍ਹ ਕੇ ਸ਼ੂਟਿੰਗ ਕਰ ਰਹੇ ਸਨ। ਗੁਰਦੁਆਰਾ ਸਾਹਿਬ ਵਿਖੇ ਆਈ ਸੰਗਤ ਨੇ ਜਦੋਂ ਸਟਾਰ ਕਾਸਟ ਤੇ ਟੀਮ ਨੂੰ ਜੁੱਤੀਆਂ ਪਾ ਕੇ ਅੰਦਰ ਜਾਂਦੇ ਦੇਖਿਆ ਤਾਂ ਉਹਨਾਂ ਵਿਰੋਧ ਕੀਤਾ। ਸੰਗਤ ਨੇ ਇਸ ਦੀ ਵੀਡੀਓ ਵੀ ਬਣਾਈ ਤੇ ਵਾਇਰਲ ਕਰ ਦਿੱਤੀ।

ਵੀਡੀਓ ਵਿੱਚ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਵੀ ਫ਼ਿਲਮ ਦੀ ਸਟਾਰ ਕਾਸਟ ਨੂੰ ਸਿੱਖ ਧਰਮ ਤੇ ਮਰਿਆਦਾ ਬਾਰੇ ਦੱਸਦੇ ਹੋਏ ਦਿਖਾਈ ਦੇ ਰਹੇ ਹਨ। ਸ਼ੂਟਿੰਗ ਦੌਰਾਨ ਕਈ ਮੁਸਲਿਮ ਅਦਾਕਾਰਾਂ ਨੇ ਸਿੱਖਾਂ ਵਾਂਗ ਦਸਤਾਰ ਸਜਾਈ ਹੋਈ ਸੀ। ਕਈਆਂ ਨੇ ਤਾਂ ਜੁੱਤੀਆਂ ਪਾਈਆਂ ਹੋਈਆਂ ਸੀ ਤੇ ਸਿਰ ਵੀ ਨਹੀਂ ਢਕੇ ਸੀ। ਇਸ ਤੋਂ ਬਾਅਦ ਸਿੱਖ ਸੰਗਤ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਅਤੇ ਅਦਾਕਾਰਾਂ ਨੂੰ ਸ਼ੂਟਿੰਗ ਅੱਧ ਵਿਚਾਲੇ ਹੀ ਰੋਕਣੀ ਪਈ।

Leave a Reply

Your email address will not be published.