ਗੁਰਦੁਆਰੇ ’ਚ ਹੋਈ ਝੜਪ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦੀ ਕਾਰਵਾਈ, ਜਾਂਚ ਲਈ ਬਣਾਈ ਕਮੇਟੀ

 ਗੁਰਦੁਆਰੇ ’ਚ ਹੋਈ ਝੜਪ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦੀ ਕਾਰਵਾਈ, ਜਾਂਚ ਲਈ ਬਣਾਈ ਕਮੇਟੀ

ਫਰੀਦਕੋਟ ਦੀ ਜਰਮਨ ਕਲੋਨੀ ਦੇ ਗੁਰਦੁਆਰੇ ਵਿੱਚ ਦੋ ਧਿਰਾਂ ਵਿਚਾਲੇ ਹੋਈ ਲੜਾਈ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਇਸ ਮਾਮਲੇ ਦੀ ਤੁਰੰਤ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਹਨ। ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਜਾਂਚ ਲਈ ਕਮੇਟੀ ਬਣਾਈ ਗਈ ਹੈ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਘਨਟਾ ਨੂੰ ਮੰਦਭਾਗਾ ਆਖਦਿਆਂ ਕਿਹਾ ਕਿ ਗੁਰੂ ਘਰਾਂ ਵਿੱਚ ਆਪਸੀ ਮਸਲੇ ਮਿਲ ਬੈਠ ਕੇ ਹੱਲ ਕਰਨੇ ਚਾਹੀਦੇ ਹਨ।

Faridkot Viral Video: Two parties ruthlessly fight over leadership in  Gurudwara Sahib of German Colony, watch

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਹਵਾਲੇ ਨਾਲ ਉਹਨਾਂ ਦੇ ਓਐਸਡੀ ਸਤਬੀਰ ਸਿੰਘ ਧਾਮੀ ਨੇ ਦੱਸਿਆ ਕਿ ਘਟਨਾ ਦੀ ਜਾਂਚ ਵਾਸਤੇ ਜਾਂਚ ਕਮੇਟੀ ਬਣਾਈ ਗਈ ਹੈ ਜੋ ਕਿ ਘਟਨਾ ਵਾਲੇ ਸਥਾਨ ਤੇ ਪੁੱਜੇਗੀ। ਦੱਸ ਦਈਏ ਕਿ ਫ਼ਰੀਦਕੋਟ ਦੀ ਜਰਮਨ ਕਲੋਨੀ ਦੇ ਗੁਰਦੁਆਰੇ ਵਿੱਚ ਸ਼ਨੀਵਾਰ ਨੂੰ ਅੱਸੂ ਦੀ ਸੰਗਰਾਂਦ ਸਬੰਧੀ ਧਾਰਮਿਕ ਸਮਾਗਮ ਦੀ ਸਮਾਪਤੀ ਤੋਂ ਬਾਅਦ ਦੋ ਧਿਰਾਂ ਵਿਚਕਾਰ ਝੜਪ ਹੋ ਗਈ ਤੇ ਇਸ ਮੌਕੇ ਕਿਰਪਾਨਾਂ ਵੀ ਚੱਲੀਆਂ।

ਜਾਣਕਾਰੀ ਮੁਤਾਬਕ ਬੰਸਾ ਸਿੰਘ ਨਾਮ ਦੇ ਵਿਅਕਤੀ ਨੇ ਗੁਰਦੁਆਰੇ ਦਾ ਕਥਿਤ ਕਬਜ਼ਾ ਲੈਣ ਦੀ ਕੋਸ਼ਿਸ਼ ਕੀਤੀ। ਗੁਰਦੁਆਰੇ ਦੇ ਮੌਜੂਦਾ ਪ੍ਰਧਾਨ ਜਸਵੰਤ ਸਿੰਘ ਨੇ ਕਿਹਾ ਕਿ ਬੰਸਾ ਸਿੰਘ ਆਪਣੇ ਨਾਲ ਕੁਝ ਵਿਅਕਤੀਆਂ ਨੂੰ ਲੈ ਕੇ ਆਇਆ ਸੀ, ਜਿਸ ਨੇ ਸੰਗਤ ਤੇ ਕਥਿਤ ਹਮਲਾ ਕਰ ਦਿੱਤਾ।

ਇਸ ਘਟਨਾ ਦੀ ਚਸ਼ਮਦੀਦ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਹੋਈ ਝੜਪ ਵਿੱਚ ਪੱਗਾਂ ਲੱਥ ਗਈਆਂ ਸਨ। ਇਸ ਵਿੱਚ ਕੁਝ ਲੋਕ ਜ਼ਖ਼ਮੀ ਹੋਏ ਸਨ ਜਿਹਨਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਮਾਮਲੇ ਵਿੱਚ ਧਾਰਾਵਾਂ 295, 506, 324, 323, 148, 149 ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ 5 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

Leave a Reply

Your email address will not be published.