ਗੁਰਦੁਆਰੇ ਦੀ ਪ੍ਰਧਾਨਗੀ ਲੈ ਕੇ ਜ਼ਬਰਦਸਤ ਝੜਪ, ਲੱਥੀਆਂ ਪੱਗਾਂ ਤੇ ਚੱਲੀਆਂ ਤਲਵਾਰਾਂ

 ਗੁਰਦੁਆਰੇ ਦੀ ਪ੍ਰਧਾਨਗੀ ਲੈ ਕੇ ਜ਼ਬਰਦਸਤ ਝੜਪ, ਲੱਥੀਆਂ ਪੱਗਾਂ ਤੇ ਚੱਲੀਆਂ ਤਲਵਾਰਾਂ

ਫਰੀਦਕੋਟ ਦੀ ਜਰਮਨ ਕਲੋਨੀ ਵਿੱਚ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਹੀ ਦੋ ਧਿਰਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਇਸ ਝੜਪ ਵਿੱਚਤ ਦੋਵਾਂ ਧਿਰਾਂ ਨੇ ਇੱਕ ਦੂਜੇ ਤੇ ਘਸੁੰਨ-ਮੁੱਕੇ ਹੀ ਨਹੀਂ ਵਰ੍ਹਾਏ ਸਗੋਂ ਕ੍ਰਿਪਾਨਾਂ ਤੱਕ ਵੀ ਚੱਲੀਆਂ। ਗੁਰਦੁਆਰੇ ਵਿੱਚ ਝੜਪ ਕਰ ਰਹੇ ਸਿੰਘਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਹਮਣੇ ਸਜਾਏ ਗਏ ਪਵਿੱਤਰ ਸ਼ਸਤਰ ਚੁੱਕ ਕੇ ਹੀ ਇੱਕ ਦੂਜੇ ਤੇ ਜਾਨਲੇਵਾ ਹਮਲਾ ਕਰ ਦਿੱਤਾ ਗਿਆ।

bloody clash between two parties in gurdwara sahib

ਗੁਰੂ ਸਾਹਿਬ ਜੀ ਦੀ ਹਜ਼ੂਰੀ ਵਿੱਚ ਹੋਏ ਇਸ ਖੂਨੀ ਸੰਗਰਾਮ ਵਿੱਚ ਕਈਆਂ ਦੀਆਂ ਪੱਗਾਂ ਵੀ ਲੱਥੀਆਂ। ਅੱਗ ਸੰਗਰਾਂਦ ਵਾਲੇ ਦਿਨ ਗੁਰਦੁਆਰਾ ਸਾਹਿਬ ਵਿੱਚ ਹੋਈ ਇਸ ਲੜਾਈ ਦੀ ਵੀਡੀਓ ਵੀ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਜਾਣਕਾਰੀ ਮੁਤਾਬਕ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਵਿਵਾਦ ਚੱਲ ਰਿਹਾ ਸੀ। ਇਹ ਵਿਵਾਦ ਗੁਰਦੁਆਰਾ ਸਾਹਿਬ ਦੀ ਮੌਜੂਦਾ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਵਿਚਾਲੇ ਚੱਲ ਰਿਹਾ ਸੀ।

ਅੱਜ ਸੰਗਰਾਂਦ ਮੌਕੇ ਗੁਰਦੁਆਰਾ ਸਾਹਿਬ ਅੰਦਰ ਗੁਰੂ ਸਾਹਿਬ ਦੀ ਹਜ਼ੂਰੀ ਵਿਚ ਹੀ ਦੋਵਾਂ ਧਿਰਾਂ ਵਿਚਾਲੇ ਬਹਿਸ ਹੋ ਗਈ, ਇਹ ਬਹਿਸ ਇੰਨੀ ਵੱਧ ਗਈ ਕਿ ਦੋਵਾਂ ਧਿਰਾਂ ਵਲੋਂ ਇਕ ਦੂਜੇ ’ਤੇ ਹਮਲਾ ਕਰ ਦਿੱਤਾ ਗਿਆ। ਇਹ ਘਟਨਾਂ ਉਸ ਵੇਲੇ ਵਾਪਰੀ ਜਦੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਭੋਗ ਉਪਰੰਤ ਸੰਗਤਾਂ ਨੂੰ ਸੰਬੋਧਨ ਕਰਕੇ ਅਜੇ ਬੈਠਣ ਹੀ ਲੱਗੇ ਸਨ ਤਾਂ ਸੰਗਤਾਂ ਵਿਚ ਪਹਿਲਾਂ ਤੋਂ ਹੀ ਆਪਣੇ ਸਾਥੀਆਂ ਸਮੇਤ ਬੈਠੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਦੀ ਪ੍ਰਧਾਨਗੀ ਨੂੰ ਲੈ ਕੇ ਬਹਿਸ ਹੋ ਗਈ ਅਤੇ ਫਿਰ ਇਸ ਨੇ ਗੰਭੀਰ ਰੂਪ ਧਾਰਣ ਕਰ ਲਿਆ।

ਇਸ ਦੌਰਾਨ ਇਕ ਦੂਸਰੇ ’ਤੇ ਵਾਰ ਕਰਨ ਲਈ ਹਮਲਾਵਰਾਂ ਨੇ ਪਵਿੱਤਰ ਸ਼ਸਤਰ ਚੁੱਕ ਲਏ ਅਤੇ ਇਸ ਦੂਸਰੇ ਨੂੰ ਗਾਲੀ-ਗਲੋਚ ਕਰਕੇ ਇਕ ਦੂਸਰੇ ਦੀਆਂ ਪੱਗਾਂ ਵੀ ਲਾਹ ਦਿੱਤੀਆਂ। ਜਾਣਕਾਰੀ ਮਿਲੀ ਹੈ ਕਿ ਇਸ ਘਟਨਾ ਵਿੱਚ ਪਤੀ-ਪਤਨੀ ਦੇ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਪੁਲਿਸ ਵੱਲੋਂ ਵੀ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published.