News

ਗੁਰਨਾਮ ਸਿੰਘ ਚੜੂਨੀ ਨੇ ਪਾਰਟੀ ਨੇ ਬਣਾਈ ਨਵੀਂ ਪਾਰਟੀ, ਪਾਰਟੀ ਦਾ ਨਾਮ ਕੀਤਾ ਜਾਰੀ

ਪੰਜਾਬ ਚੋਣਾਂ ਵਿੱਚ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਅੱਜ ਚੰਡੀਗੜ੍ਹ ਵਿੱਚ ਆਪਣੀ ਸੰਯੁਕਤ ਸੰਘਰਸ਼ ਪਾਰਟੀ ਦਾ ਐਲਾਨ ਕੀਤਾ ਹੈ। ਗੁਰਨਾਮ ਸਿੰਘ ਚੜੂਨੀ ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਅਤੇ ਇੱਕ ਸਾਲ ਤੱਕ ਅੰਦੋਲਨ ਚਲਾਉਣ ਵਾਲੇ ਸੰਯੁਕਤ ਕਿਸਾਨ ਮੋਰਚਾ ਦੇ ਅਹਿਮ ਮੈਂਬਰ ਹਨ।

May be an image of 3 people, beard, people standing, turban and outdoors

ਚੜੂਨੇ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਕੇ ਆਪਣੀ ਨਵੀਂ ਪਾਰਟੀ ਦਾ ਐਲਾਨ ਕੀਤਾ ਹੈ। ਚੜੂਨੇ ਇਸ ਨੂੰ ਮਿਸ਼ਨ ਪੰਜਾਬ ਦਾ ਨਾਮ ਦਿੱਤਾ ਹੈ। ਉਹਨਾਂ ਨੇ ਫਤਿਹਗੜ੍ਹ ਸਾਹਿਬ ਤੋਂ ਇੱਕ ਉਮੀਦਵਾਰ ਦੇ ਨਾਮ ਦਾ ਐਲਾਨ ਵੀ ਕਰ ਦਿੱਤਾ ਹੈ।

ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ ਚੜੂਨੀ ਦੇ ਚੋਣਾਂ ਵਾਲੇ ਫ਼ੈਸਲੇ ਨਾਲ ਸਹਿਮਤ ਨਹੀਂ ਸਨ। ਇਸ ਨੂੰ ਲੈ ਕੇ ਗੁਰਨਾਮ ਸਿੰਘ ਚੜੂਨੀ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵਿਚਕਾਰ ਖਿੱਚੋਤਾਣੀ ਵੀ ਚੱਲੀ ਸੀ, ਪਰ ਚੜੂਨੀ ਆਪਣੀ ਗੱਲ ਤੇ ਅੜੇ ਰਹੇ।

Click to comment

Leave a Reply

Your email address will not be published.

Most Popular

To Top