ਗੁਰਪੁਰਬ ਮੌਕੇ ਸੀਐਮ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, ਲਾਗੂ ਹੋਵੇਗਾ ‘ਅਨੰਦ ਮੈਰਿਜ਼ ਐਕਟ’

 ਗੁਰਪੁਰਬ ਮੌਕੇ ਸੀਐਮ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, ਲਾਗੂ ਹੋਵੇਗਾ ‘ਅਨੰਦ ਮੈਰਿਜ਼ ਐਕਟ’

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨਤਮਸਤਕ ਹੋਣ ਲਈ ਪਹੁੰਚੇ। ਇੱਥੇ ਉਹਨਾਂ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਆਨੰਦ ਮੈਰਿਜ ਐਕਟ ਪੂਰਨ ਰੂਪ ਵਿੱਚ ਲਾਗੂ ਹੋਵੇਗਾ।

Image

ਉਹਨਾਂ ਕਿਹਾ ਕਿ ਆਨੰਦ ਮੈਰਿਜ ਐਕਟ ਨੂੰ ਲਾਗੂ ਕਰਨ ਲਈ  ਭਾਵੇਂ ਕਿ 2016 ਵਿੱਚ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਜੋ ਹੁਣ ਲਾਗੂ ਕੀਤਾ ਜਾਵੇਗਾ ਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਵੀ ਕੀਤਾ ਜਾਵੇਗਾ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੱਜ ਮੱਥਾ ਟੇਕਿਆ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਪੂਰੀ ਦੁਨੀਆ ‘ਚ ਸਤਿਕਾਰੇ ਜਾਂਦੇ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗਾ ਸਮਾਂ ਮਿਲਿਆ…

ਗੁਰੂ ਚਰਨਾਂ ‘ਚ ਅਰਦਾਸ ਕੀਤੀ…ਪੰਜਾਬ ‘ਚ ਸਰਬ-ਸਾਂਝੀਵਾਲਤਾ ਤੇ ਭਾਈਚਾਰਕ ਸਾਂਝ ਕਾਇਮ ਰਹੇ…ਗੁਰੂ ਸਾਹਿਬ ਸਭਨਾਂ ਦੇ ਵੇਹੜੇ ਖ਼ੁਸ਼ੀਆਂ-ਤੰਦਰੁਸਤੀਆਂ ਬਣਾਈ ਰੱਖਣ…

Leave a Reply

Your email address will not be published.