News

ਗੁਰਪ੍ਰੀਤ ਘੁੱਗੀ ਨੇ ਸਟੇਜ ਤੋਂ ਦਿੱਤਾ ਧਮਾਕੇਦਾਰ ਭਾਸ਼ਣ, ਅੰਬਾਨੀ ਅੰਡਾਨੀ ‘ਤੇ ਲਾਏ ਜਮ ਕੇ ਨਿਸ਼ਾਨੇ

ਖੇਤੀ ਕਾਨੂੰਨਾਂ ਖਿਲਾਫ਼ ਲੱਖਾਂ ਕਿਸਾਨ ਦਿੱਲੀ ਦੀਆਂ ਸੜਕਾਂ ‘ਤੇ ਉੱਤਰੇ ਹੋਏ ਹਨ। ਕਿਸਾਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ। ਇੰਨਾਂ ਹੀ ਨਹੀਂ ਕੇਂਦਰ ਦਾ ਅੜੀਅਲ ਰਵੱਈਆ ਦੇਖ ਕਿਸਾਨ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰ ਰਹੇ ਹਨ। ਇਸ ਸੰਘਰਸ਼ ‘ਚ ਕਿਸਾਨਾਂ ਨੂੰ ਹਰ ਵਰਗ ਦੇ ਲੋਕਾਂ ਵੱਲੋਂ ਸਮਰਥਨ ਮਿਲ ਰਿਹਾ ਹੈ।

ਉੱਥੇ ਹੀ ਕਿਸਾਨ ਅੰਦੋਲਨ ਦੌਰਾਨ ਕੁੰਡਲੀ ਬਾਰਡਰ ‘ਤੇ ਪਹੁੰਚੇ ਗੁਰਪ੍ਰੀਤ ਘੁੱਗੀ ਨੇ ਸਟੇਜ ਤੋਂ ਧਮਾਕੇਦਾਰ ਭਾਸ਼ਣ ਦਿੱਤਾ ਹੈ ਅਤੇ ਵੱਖਰੇ ਹੀ ਅੰਦਾਜ਼ ‘ਚ ਅੰਬਾਨੀ ਅੰਡਾਨੀ ‘ਤੇ ਤੰਜ ਕੱਸੇ ਜਿਸ ਨਾਲ ਧਰਨੇ ‘ਚ ਬੈਠੇ ਲੋਕ ਹੱਸ ਹੱਸ ਦੋਹਰੇ ਹੋ ਗਏ।

ਗੁਰਪ੍ਰੀਤ ਘੁੱਗੀ ਵੱਲੋਂ ਕਿਸਾਨੀ ਸੰਘਰਸ਼ ‘ਚ ਸ਼ਾਮਿਲ ਹੋਣ ਵਾਲੇ ਲੋਕਾਂ ਦੇ ਹੌਂਸਲੇ ਨੂੰ ਸਲਾਮ ਕੀਤੀ ਗਈ ਅਤੇ ਨਾਲ ਹੀ ਉਹਨਾਂ ਕਿਹਾ ਕਿ ਅੱਜ ਸਾਰੇ ਵਰਗਾਂ ਦੇ ਲੋਕਾਂ ਵੱਲੋਂ ਕਿਸਾਨੀ ਅੰਦੋਲਨ ਨੂੰ ਭਰਵਾਂ ਹੁੰਗਾਰਾਂ ਮਿਲ ਰਿਹਾ ਅਤੇ ਕਿਾਸਨ ਇਹ ਜੰਗ ਜਿੱਤ ਕੇ ਹੀ ਘਰਾਂ ਨੂੰ ਵਾਪਿਸ ਜਾਣਗੇ।

ਦੱਸ ਦੇਈਏ ਕਿ ਦਿੱਲੀ ‘ਚ ਕਿਸਾਨਾਂ ਦਾ ਅੰਦੋਲਨ ਲਗਾਤਰ ਜਾਰੀ ਹੈ। ਕਿਸਾਨਾਂ ਵੱਲੋਂ ਕੇਂਦਰ ‘ਤੇ ਦਬਾਅ ਬਣਾਉਣ ਲਈ ਆਪਣੇ ਸੰਘਰਸ਼ ਨੂੰ ਤੇਜ਼ ਕੀਤਾ ਜਾ ਰਿਹਾ ਤਾਂ ਜੋ ਮੋਦੀ ਸਰਕਾਰ ਤੋਂ ਖੇਤੀ ਕਾਨੂੰਨ ਰੱਦ ਕਰਵਾਏ ਜਾ ਸਕਣ।

ਉੱਥੇ ਹੀ ਕਿਸਾਨੀ ਅੰਦੋਲਨ ਨੂੰ ਗੀਤਕਾਰਾਂ, ਅਦਾਕਾਰਾਂ ਵੱਲੋਂ ਵੀ ਭਰਵਾਂ ਸਮਰਥਨ ਮਿਲ ਰਿਹਾ ਅਤੇ ਹੋਰਨਾਂ ਸੂਬਿਆਂ ਦੇ ਕਿਸਾਨ ਵੀ ਦਿੱਲੀ ਦੇ ਬਾਰਡਰਾਂ ‘ਤੇ ਕੇਂਦਰ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ।

Click to comment

Leave a Reply

Your email address will not be published. Required fields are marked *

Most Popular

To Top