ਗੁਰੂ ਘਰਾਂ ਨੂੰ ਲੈ ਕੇ ਹਰਿਆਣਾ ਸਰਕਾਰ ਦੀਆਂ ਸਰਕਾਰੀ ਚਾਲਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ: ਐਡਵੋਕੇਟ ਧਾਮੀ

 ਗੁਰੂ ਘਰਾਂ ਨੂੰ ਲੈ ਕੇ ਹਰਿਆਣਾ ਸਰਕਾਰ ਦੀਆਂ ਸਰਕਾਰੀ ਚਾਲਾਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੂਲੋਂ ਰੱਦ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਸਿੱਖਾਂ ਦੇ ਮਾਮਲਿਆਂ ਵਿੱਚ ਸਰਕਾਰੀ ਚਾਲਾਂ ਕਦੇ ਵੀ ਪ੍ਰਵਾਨ ਨਹੀਂ ਕੀਤੀਆਂ ਜਾਣਗੀਆਂ।

harjinder singh dhami: SGPC to help Sikhs in Afghanistan with air tickets  to India: Harjinder Singh Dhami - The Economic Times

ਐਡਵੋਕੇਟ ਧਾਮੀ ਨੇ ਹਰਿਆਣਾ ਸਰਕਾਰ ਵੱਲੋਂ ਰਚੀ ਗਈ ਇਸ ਚਾਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸਿੱਖ ਕੌਮ ਦਾ ਖਾਸਾ ਹੈ ਕਿ ਇਹ ਆਪਣੇ ਗੁਰਦੁਆਰਾ ਸਾਹਿਬਾਨ ਅਤੇ ਆਪਣੀਆਂ ਸੰਸਥਾਵਾਂ ਦਾ ਪ੍ਰਬੰਧ ਕਰਨ ਲਈ ਹਮੇਸ਼ਾ ਖੁਦਮੁਖਤਿਆਰ ਕਰ ਰਹੇ ਹਨ। ਸਿੱਖਾਂ ਨੇ ਸਰਕਾਰੀ ਸੋਚ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਅਤੇ ਇਸ ਗੱਲ ਦਾ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਸਮੇਂ ਦੀਆਂ ਸਰਕਾਰਾਂ ਵੱਲੋਂ ਅਜਿਹੀਆਂ ਸਾਜਿਜ਼ਾਂ ਹੋਈਆਂ, ਤਾਂ ਸਿੱਖਾਂ ਨੇ ਇਕਜੁੱਟ ਹੋ ਕੇ ਉਸ ਦਾ ਮੁਕਾਬਲਾ ਕਰਦਿਆਂ ਪੰਥਕ ਸੋਚ ਵਾਲੀ ਵਿਚਾਰਧਾਰਾ ਨੂੰ ਅੱਗੇ ਵਧਾਇਆ।

ਉਹਨਾਂ ਅੱਗੇ ਕਿਹਾ ਕਿ ਇਹ ਦੁੱਖ ਹੈ ਕਿ ਸਿੱਖਾਂ ਨੂੰ ਵੰਡਣ ਲਈ ਸਰਕਾਰਾਂ ਸਾਜ਼ਿਸ਼ਾਂ ਕਰ ਰਹੀਆਂ ਹਨ ਅਤੇ ਕੁਝ ਸਿੱਖ ਇਹਨਾਂ ਦੀਆਂ ਚਾਲਾਂ ਨਾ ਸਮਝਦੇ ਹੋਏ ਸਰਕਾਰੀ ਮੋਹਰੇ ਬਣ ਕੇ ਵਿਚਰ ਰਹੇ ਹਨ। ਉਹਨਾਂ ਕਿਹਾ ਕਿ ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਲਈ ਨਾਮਜ਼ਦ ਕੀਤੀ ਗਈ ਸਰਕਾਰੀ ਕਮੇਟੀ ਅੱਜ ਵੀ ਅਤੇ ਭਵਿੱਖ ਵਿੱਚ ਵੀ ਕੌਮ ਦੇ ਹਿੱਤਾਂ ਲਈ ਫਾਇਦੇਮੰਦ ਸਾਬਤ ਨਹੀਂ ਹੋ ਸਕਦੀ।

ਐਡਵੋਕੇਟ ਧਾਮੀ ਨੇ ਹਰਿਆਣਾ ਦੇ ਸਿੱਖਾਂ ਅਤੇ ਆਗੂਆਂ ਨੂੰ ਅਪੀਲ ਕੀਤੀ ਕਿ ਸਰਕਾਰ ਦੀ ਇਸ ਸਾਜ਼ਿਸ਼ ਨੂੰ ਸਮਝਣ। ਉਹਨਾਂ ਕਿਹਾ ਕਿ ਹਰਿਆਣਾ ਦੇ ਸਿੱਖ ਇਹ ਸਮਝਣ ਕਿ ਇੱਕ ਪਾਸੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਤੇ ਅਗਵਾਈ ਅਤੇ ਸਿੱਖਾਂ ਦੀ ਮਾਂ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮਾਮਲਾ ਹੈ।

ਦੂਜੇ ਪਾਸੇ ਸਰਕਾਰਾਂ ਦੀ ਸਿੱਖ ਸੰਸਥਾਵਾਂ ਨੂੰ ਤੋੜਨ ਤੇ ਆਪਣੀ ਮਨਮਾਨੀ ਨਾਲ ਪ੍ਰਬੰਧ ਚਲਾਉਣ ਦੀ ਮੰਦ ਮਨਸ਼ਾ ਹੈ। ਉਹਨਾਂ ਹਰਿਆਣਾ ਦੇ ਸਿੱਖਾਂ ਨੂੰ ਅਪੀਲ ਕੀਤੀ ਕਿ ਇਹ ਦੋਵੇਂ ਗੱਲਾਂ ਦਾ ਫਰਕ ਸਮਝਦਿਆਂ ਇਸ ਮਾਮਲੇ ਨੂੰ ਮਿਲ ਬੈਠ ਕੇ ਹੱਲ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਉਣ, ਕਿਉਂਕਿ ਇਹ ਕਦੇ ਵੀ ਨਹੀਂ ਹੋ ਸਕਦਾ ਕਿ ਅੱਜ ਉਹਨਾਂ ਨੂੰ ਚੰਗੀ ਲਗਦੀ ਸਰਕਾਰੀ ਸਰਪ੍ਰਸਤੀ ਭਵਿੱਖ ਵਿੱਚ ਨਾਲ ਨਿਭਾ ਸਕੇਗੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਜੇਕਰ ਅੱਜ ਅਸੀਂ ਆਪਣੀਆਂ ਪੰਥਕ ਰਵਾਇਤਾਂ ਨੂੰ ਤਿਆਗ ਦਿਆਂਗੇ ਅਤੇ ਪੰਥਕ ਇਤਿਹਾਸ ਨੂੰ ਭੁੱਲ ਕੇ ਸਰਕਾਰੀ ਦਖ਼ਲ ਨੂੰ ਪ੍ਰਵਾਨ ਕਰਾਂਗੇ ਤਾਂ ਕੌਮ ਦਾ ਭਵਿੱਖ ਕਦੇ ਵੀ ਸਿੱਖਾਂ ਦੀਆਂ ਆਸ਼ਾਵਾਂ ਅਨੁਸਾਰ ਨਹੀਂ ਹੋ ਸਕੇਗਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇੱਕ ਵਾਰ ਫਿਰ ਤੋਂ ਵੱਖਰੀ ਹਰਿਆਣਾ ਕਮੇਟੀ ਨੂੰ ਮੁੱਢੋਂ ਰੱਦ ਕੀਤਾ ਅਤੇ ਕਿਹਾ ਕਿ ਹਰਿਆਣਾ ਕਮੇਟੀ ਦਾ ਢਕਵੰਜ ਪੰਥ ਨੂੰ ਕਮਜ਼ੋਰ ਕਰਨ ਦੀ ਚਾਲ ਹੈ, ਜਿਸ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਐਡਵੋਕੇਟ ਧਾਮੀ ਨੇ ਸਰਕਾਰ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਸਰਕਾਰਾਂ ਅਜਿਹੀਆਂ ਚਾਲਾਂ ਚਲਦੀਆਂ ਰਹਿਣਗੀਆਂ ਤਾਂ ਸਿੱਖ ਕੌਮ ਇਸ ਦੇ ਮੁਕਾਬਲੇ ਲਈ ਸਰਗਰਮੀ ਨਾਲ ਅੱਗੇ ਵਧੇਗੀ।

Leave a Reply

Your email address will not be published. Required fields are marked *