News

ਗੁਰੂ ਤੇਗ ਬਹਾਦਰ ਜੀ ਦਾ ਬੁੱਤ ਸਥਾਪਤ ਕਰਨ ਦੇ ਵਿਰੋਧ ’ਚ ਦਿੱਲੀ ਕਮੇਟੀ ਨੇ ਕੇਂਦਰ ਨੂੰ ਲਿਖੀ ਚਿੱਠੀ

ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ ਸਮਾਰਕ ਬਣਾਉਣ ਦਾ ਮਾਮਲਾ ਭਖ ਚੁੱਕਿਆ ਹੈ। ਦਿੱਲੀ ਕਮੇਟੀ ਵੱਲੋਂ ਇਸ ’ਤੇ ਰੋਸ ਪ੍ਰਗਟਾਇਆ ਜਾ ਰਿਹਾ ਹੈ। ਉਹਨਾਂ ਨੇ ਪ੍ਰਧਾਨ ਮੰਤਰੀ ਦਫ਼ਤਰ ਨੂੰ ਚਿੱਠੀ ਭੇਜੀ ਹੈ। ਸ਼੍ਰੋਮਣੀ ਕਮੇਟੀ ਨੇ ਵੀ ਇਸ ਸਬੰਧੀ ਰੋਸ ਜ਼ਾਹਰ ਕੀਤਾ ਹੈ। ਇਸ ਮਾਮਲੇ ਵਿੱਚ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਐਕਸ਼ਨ ਵਿੱਚ ਆ ਗਈ ਹੈ।

Delhi unit of SAD pitches for share of eight seats in alliance with BJP

ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਬੁੱਤ ਲਾਉਣ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਅਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਚਿੱਠੀ ਲਿਖ ਅਜਿਹਾ ਨਾ ਕਰਨ ਦੀ ਅਪੀਲ ਕੀਤੀ ਹੈ। ਮਨਜਿੰਦਰ ਸਿੰਘ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਉਹ ਕਦੇ ਵੀ ਸਿੱਖ ਗੁਰੂ ਸਾਹਿਬਾਨ ਦੀਆਂ ਮੂਰਤੀਆਂ ਨਹੀਂ ਲੱਗਣ ਦੇਣਗੇ ਕਿਉਂਕਿ ਸਿੱਖ ਧਰਮ ਵਿੱਚ ਬੁੱਤਾਂ ਜਾਂ ਬੁੱਤ ਪੂਜਾ ਦੀ ਕੋਈ ਵੀ ਮੰਨਤਾ ਨਹੀਂ ਹੈ।

ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਸਬੰਧੀ ਕਿਸੇ ਯੋਜਨਾ ਬਾਰੇ ਦਿੱਲੀ ਕਮੇਟੀ ਨੂੰ ਭਰੋਸੇ ਹੇਠ ਲੈਣ ਦਾ ਯਤਨ ਨਹੀਂ ਕੀਤਾ। ਉਹਨਾਂ ਨੇ ਭਾਈ ਮਤੀਦਾਸ ਚੌਕ ਵਿੱਚ ਕੀਤੀ ਉਸਾਰੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਇੱਥੇ ਉਸਾਰੀ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਇਸ ਸਬੰਧੀ ਦਿੱਲੀ ਕਮੇਟੀ ਨੂੰ ਭਰੋਸੇ ਵਿੱਚ ਲਿਆ ਸੀ।

ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗੁਰਦੁਆਰੇ ਦੇ ਬਾਹਰ ਅਜਿਹੀ ਕੋਈ ਉਸਾਰੀ ਨਾ ਕਰਵਾਈ ਜਾਵੇ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੇ। ਦਿੱਲੀ ਕਮੇਟੀ ਅਜਿਹਾ ਕੁਝ ਵੀ ਕਰਨ ਦੀ ਆਗਿਆ ਨਹੀਂ ਦੇਵੇਗੀ। ਉਨ੍ਹਾਂ ਇਸ ਸਬੰਧੀ ਯੋਜਨਾ ਰੱਦ ਕਰਨ ਦੀ ਅਪੀਲ ਕੀਤੀ ਹੈ।

ਉੱਥੇ ਹੀ ਬੀਬੀ ਜਗੀਰ ਕੌਰ ਨੇ ਕਿਹਾ ਕਿ ਜੇ ਕੇਂਦਰ ਸਰਕਾਰ ਦੀ ਬੁੱਤ ਸਥਾਪਤ ਕਰਨ ਦੀ ਯੋਜਨਾ ਹੈ ਤਾਂ ਇਹ ਸਿੱਖ ਧਰਮ ਦੇ ਖਿਲਾਫ਼ ਹੈ ਅਤੇ ਇਸ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ। ਸਿੱਖ ਧਰਮ ’ਚ ਮੂਰਤੀ ਪੂਜਾ ਲਈ ਕੋਈ ਥਾਂ ਨਹੀਂ ਹੈ ਅਤੇ ਇਹ ਸਿੱਖੀ ਸਿਧਾਂਤਾਂ ਦੇ ਵਿਰੁੱਧ ਹੈ।

Click to comment

Leave a Reply

Your email address will not be published. Required fields are marked *

Most Popular

To Top