News

ਗੁ. ਸ਼੍ਰੀ ਭੱਠਾ ਸਾਹਿਬ ਵਿਖੇ ਅਰੰਭ ਹੋਇਆ ਸ਼ਹੀਦੀ ਜੋੜ ਮੇਲਾ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਪਰਿਵਾਰ ਵਿਛੋੜੇ ਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ 3 ਦਿਨਾਂ ਸ਼ਹੀਦੀ ਜੋੜ ਮੇਲਾ ਇਤਹਾਸਕ ਗੁ. ਸ਼੍ਰੀ ਭੱਠਾ ਸਾਹਿਬ ਵਿਖੇ ਅਰੰਭ ਹੋ ਗਿਆ ਹੈ। ਸ਼ਹੀਦੀ ਜੋੜ ਮੇਲੇ ਦੀ ਆਰੰਭਤਾ ਵਿਸ਼ਾਲ ਨਗਰ ਕੀਰਤਨ ਨਾਲ ਕੀਤੀ ਗਈ।

ਇਹ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਦਾਵਰਤ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ ਵੱਖ ਰਾਸਤਿਆਂ ਤੋ ਹੁੰਦਾ ਹੋਇਆ ਵਾਪਸ ਗੁ: ਸ਼੍ਰੀ ਭੱਠਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਮੌਕੇ ‘ਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਨੇ ਕਿਹਾ ਹੈ ਕਿ ਗੁਰਦੁਆਰਾ ਭੱਠਾ ਸਾਹਿਬ ਵਿਖੇ 3 ਦਿਨਾਂ ਧਾਰਮਿਕ ਦੀਵਾਨ ਸ਼ੁਰੂ ਹੋ ਗਏ ਹਨ ਜਿਸ ਵਿੱਚ ਪੰਥ ਪ੍ਰਸਿੱਧ ਮਹਾਨ ਰਾਗੀ ਢਾਡੀ, ਕੀਰਤਨੀ ਜੱਥੇ ਸੰਗਤਾਂ ਨੂੰ ਸਿੱਖ ਇਤਹਾਸ ਸਬੰਧੀ ਜਾਣੂ ਕਰਵਾਉਣਗੇ।

ਇਸ ਮੌਕੇ ਵੱਖ ਵੱਖ ਸੇਵਾ ਸੁਸਾਈਟੀਆਂ ਵੱਲੋਂ ਸੰਗਤਾਂ ਲਈ ਲੰਗਰ ਲਗਾਏ ਗਏ ਨੇ ਜੋ ਲਗਾਤਾਰ 3 ਦਿਨਾਂ ਤੱਕ ਜਾਰੀ ਰਹਿਣਗੇ। ਜਾਣਕਾਰੀ ਮੁਤਾਬਿਕ ਸ਼ਹੀਦੀ ਜੋੜ ਮੇਲੇ ‘ਚ ਸੰਗਤਾਂ ਦੀ ਭਾਰੀ ਆਮਦ ਨੂੰ ਦੇਖਦੇ ਹੋਏ ਸਿਟੀ ਪੁਲੀਸ ਵੱਲੋਂ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਨੇ।

ਟ੍ਰੈਫਿਕ ਨੂੰ ਕੰਟਰੋਲ ਕਰਨ ਲਈ ਪੁਲੀਸ ਮੁਲਾਜ਼ਮ ਵੀ ਤੈਨਾਤ ਕੀਤੇ ਗਏ ਹਨ। ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਇਹ ਸਮਾਗਮ ਤਿੰਨ ਦਿਨ ਯਾਨੀ ਕਿ 18 ਦਸੰਬਰ ਤੱਕ ਜਾਰੀ ਰਹਿਣਗੇ।

Click to comment

Leave a Reply

Your email address will not be published. Required fields are marked *

Most Popular

To Top