ਪੰਜਾਬ ਸਰਕਾਰ ਗੈਂਗਸਟਰਾਂ ਖਿਲਾਫ਼ ਸਖ਼ਤ ਹੋ ਚੁੱਕੀ ਹੈ। ਰੋਜ਼ ਹੀ ਪੁਲਿਸ ਵੱਲੋਂ ਗੈਂਗਸਟਰਾਂ ਅਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਤਰਨਤਾਰਨ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ AGTF ਨੇ ਸਾਂਝੇ ਆਪ੍ਰੇਸ਼ਨ ਵਿੱਚ ਗੁਰਜੰਟ ਸਿੰਘ ਦੇ ਕਤਲ ਕੇਸ ‘ਚ ਲੰਡਾ-ਸੱਤਾ ਗੈਂਗ ਦੇ ਚਾਰ ਮੈਂਬਰਾਂ ਸਮੇਤ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ।
ਮੂਲ ਤਸਵੀਰ ਸੰਭਾਲੀ ਨਹੀਂ ਗਈ
4 ਵਿਦੇਸ਼ੀ ਹਥਿਆਰ ਬਰਾਮਦ। ਦੱਸ ਦੇਈਏ ਕਿ ਤਰਨਤਾਰਨ ‘ਚ ਕੈਨੇਡਾ ‘ਚ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਗੁੰਡਿਆਂ ਨੇ ਫਿਰੌਤੀ ਨਾ ਦੇਣ ‘ਤੇ ਦਿਨ ਦਿਹਾੜੇ ਇਕ ਦੁਕਾਨਦਾਰ ਦਾ ਕਤਲ ਕਰ ਦਿੱਤਾ ਸੀ। ਦੋਵੇਂ ਗੁੰਡੇ ਗਾਹਕ ਬਣ ਕੇ ਦੁਕਾਨ ਅੰਦਰ ਦਾਖਲ ਹੋਏ ਅਤੇ ਪਿਸਤੌਲ ਨਾਲ ਗੋਲੀਆਂ ਚਲਾ ਦਿੱਤੀਆਂ।
In a major breakthrough, @TarnTaranPolice, @cpamritsar & #AGTF, in a joint operation arrested two shooters among four members of #Landa–#Satta #Gang for murder of #Gurjant Singh. 4 foreign-made weapons recovered. (1/2) pic.twitter.com/VlnqGeUlTa
— DGP Punjab Police (@DGPPunjabPolice) October 23, 2022
ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲਖਬੀਰ ਲੰਡਾ ਨੇ ਫੇਸਬੁੱਕ ਪੋਸਟ ਰਾਹੀਂ ਲਈ ਹੈ। 8 ਤੋਂ 10 ਗੋਲੀਆਂ ਲੱਗਣ ਕਾਰਨ ਦੁਕਾਨਦਾਰ ਗੁਰਜੰਟ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤਰਨਤਾਰਨ ਦੇ ਪਿੰਡ ਰਸੂਲਪੁਰ ਦੀ ਹੈ। ਪੁਲੀਸ ਨੇ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
Tags: Aam Aadmi Party Gurjant Singh Punjab TarnTaran
