ਗੈਂਗਸਟਰ ਗੋਲਡੀ ਬਰਾੜ ਨੇ ਲਈ ਡੇਰਾ ਪ੍ਰੇਮੀ ਦੇ ਕਾਂਡ ਦੀ ਜ਼ਿੰਮੇਵਾਰੀ, ਸੋਸ਼ਲ ਮੀਡੀਆ ‘ਤੇ ਪੋਸਟ ਰਾਹੀਂ ਕੀਤਾ ਦਾਅਵਾ

 ਗੈਂਗਸਟਰ ਗੋਲਡੀ ਬਰਾੜ ਨੇ ਲਈ ਡੇਰਾ ਪ੍ਰੇਮੀ ਦੇ ਕਾਂਡ ਦੀ ਜ਼ਿੰਮੇਵਾਰੀ, ਸੋਸ਼ਲ ਮੀਡੀਆ ‘ਤੇ ਪੋਸਟ ਰਾਹੀਂ ਕੀਤਾ ਦਾਅਵਾ

ਬੇਅਦਬੀ ਮਾਮਲੇ ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪਰਦੀਪ ਅੱਜ ਸਵੇਰੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਸਾਰੀ ਘਟਨਾ ਸੀਸੀਵੀਟੀ ਵਿੱਚ ਕੈਦ ਹੋ ਗਈ ਹੈ। ਤਸਵੀਰਾਂ ਵਿੱਚ ਦੇਖਿਆ ਜਾ ਸਕਦਾ ਹੈ ਕਿ ਅਣਪਛਾਤੇ ਬਾਈਕ ਸਵਾਰਾਂ ਨੇ ਡੇਰਾ ਪ੍ਰੇਮੀ ਤੇ ਅੰਨੇਵਾਹ ਫਾਇਰ ਕਰ ਦਿੱਤੇ ਜਿਸ ਵਿੱਚ ਡੇਰਾ ਪ੍ਰੇਮੀ ਦੀ ਮੌਤ ਹੋ ਗਈ ਜਦਕਿ ਉਸ ਦਾ ਗਨਮੈਨ ਤੇ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ।

Image

ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਗੋਲਡੀ ਬਰਾੜ ਨੇ ਲਈ ਹੈ। ਗੋਲਡੀ ਬਰਾੜ ਦੇ ਨਾਂ ਤੇ ਸੋਸ਼ਲ ਮੀਡੀਆ ਪੋਸਟ ਰਾਹੀਂ ਦਾਅਵਾ ਕੀਤਾ ਕਿ ਬੇਅਦਬੀ ਮਾਮਲੇ ਵਿੱਚ ਇਨਸਾਫ਼ ਨਹੀਂ ਮਿਲਿਆ, ਇਸ ਲਈ ਅਜਿਹਾ ਕਰਨਾ ਪਿਆ। ਉਸ ਨੇ ਗਨਮੈਨ ਦੇ ਜ਼ਖਮੀ ਹੋਣ ਤੇ ਅਫ਼ਸੋਸ ਪ੍ਰਗਟ ਕੀਤਾ, ਪਰ ਬੇਅਦਬੀ ਦੇ ਦੋਸ਼ੀਆਂ ਦੀ ਸੁਰੱਖਿਆ ਤੇ ਸਵਾਲ ਖੜ੍ਹੇ ਕੀਤੇ।

ਇਹ ਪੋਸਟ ਗੋਲਡੀ ਬਰਾੜ ਦੀ ਹੈ ਜਾਂ ਕਿਸੇ ਹੋਰ ਦੀ, ਇਸ ਬਾਰੇ ਪੰਜਾਬ ਪੁਲਿਸ ਦਾ ਸਾਈਬਰ ਸੈੱਲ ਜਾਂਚ ਕਰ ਰਿਹਾ ਹੈ। ਦੱਸ ਦਈਏ ਕਿ ਫਰੀਦਕੋਟ ਵਿੱਚ ਬਰਗਾੜੀ ਬੇਅਦਬੀ ਮਾਮਲੇ ਵਿੱਚ ਐਫਆਈਆਰ ਨਾਮਜ਼ਦ ਡੇਰਾ ਪ੍ਰੇਮੀ ਦਾ ਕਤਲ ਕਰ ਦਿੱਤਾ ਗਿਆ ਹੈ। ਡੇਰਾ ਪ੍ਰੇਮੀ ਪ੍ਰਦੀਪ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਡੇਰਾ ਪ੍ਰੇਮੀ ਪ੍ਰਦੀਪ ਬਰਗਾੜੀ ਬੇਅਦਬੀ ਮਾਮਲੇ ਸਬੰਧੀ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਸੀ। ਦੱਸ ਦਈਏ ਕਿ ਅੱਜ ਸਵੇਰੇ ਡੇਰਾ ਪ੍ਰੇਮੀ ਪ੍ਰਦੀਪ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਹਮਲੇ ਵਿੱਚ ਇੱਕ ਗੰਨਮੈਨ ਵੀ ਜ਼ਖ਼ਮੀ ਹੋ ਗਿਆ।

ਜਦੋਂ ਪ੍ਰਦੀਪ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਦੋ ਬਾਈਕ ਸਵਾਰ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ। ਇਸ ਵਿੱਚ ਪ੍ਰਦੀਪ ਦੀ ਮੌਤ ਹੋ ਗਈ ਜਦਕਿ ਗੰਨਮੈਨ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

 

Leave a Reply

Your email address will not be published.