ਗੈਂਗਸਟਰ ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਲਈ ਜ਼ਿੰਮੇਵਾਰੀ

ਕੈਨੇਡਾ ਅਧਾਰਤ ਗੈਂਗਸਟਰ ਗੋਲਡੀ ਬਰਾੜ ਨੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, ਸਿੱਧੂ ਮੂਸੇਵਾਲਾ ਦੇ ਬੇਹੱਦ ਭਿਆਨਕ ਕਤਲ ਤੋਂ ਡੂੰਘੇ ਦੁੱਖ ਅਤੇ ਸਦਮੇ ‘ਚ ਹਾਂ..ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ..ਮੇਰੀ ਦਿਲੋਂ ਹਮਦਰਦੀ ਅਤੇ ਪ੍ਰਾਰਥਨਾਵਾਂ ਪਰਿਵਾਰ ਅਤੇ ਦੁਨੀਆ ਭਰ ‘ਚ ਵਸਦੇ ਉਸਦੇ ਪ੍ਰਸ਼ੰਸਕਾਂ ਦੇ ਨਾਲ ਹਨ..ਸਾਰਿਆਂ ਨੂੰ ਸ਼ਾਂਤ ਰਹਿਣ ਦੀ ਅਪੀਲ ਕਰਦਾ ਹਾਂ..

ਕੌਮੀ ਐਸ.ਸੀ./ਐਸ.ਟੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਦਿਨ ਦਿਹਾਡ਼ੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰੇ ਜਾਣ ਦੀ ਨਿਖੇਧੀ ਕੀਤੀ ਹੈ ਉਨ੍ਹਾਂ ਕਿਹਾ ਕਿ ਪੰਜਾਬ ’ਚ ਗੈਂਗਸਟਰ ਦਾ ਪੂਰਾ ਦਬਦਬਾ ਹੈ। ਸਰਕਾਰ ਨੇ ਪਹਿਲਾ ਇਨ੍ਹਾਂ ਦਾ ਕੋਈ ਖਾਸ ਪ੍ਰਬੰਧ ਨਹੀਂ ਕੀਤਾ ਤੇ ਨਾ ਹੀ ਵਿਸ਼ੇਸ਼ ਲੋਕਾਂ ਦੀ ਸੁਰੱਖਿਆ ਲਈ ਕੋਈ ਕਮੇਟੀ ਬਣਾਈ ਸੀ।
ਉਨ੍ਹਾਂ ਕਿਹਾ ਕਿ ਜਲਦੀਬਾਜੀ ਨਾਲ ਲਏ ਫ਼ੈਸਲੇ ਦਾ ਇਹ ਨਤੀਜਾ ਹੈ। ਉਨ੍ਹਾਂ ਕਿਹਾ ਕਿ ਜਿੰਨੇ ਦਿਨ ਪੰਜਾਬ ’ਚ ਸਰਕਾਰ ਬਣੀ ਨੂੰ ਹੋਏ ਹਨ ਉੰਨੇ ਦਿਨਾਂ ਤੋਂ ਵੱਧ ਕਤਲ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸੁਰੱਖਿਆ ਕਟੌਤੀ ਕਰਨ ’ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ ਨਹੀਂ ਤਾਂ ਗੈਗਸਟਰ ਪੰਜਾਬ ਦੇ ਹਾਲਾਤ ਨੂੰ ਵਿਗਾੜਨ ’ਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਸਿੱਧੂ ਮੂਸੇਵਾਲਾ ਹੱਤਿਆ ‘ਤੇ ਬੋਲੇ ਸੁਨੀਲ ਜਾਖੜ, ‘ਆਪ’ ਪ੍ਰਚਾਰ ਹਾਸਲ ਕਰਨ ਲਈ ਸੁਰੱਖਿਆ ਮੁੱਦਿਆਂ ਨਾਲ ਛੇੜਛਾੜ ਲਈ ਹੈ ਜਵਾਬਦੇਹ।
