ਗੈਂਗਸਟਰ ਦੀਪਕ ਟੀਨੂ ਮਾਮਲਾ: ਗ੍ਰਿਫ਼ਤਾਰ CIA ਇੰਚਾਰਜ ਦਾ 5 ਦਿਨਾਂ ਦਾ ਪੁਲਿਸ ਰਿਮਾਂਡ

 ਗੈਂਗਸਟਰ ਦੀਪਕ ਟੀਨੂ ਮਾਮਲਾ: ਗ੍ਰਿਫ਼ਤਾਰ CIA ਇੰਚਾਰਜ ਦਾ 5 ਦਿਨਾਂ ਦਾ ਪੁਲਿਸ ਰਿਮਾਂਡ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਨਾਮਜ਼ਦ ਗੈਂਗਸਟਰ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਦੇ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਸੀਆਈਏ ਸਟਾਫ਼ ਮਾਨਸਾ ਦੇ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।

Moosewala Murder Case: Accused Gangster Deepak Tinu Escapes From Police  Custody

ਅਦਾਲਤ ਨੇ ਉਸ ਨੂੰ 7 ਅਕਤੂਬਰ ਤੱਕ ਦਾ ਰਿਮਾਂਡ ਤੇ ਮਾਨਸਾ ਪੁਲਿਸ ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਪ੍ਰਿਤਪਾਲ ਸਿੰਘ ਨੂੰ ਮੈਡੀਕਲ ਲਈ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ। ਦੱਸ ਦਈਏ ਕਿ ਬੀਤੇ ਦਿਨ ਸੀਆਈਏ ਦੇ ਇੰਚਾਰਜ ਨੂੰ ਮੁਅੱਤਲ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਬਾਰੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ।

 

Leave a Reply

Your email address will not be published.