ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਦਿੱਲੀ ਪਟਿਆਲਾ ਅਦਾਲਤ ‘ਚ ਹੋਈ ਪੇਸ਼ੀ
By
Posted on

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਪਟਿਆਲਾ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ। ਉਸ ਨੇ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕੀਤਾ ਹੈ।

ਉੱਥੇ ਹੀ ਉਸ ਦੇ ਵਕੀਲ ਵਿਸ਼ਾਲ ਚੋਪੜਾ ਦਾ ਕਹਿਣਾ ਹੈ ਕਿ ਅਦਾਲਤ ਨੇ ਆਰਮਜ਼ ਐਕਟ ਮਾਮਲੇ ‘ਚ ਲਾਰੇਂਸ ਬਿਸ਼ਨੋਈ ਲਈ ਦਿੱਲੀ ਪੁਲਿਸ ਦੀ 5 ਦਿਨ ਦੀ ਹਿਰਾਸਤ ਦੀ ਮੰਗ ਮੰਨ ਲਈ ਹੈ। ਦਿੱਲੀ ਪੁਲਿਸ ਨੇ ਆਪਣੀ ਅਰਜ਼ੀ ਵਿੱਚ ਕਿਤੇ ਵੀ ਬਿਸ਼ਨੋਈ ਵਿਰੁੱਧ ਮੂਸੇ ਵਾਲਾ ਕਤਲ ਦੀ ਜਾਂਚ ਦਾ ਜ਼ਿਕਰ ਨਹੀਂ ਕੀਤਾ।
