News

ਗੈਗਸਟਰਾਂ ਤੇ ਅਪਰਾਧ ਖਿਲਾਫ ਪੰਜਾਬ ਸਰਕਾਰ ਐਕਸ਼ਨ ਮੋਡ ’ਚ, ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਕੀਤਾ ਫਰੀ ਹੈਂਡ

ਮੁੱਖ ਮੰਤਰੀ ਭਗਵੰਤ ਮਾਨ ਨੇ ਐਂਟੀ ਗੈਂਗਸਟਰ ਟਾਸਕ ਫੋਰਸ ਨਾਲ ਅੱਜ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਹਨਾਂ ਕਿਹਾ ਕਿ 3 ਕਰੋੜ ਲੋਕਾਂ ਦੀ ਸੁਰੱਖਿਆ ਕਰਨਾ ਮੇਰੀ ਜ਼ਿੰਮੇਵਾਰੀ ਹੈ। ਐਂਟੀ ਗੈਂਗਸਟਰ ਟਾਸਕ ਫੋਰਸ ਲਈ ਆਧੁਨਿਕ ਸਹੂਲਤਾਂ ਤੇ ਸਾਧਨਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਜੋ ਵੀ ਸਾਧਨਾਂ ਦੀ ਲੋੜ ਹੋਵੇਗੀ ਸਰਕਾਰ ਦੇਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਫੋਰਸ ਨੂੰ ਸਖ਼ਤ ਨਿਰਦੇਸ਼ ਦਿੱਤੇ- ਬਿਨਾਂ ਕਿਸੇ ਡਰ ਤੋਂ ਪੱਖਪਾਤ ਤੋਂ ਕੰਮ ਕਰੋ ਅਤੇ ਅਪਰਾਧ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ।

Image

ਵੀਰਵਾਰ ਨੂੰ ਸੂਬੇ ਦੇ ਸਾਰੇ ਪੁਲਿਸ ਕਮਿਸ਼ਨਰਾਂ ਤੇ ਸਾਰੇ ਐਸਐਸਪੀਜ਼ ਨੂੰ ਪੱਤਰ ਲਿਖ ਕੇ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਭੂਮਿਕਾ ਦੱਸੀ ਤੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਕਾਨੂੰਨ ਤੇ ਵਿਵਸਥਾ ਦੇ ਮੁੱਦੇ ਤੇ ਸਿਰਫ ਪੁਲਿਸ ਕਮਿਸ਼ਨਰ ਤੇ ਐਸਐਸਪੀ ਹੀ ਜ਼ਿੰਮੇਵਾਰ ਹੋਣਗੇ। ਮੁੱਖ ਮੰਤਰੀ ਨੇ ਪੱਤਰ ਵਿੱਚ ਲਿਖਿਆ ਕਿ, ਮੈਂ ਸਪੱਸ਼ਟ ਕਰਨਾ ਚਾਹਾਂਗਾ ਕਿ ਏਜੀਟੀਐਫ ਦਾ ਗਠਨ ਕਿਸੇ ਵੀ ਤਰ੍ਹਾਂ ਕਮਿਸ਼ਨਰਾਂ ਤੇ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਤੇ ਭੂਮਿਕਾ ਨੂੰ ਕਮਜ਼ੋਰ ਨਹੀਂ ਕਰੇਗਾ, ਕਿਉਂਕਿ ਸੀਪੀਜ਼ ਤੇ ਐਸਐਸਪੀ ਅਪਰਾਧ ਨੂੰ ਕੰਟਰੋਲ ਕਰਨ ਤੇ ਕਾਨੂੰਨ ਵਿਵਸਥਾ ਲਈ ਜ਼ਿੰਮੇਵਾਰ ਹਨ।

ਆਪਣੇ ਅਧਿਕਾਰ ਖੇਤਰ ਵਿੱਚ ਆਰਡਰ ਲਈ ਜ਼ਿੰਮੇਵਾਰ ਹਨ। ਮੈਂ ਨਿੱਜੀ ਤੌਰ ਤੇ ਤੁਹਾਨੂੰ ਤੁਹਾਡੇ ਅਧਿਕਾਰ ਖੇਤਰ ਵਿੱਚ ਕਾਨੂੰਨ ਤੇ ਵਿਵਸਥਾ ਦੀ ਕਿਸੇ ਵੀ ਉਲੰਘਣਾ ਲਈ ਜ਼ਿੰਮੇਵਾਰ ਠਹਿਰਾਵਾਂਗਾ ਕਿਉਂ ਕਿ ਤੁਸੀਂ ਕਾਨੂੰਨ ਦੇ ਅਧੀਨ ਜਵਾਬਦੇਹੇ ਹੋ। ਉਨ੍ਹਾਂ ਅੱਗੇ ਲਿਖਿਆ ਕਿ AGTF ਖੁਫੀਆ ਆਧਾਰਤ ਕਾਰਵਾਈਆਂ ‘ਤੇ ਧਿਆਨ ਕੇਂਦਰਤ ਕਰੇਗਾ ਤੇ ਤਾਲਮੇਲ ਦੀ ਭੂਮਿਕਾ ਨਿਭਾਏਗਾ।

ਅਜਿਹੀ ਸਥਿਤੀ ਵਿੱਚ ਉਹ ਉਮੀਦ ਕਰਦੇ ਹਾਂ ਕਿ ਪੁਲਿਸ ਕਮਿਸ਼ਨਰ ਤੇ ਐਸਐਸਪੀ ਆਪਣੇ ਅਧੀਨ ਪੁਲਿਸ ਅਧਿਕਾਰੀਆਂ ਨੂੰ ਬ੍ਰੀਫਿੰਗ, ਅਪਰਾਧ ਡੇਟਾ ਦਾ ਵਿਸ਼ਲੇਸ਼ਣ ਕਰਕੇ, ਭਗੌੜੇ ਗੈਂਗਸਟਰਾਂ ਦੀ ਪਛਾਣ ਕਰਕੇ ਤੇ ਗੈਂਗਸਟਰ ਵਿਰੋਧੀ ਕਾਰਵਾਈਆਂ ਚਲਾ ਕੇ ਗੈਂਗਸਟਰਾਂ ਵਿਰੁੱਧ ਪ੍ਰਮੁੱਖ ਜ਼ੋਰ ਦੇਣਗੇ।

Click to comment

Leave a Reply

Your email address will not be published.

Most Popular

To Top