News

ਗੋਡਿਆਂ ਦੀ ਬਿਮਾਰੀ ਤੋਂ ਬਚਣ ਲਈ ਇਹਨਾਂ ਚੀਜ਼ਾਂ ਦਾ ਕਰੋ ਸੇਵਨ

ਗੋਡਿਆਂ ਦੇ ਦਰਦ ਦੀ ਸਮੱਸਿਆ ਦਾ ਕਾਰਨ ਕਦੇ-ਕਦੇ ਕੈਲਸ਼ੀਅਮ ਦੀ ਘਾਟ ਹੋਣਾ ਵੀ ਹੁੰਦਾ ਹੈ। ਦੁੱਧ ਵਿੱਚ ਭਰਪੂਰ ਮਾਤਰਾ ਵਿੱਚ ਕੈਲਸ਼ੀਅਮ ਹੁੰਦਾ ਹੈ ਪਰ ਕਈ ਲੋਕ ਅਜਿਹੇ ਵੀ ਹਨ ਜਿਹਨਾਂ ਨੂੰ ਦੁੱਧ ਪੀਣਾ ਪਸੰਦ ਨਹੀਂ ਹੁੰਦਾ। ਜਿਸ ਦੇ ਕਾਰਨ ਉਮਰ ਵਧਦਿਆਂ ਹੀ ਗੋਢਿਆਂ ਦੇ ਦਰਦ ਸਮੇਤ ਕਈ ਬਿਮਾਰੀਆਂ ਲੱਗ ਜਾਂਦੀਆਂ ਹਨ। 

New plant-based milk alternatives win fans in Japan | The Japan Times

ਸਫ਼ੇਦ ਤਿਲ

ਸਫ਼ੇਦ ਤਿਲ ਦੇ ਲੱਡੂ ਸਵਾਦ ਤਾਂ ਬਹੁਤ ਚੰਗਾ ਹੁੰਦਾ ਹੈ ਪਰ ਕੀ ਤਹਾਨੂੰ ਪਤਾ ਹੈ ਕਿ ਸਫ਼ੇਦ ਤਿਲਾਂ ਤੋਂ ਬਣੇ ਲੱਡੂ ਜੇਕਰ ਤੁਸੀਂ ਰੋਜ਼ਾਨਾ ਖਾਂਦੇ ਹਨ ਤਾਂ ਤਹਾਨੂੰ ਗੋਢਿਆਂ ਦੇ ਦਰਦ ‘ਚ ਆਰਾਮ ਮਿਲ ਸਕਦਾ ਹੈ। ਇਸ ਲਈ ਤਹਾਨੂੰ ਰੋਜ਼ਾਨਾ 2 ਲੱਡੂ ਦਾ ਖਾਣੇ ਹੋਣਗੇ।

ਬਾਦਾਮ ਵਾਲਾ ਦੁੱਧ

ਜੇਕਰ ਤੁਸੀਂ ਦੁੱਧ ਨਹੀਂ ਪੀਂਦੇ ਤਾਂ ਤੁਹਾਡੇ ਸਰੀਰ ‘ਚ ਕੈਲਸ਼ੀਅਮ ਦੀ ਕਮੀ ਹੈ ਤਾਂ ਅਜਿਹੇ ‘ਚ ਤੁਸੀਂ ਬਦਾਮ ਦਾ ਦੁੱਧ ਪੀ ਸਕਦੇ ਹੋ। ਕਿਉਂਕਿ ਇਸ ‘ਚ ਕੈਲਸ਼ੀਅਮ ਤੋਂ ਇਲਾਵਾ ਵਿਟਾਮਿਨ ਈ, ਪ੍ਰੋਟੀਨ ਤੇ ਫਾਇਬਰ ਹੁੰਦਾ ਹੈ ਜੋ ਤੁਹਾਡੇ ਸਰੀਰ ਦੀਆਂ ਹੱਡੀਆਂ ਨੂੰ ਮਜਬੂਤ ਬਣਾਉਂਦਾ ਹੈ।

ਸੰਤਰਾ

ਸੰਤਰੇ ‘ਚ ਵਿਟਾਮਿਨ ਸੀ ਨਾਲ ਭਰਪੂਰ ਮਾਤਰਾ ‘ਚ ਪਾਈ ਜਾਂਦੀ ਹੈ। ਇਸ ਤੋਂ ਇਲਾਵਾ ਸੰਤਰੇ ‘ਚ ਵਿਟਾਮਿਨ ਸੀ ਹੀ ਨਹੀਂ ਬਲਕਿ ਕੈਲਸ਼ੀਅਮ ਦੀ ਮਾਤਰਾ ਵੀ ਕਾਫੀ ਹੁੰਦੀ ਹੈ। ਇਸ ਲਈ ਜੇਕਰ ਤੁਸੀਂ ਗੋਢਿਆਂ ਦੇ ਦਰਦ ਤੋਂ ਪਰੇਸ਼ਾਨ ਹੋ ਤਾਂ ਤੁਹਾਡੇ ਸਰੀਰ ‘ਚ ਕੈਲਸ਼ੀਅਮ ਦੀ ਕਮੀ ਹੈ ਤਾਂ ਆਪਣੀ ਡਾਈਟ ‘ਚ ਸੰਤਰਾ ਸ਼ਾਮਲ ਕਰ ਸਕਦੇ ਹਨ।

ਓਟਮੀਲ ‘ਚ ਕੈਲਸ਼ੀਅਮ ਦੀ ਮਾਤਰਾ ਜ਼ਿਆਦਾ ਨਹੀਂ ਹੁੰਦੀ ਹੈ ਪਰ ਫਿਰ ਵੀ ਇਸ ਦਾ ਸੇਵਨ ਕਰਨ ਨਾਲ ਤੁਹਾਡੇ ਸਰੀਰ ਦੀ ਕੈਲਸ਼ੀਅਮ ਦੀ ਕਮੀ ਦੂਰ ਹੋਵੇਗੀ।

Click to comment

Leave a Reply

Your email address will not be published.

Most Popular

To Top