ਗੋਲਡੀ ਬਰਾੜ ਨੂੰ ਹਿਰਾਸਤ ‘ਚ ਲਏ ਜਾਣ ‘ਤੇ ਭਗਵੰਤ ਮਾਨ ਨੇ ਲਾਈ ਮੋਹਰ ਕਿਹਾ, ਜਲਦ ਲਿਆਂਦਾ ਜਾਵੇਗਾ ਭਾਰਤ

ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ ‘ਚ ਲਏ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ ਕਰਦਾ ਹਾਂ ਕਿ ਗੋਲਡੀ ਬਰਾੜ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।
ਕੈਲੇਫੋਰਨੀਆ ਪੁਲਿਸ ਨੇ ਸਾਡੇ ਸਾਲ ਸੰਪਰਕ ਕੀਤਾ ਹੈ। ਉਨ੍ਹਾਂ ਕਿਹਾ ਕਿ ਗੋਲਡੀ ਬਰਾੜ ਨੂੰ ਜਲਦ ਭਾਰਤ ਲਿਆਂਦਾ ਜਾਵੇਗਾ। ਦੱਸ ਦਈਏ ਕੇ ਸਿੱਧੂ ਮੂਸੇ ਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੀਫੋਰਨੀਆ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਭਾਰਤ ਦੀਆਂ ਖੁਫੀਆ ਏਜੰਸੀਆਂ ਨੂੰ ਅੰਤਰਰਾਸ਼ਟਰੀ ਸਰੋਤਾਂ ਤੋਂ ਵੱਡੀ ਜਾਣਕਾਰੀ ਮਿਲੀ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਗੋਲਡੀ ਨੂੰ ਕੈਲੀਫੋਰਨੀਆ ‘ਚ ਟ੍ਰੈਕ ਕੀਤਾ ਗਿਆ ਹੈ। ਇਹ ਖਬਰ ਭਾਰਤੀ ਸੁਰੱਖਿਆ ਏਜੰਸੀਆਂ ਦੇ ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆ ਰਹੀ ਹੈ। ਅਮਰੀਕਾ ‘ਚ ਐਫਬੀਆਈ ਨੇ ਗੈਂਗਸਟਰ ਗੋਲਡੀ ਬਰਾੜ ‘ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ, ਇਸ ਦੇ ਲਈ ਭਾਰਤੀ ਏਜੰਸੀਆਂ ਤੋਂ ਵੀ ਇਸ ਦੀ ਫਾਈਲ ਮੰਗੀ ਗਈ ਹੈ।
ਜਿਸ ਤੋਂ ਬਾਅਦ ਉਸ ਨੂੰ ਜਲਦੀ ਹੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੋਲਡੀ ਬਰਾੜ ਨੇ ਇਸ ਦੀ ਜ਼ਿੰਮੇਵਾਰੀ ਲਈ ਸੀ।