News

ਗੋਹੇ ਦੀ ਟਰਾਲੀ ਭਾਜਪਾ ਦੇ ਸਾਬਕਾ ਮੰਤਰੀ ਘਰ ਸੁੱਟਣ ਵਾਲੇ ਨੌਜਵਾਨਾਂ ‘ਤੇ ਕੇਸ ਦਰਜ

BJP minister Tikshan Sood

ਪਿਛਲੇ ਦਿਨੀਂ ਹੁਸ਼ਿਆਰਪੁਰ ਤੋਂ ਭਾਜਪਾ ਦੇ ਸਾਬਕਾ ਮੰਤਰੀ ਤੀਕਸ਼ਣ ਸੂਦ ਵੱਲੋਂ ਦਿੱਤੇ ਗਏ ਵਿਵਾਦਿਤ ਬਿਆਨ ਤੋਂ ਬਾਅਦ ਬੀਤੇ ਕੱਲ ਕੁਝ ਨੌਜਵਾਨਾਂ ਵੱਲੋਂ ਤੀਕਸ਼ਣ ਸੂਦ ਦੇ ਘਰ ਅੰਦਰ ਗੋਹੇ ਦੀ ਟਰਾਲੀ ਸੁੱਟ ਕੇ ਰੋਸ ਜ਼ਾਹਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਹਾਲਾਤ ਕਾਫੀ ਤਣਾਅਪੂਰਨ ਬਣ ਗਏ ਸਨ ਤੇ ਪੁਲਿਸ ਵੱਲੋਂ ਬੜੀ ਮੁਸ਼ਕਿਲ ਨਾਲ ਸਥਿਤੀ ਤੇ ਕਾਬੂ ਪਾਇਆ ਗਿਆ ਸੀ।ਹੁਣ ਇਸ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਕੁਝ ਅਣਪਛਾਤੇ ਨੌਜਵਾਨਾਂ ਤੇ ਸੰਗੀਨ ਧਾਰਾਵਾਂ ਤਹਿਤ ਮਾਮਲਾ ਵੀ ਦਰਜ ਕਰ ਲਿਆ ਗਿਆ ਹੈ।

ਪੁਲਿਸ ਵੱਲੋਂ ਨੌਜਵਾਨਾਂ ਤੇ ਦਰਜ ਕੀਤੇ ਗਏ ਮਾਮਲੇ ਦੇ ਰੋਸ ਵਜੋਂ ਅੱਜ ਹੁਸ਼ਿਆਰਪੁਰ ਦੇ ਪਿੰਡ ਖੁੱਡਾ ਵਿਖੇ ਅਹਿਮ ਮੀਟਿੰਗ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ।ਇਸ ਮੌਕੇ ਪਿੰਡ ਵਾਸੀਆਂ ਨੇ ਤੀਕਸ਼ਣ ਸੂਦ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਹੋਇਆ ਪੰਜਾਬ ਪੁਲਿਸ ਨੂੰ ਕੱਲ੍ਹ ਤੱਕ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਪੁਲਿਸ ਵੱਲੋਂ ਨੌਜਵਾਨਾਂ ਤੇ ਜੋ ਇਹ ਨਾਜਾਇਜ਼ ਪਰਚਾ ਦਰਜ ਕੀਤਾ ਗਿਆ ਹੈ ਉਸ ਨੂੰ ਤੁਰੰਤ ਰੱਦ ਕੀਤਾ ਜਾਵੇ ਨਹੀਂ ਤਾਂ ਉਨ੍ਹਾਂ ਵੱਲੋਂ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਜ਼ੋਰਦਾਰ ਰੋਸ ਪ੍ਰਦਰਸ਼ਨ ਸ਼ੁਰੂ ਕੀਤੇ ਜਾਣਗੇ।

ਦੱਸ ਦੇਈਏ ਕਿ ਦਿੱਲੀ ਵਿੱਚ ਲੰਮੇ ਸਮੇ ਤੋਂ ਕਿਸਾਨ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਨੇ ਪਰ ਭਜਾਪਾ ਲੀਡਰ ਤੀਕਸ਼ਣ ਸੂਦ ਨੇ ਕਿਹਾ ਸੀ ਕਿ ਕਿਸਾਨ ਦਿੱਲੀ ‘ਚ ਪਿਕਨਿਕ ਮਨਾ ਰਹੇ ਹਨ ਜਿਸਦੇ ਵਿਰੋਧ ਵਿੱਚ ਕੁੱਝ ਨੌਜਵਾਨਾਂ ਨੇ ਉਹਨਾਂ ਘਰ ਅੰਦਰ ਗੋਹੇ ਦੀ ਟਰਾਲੀ ਸੁੱਟ ਕੇ ਪ੍ਰਦਰਸ਼ਨ ਕੀਤਾ।

Click to comment

Leave a Reply

Your email address will not be published.

Most Popular

To Top