ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਫਿਰ ਤੋਂ ਵਿਗੜੀ ਸਿਹਤ, ਏਮਜ਼ ’ਚ ਭਰਤੀ
By
Posted on

ਨਵੀਂ ਦਿੱਲੀ: ਕੁੱਝ ਦਿਨ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਿਹਤ ਬਿਲਕੁੱਲ ਠੀਕ ਹੋ ਗਈ ਸੀ ਪਰ ਹੁਣ ਫਿਰ ਉਹਨਾਂ ਦੀ ਸਿਹਤ ਵਿਗੜ ਗਈ ਹੈ। ਉਹਨਾਂ ਨੂੰ ਮੁੜ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਵਿਚ ਦਾਖਲ ਕਰਵਾਇਆ ਗਿਆ ਹੈ।
ਚੋਰਾਂ ਨੂੰ ਫੜਨ ਵਾਲੀ ਪੁਲਿਸ ਨਿਕਲੀ ਚੋਰ, ਕਰੋ ਸਨਮਾਨ (ਵੀਡੀਓ)
ਉਹਨਾਂ ਨੂੰ ਦੁਬਾਰਾ ਦਾਖਲ ਕਿਉਂ ਕਰਵਾਇਆ ਗਿਆ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਜਾਣਕਾਰੀ ਮੁਤਾਬਕ ਉਹਨਾਂ ਨੂੰ ਰਾਤ ਲਗਭਗ 11 ਵਜੇ ਏਮਜ਼ ਵਿੱਚ ਦਾਖਲ ਕਰਵਾਇਆ ਗਿਆ। ਇਸ ਤੋਂ ਪਹਿਲਾਂ ਅਮਿਤ ਸ਼ਾਹ ਨੂੰ 18 ਅਗਸਤ ਨੂੰ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ।
ਉਹਨਾਂ ਨੂੰ ਸਾਹ ਲੈਣ ਵਿੱਚ ਮੁਸ਼ਕਿਲ ਆ ਰਹੀ ਸੀ। ਦੱਸ ਦਈਏ ਕਿ 2 ਅਗਸਤ ਨੂੰ ਅਮਿਤ ਸ਼ਾਹ ਕੋਰੋਨਾ ਵਾਇਰਸ ਨਾਲ ਪੀੜਤ ਹੋਏ ਸੀ। ਉਨ੍ਹਾਂ ਖ਼ੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਬਾਅਦ 14 ਅਗਸਤ ਨੂੰ ਅਮਿਤ ਸ਼ਾਹ ਦੀ ਕੋਰਨਾ ਰਿਪੋਰਟ ਨੈਗੇਟਿਵ ਆਈ।
