ਗ੍ਰੰਥੀ ਦੀ ਕੁੱਟਮਾਰ ਦਾ ਮਾਮਲਾ, ਪੁਲਿਸ ਨੇ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ, 7 ਖਿਲਾਫ਼ ਕੇਸ ਦਰਜ

 ਗ੍ਰੰਥੀ ਦੀ ਕੁੱਟਮਾਰ ਦਾ ਮਾਮਲਾ, ਪੁਲਿਸ ਨੇ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ, 7 ਖਿਲਾਫ਼ ਕੇਸ ਦਰਜ

ਮਲੇਰਕੋਟਲਾ ਦੇ ਪਿੰਡ ਅਬਦੁੱਲਾਪੁਰ ਚੁਹਾਣੇ ਵਿੱਚ ਗ੍ਰੰਥੀ ਦੀ ਕੁੱਟਮਾਰ ਕਰਨ ਦੇ ਮਾਮਲੇ ਨੇ ਤੁਲ ਫੜ ਲਿਆ ਹੈ। ਸੋਸ਼ਲ ਮੀਡੀਆ ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਕਾਰਵਾਈ ਵਿੱਚ ਜੁਟ ਗਈ ਹੈ। ਪੁਲਿਸ ਨੇ ਸੱਤ ਲੋਕਾਂ ਤੇ ਮਾਮਲਾ ਦਰਜ ਕੀਤਾ ਹੈ। ਦੋ ਮੁਲਜ਼ਮ ਗ੍ਰਿਫ਼ਤਾਰ ਕੀਤੇ ਗਏ ਹਨ ਅਤੇ ਬਾਕੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਅਬਦੁੱਲਾਪੁਰ ਚੁਹਾਣੇ ਦੇ ਗੁਰਦੁਆਰੇ ਦੇ ਗ੍ਰੰਥੀ ਦੀ ਕੁੱਟਮਾਰ ਕਰਨ ਤੇ ਜਬਰੀ ਪਿਸ਼ਾਬ ਪਿਲਾ ਕੇ ਮੂੰਹ ਕਾਲਾ ਕਰਨ ਦੀ ਵੀਡੀਓ ਵਾਇਰਲ ਹੋਈ ਸੀ। ਪਿੰਡ ਅਬਦੁੱਲਾਪੁਰ ਚੁਹਾਣੇ ਦੇ ਗੁਰੂ ਘਰ ਦੇ ਗ੍ਰੰਥੀ ਗੁਰਦੇਵ ਸਿੰਘ ਦੇ ਪਿੰਡ ਦੀ ਇੱਕ ਔਰਤ ਦੇ ਘਰ ਆਉਣਾ ਜਾਣਾ ਸੀ। ਇਸ ਤੋਂ ਉਸ ਦੇ ਪੁੱਤਰ ਨਾਰਾਜ਼ ਸਨ ਜੋ ਕਿ ਗ੍ਰੰਥੀ ਨੂੰ ਅਗਵਾ ਕਰਕੇ ਆਪਣੇ ਪਿੰਡ ਲੈ ਗਏ।

ਇਸ ਮੌਕੇ ਔਰਤ ਦੇ ਪੁੱਤਰਾਂ ਜਸਪ੍ਰੀਤ ਸਿੰਘ, ਮਨਜਿੰਦਰ ਸਿੰਘ ਕਾਕਾ ਨੇ ਗੁਰਦੁਆਰੇ ਦੇ ਪ੍ਰਧਾਨ ਦਰਸ਼ਨ ਸਿੰਘ ਤੇ ਖਜ਼ਾਨਚੀ ਜਗਜੀਤ ਸਿੰਘ ਦੀ ਹਾਜ਼ਰੀ ਵਿੱਚ ਗ੍ਰੰਥੀ ਦੀ ਕੁੱਟਮਾਰ ਕੀਤੀ ਅਤੇ ਜਾਤੀ ਸੂਚਕ ਸ਼ਬਦ ਵਰਤੇ। ਗ੍ਰੰਥੀ ਦੇ ਭਰਾ ਤੇ ਪਿਤਾ ਨਾਲ ਵੀ ਕੁੱਟਮਾਰ ਕੀਤੀ ਗਈ। ਇਸ ਘਟਨਾ ਦੀ ਵੀਡੀਓ ਵੀ ਬਣਾਈ ਗਈ ਸੀ।

ਇਹ ਮਾਮਲਾ ਗ੍ਰੰਥੀ ਨੇ ਸੈਂਟਰਲ ਵਾਲਮੀਕਿ ਸਭ ਦੇ ਚੇਅਰਮੈਨ ਗੇਜਾ ਰਾਮ ਦੇ ਧਿਆਨ ਵਿੱਚ ਲਿਆਂਦਾ ਤੇ ਐਸਸੀ ਐਸਟੀ ਕਮਿਸ਼ਨ ਦੇ ਚੇਅਰਮੈਨ ਤੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਇਨਸਾਫ਼ ਦੀ ਮੰਗ ਕੀਤੀ। ਦੱਸ ਦਈਏ ਪੁਲਿਸ ਨੇ ਗ੍ਰੰਥੀ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਸੱਤ ਜਣਿਆਂ ਖਿਲਾਫ਼ ਸੰਗੀਨ ਧਾਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਹੈ।

Leave a Reply

Your email address will not be published.