News

ਗੜ੍ਹਸ਼ੰਕਰ-ਨੰਗਲ ਸੜਕ ਬਣਾਉਣ ਦੀ ਮੰਗ ਨੂੰ ਲੈ ਕੇ ਕੰਢੀ ਸੰਘਰਸ਼ ਕਮੇਟੀ ਨੇ ਲਾਇਆ ਧਰਨਾ

ਗੜ੍ਹਸ਼ੰਕਰ ਤੋਂ ਨੰਗਲ ਨੂੰ ਜਾਣ ਵਾਲੀ ਮੁਖ ਸੜਕ ਦੀ ਖਸਤਾ ਹਾਲਤ ਨੂੰ ਲੈਕੇ ਅੱਜ ਕੰਢੀ ਸੰਘਰਸ਼ ਕਮੇਟੀ ਵੱਲੋਂ ਨੰਗਲ ਰੋਡ ਤੇ ਟਰੱਕ ਯੂਨੀਅਨ ਨੇੜੇ ਧਰਨਾ ਦਿੱਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ। ਇਸ ਮੌਕੇ ਕੰਢੀ ਸੰਘਰਸ਼ ਕਮੇਟੀ ਦੇ ਸੁਬਾਈ ਆਗੂ ਦਰਸ਼ਨ ਸਿੰਘ ਮੱਟੂ, ਗੁਰਨੇਕ ਸਿੰਘ ਭੱਜਲ ਅਤੇ ਚੋਧਰੀ ਅੱਛਰ ਸਿੰਘ ਨੇ ਕਿਹਾ ਉਕਤ ਸੜਕ ਦੀ ਖਸਤਾ ਹਾਲਤ ਕਾਰਨ ਰੋਜ਼ਾਨਾ ਹਾਦਸੇ ਹੋ ਰਹੇ ਹਨ ਜਿਸ ਨਾਲ ਲੋਕ ਜ਼ਖ਼ਮੀ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਰੋਜ਼ਨਾ ਹੀ ਸਰਕਾਰ ਦੇ ਨੁਮਾਇੰਦੇ ਇਸ ਸੜਕ ਤੋਂ ਲੰਘਦੇ ਹਨ, ਪਰ ਫਿਰ ਵੀ ਪ੍ਰਸ਼ਾਸਨ ਤੇ ਸਰਕਾਰ ਪਤਾ ਨਹੀਂ ਕਿਉਂ ਕੁੰਭ ਕਰਨੀ ਨੀਂਦ ਸੁੱਤੇ ਹੋਏ ਹਨ। ਉਕਤ ਆਗੂਆਂ ਨੇ ਕਿਹਾ ਕਿ, “ਇਕ ਪਾਸੇ ਤਾਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਆਮ ਲੋਕਾਂ ਦੀ ਸਰਕਾਰ ਹੋਣ ਦੇ ਦਾਅਵੇ ਕਰਕੇ ਸੂਬੇ ਵਿੱਚ ਵਿਕਾਸ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ।

ਪਰ ਬੜੇ ਅਫਸੋਸ ਦੀ ਗੱਲ ਹੈਕਿ ਮੁੱਖ ਸੜਕ ਹੋਣ ਦੇ ਬਾਵਜੂਦ ਜੋ ਕਿ ਹਿਮਾਚਲ ਪ੍ਰਦੇਸ਼ ਤੇ ਹੋਰ ਧਾਰਮਿਕ ਸਥਾਨਾਂ ਨੂੰ ਵਿੱਚ ਜੋੜਦੀ ਹੈ ਦੀ ਖ਼ਸਤਾ ਹਾਲਤ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਜਲਦ ਸੜਕ ਬਣਾਉਣ ਦਾ ਕੰਮ ਸ਼ੁਰੂ ਨਾ ਕੀਤਾ ਗਿਆ ਤਾਂ ਜ਼ੋਰਦਾਰ ਸੰਘਰਸ਼ ਉਲੀਕਿਆ ਜਾਵੇਗਾ ਜਿਸ ਦੀ ਸਾਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ।

Click to comment

Leave a Reply

Your email address will not be published.

Most Popular

To Top