News

ਗੰਗਾਨਗਰ ਦੇ ਕਿਸਾਨ ਨੇ ਪੰਜਾਬੀਆਂ ਦੇ ਹੌਂਸਲੇ ਨੂੰ ਸਟੇਜ ਤੋਂ ਝੁੱਕ-ਝੁੱਕ ਕੀਤੀ ਸਲਾਮ

ਲੱਖਾਂ ਦੀ ਗਿਣਤੀ ‘ਚ ਕਿਸਾਨਾਂ ਨੇ ਦਿੱਲੀ ਨੂੰ ਘੇਰਿਆ ਹੋਇਆ ਹੈ। ਦਿੱਲੀ ਦੀਆਂ ਚਾਰੇ ਪਾਸੇ ਸੜਕਾਂ ‘ਤੇ ਕਿਸਾਨ ਹੀ ਕਿਸਾਨ ਨਜ਼ਰ ਆ ਰਹੇ ਹਨ। ਲਗਾਤਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਇਸ ਪ੍ਰਦਰਸ਼ਨ ਦੌਰਾਨ ਰਾਜਸਥਾਨ ਦੇ ਗੰਗਾਨਗਰ ਤੋਂ ਦਿੱਲੀ ਪਹੁੰਚੇ ਕਿਸਾਨ ਨੇ ਕਿਹਾ ਹੈ ਕਿ ਪੰਜਾਬੀਆਂ ਦੇ ਹੌਂਸਲੇ ਨੂੰ ਦੇਖ ਕੇ ਪੂਰੀ ਦੁਨੀਆ ਹੈਰਾਨ ਹੈ।

ਪੁਲਿਸ ਪ੍ਰਸ਼ਾਸ਼ਨ ਦੀ ਇੰਨੀ ਸਖ਼ਤਾਈ ਤੋਂ ਬਾਅਦ ਵੀ ਪੰਜਾਬੀਆਂ ਨੇ ਦਿੱਲੀ ਹਿਲਾ ਕੇ ਰੱਖ ਦਿੱਤੀ ਹੈ। ਇਸ ਦੌਰਾਨ ਕਿਸਾਨ ਆਗੂ ਨੇ ਸਟੇਜ ਤੋਂ ਹੀ ਮੋਦੀ ਸਰਕਾਰ ‘ਤੇ ਵੀ ਖੂਬ ਤਿੱਖੇ ਨਿਸ਼ਾਨੇ ਸਾਧੇ ਹਨ। ਕਿਸਾਨ ਆਗੂ ਨੇ ਕਿਹਾ ਹੈ ਕਿ ਜੇਕਰ ਕੇਂਦਰ ਵੱਲੋਂ ਜਲਦ ਤੋਂ ਜਲਦ ਕਾਨੂੰਨ ਰੱਦ ਨਾ ਕੀਤੇ ਗਏ ਤਾਂ ਕਿਸਾਨਾਂ ਵੱਲੋਂ ਕੇਂਦਰ ਨੂੰ ਅਲਟੀਮੇਟਮ ਦਿੱਤਾ ਜਾਵੇਗਾ ਅਤੇ ਨਾਲ ਹੀ ਪਾਰਲੀਮੈਂਟ ਦਾ ਟਰੈਕਟਰ ਟਰਾਲੀਆਂ ਨਾਲ ਘਿਰਾਓ ਵੀ ਕੀਤਾ ਜਾ ਸਕਦਾ ਹੈ।

ਦੱਸ ਦੇਈਏ ਕਿ ਦਿੱਲੀ ‘ਚ ਪੰਜਾਬ ਸਣੇ ਯੂਪੀ ਬਿਹਾਰ ਹਰਿਆਣਾ ਰਾਜਸਥਾਨ ਦੇ ਕਿਸਾਨ ਸੰਘਰਸ਼ ਕਰ ਰਹੇ ਹਨ। ਉਹਨਾਂ ਵੱਲੋਂ ਲਗਾਤਾਰ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਹਾਲਾਂਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਇਹ ਸ਼ਰਤ ਰੱਖ ਕੇ ਮੀਟਿੰਗ ਲਈ ਸੱਦਾ ਦਿੱਤਾ ਸੀ ਕਿ ਕਿਸਾਨ ਸੜਕਾਂ ਤੇ ਅੰਦੋਲਨ ਕਰਨ ਦੀ ਬਜਾਏ ਨਿਰੰਕਾਰੀ ਮੈਦਾਨ ਵਿੱਚ ਬੈਠ ਕੇ ਅੰਦੋਲਨ ਕਰ। ਪਰ ਕਿਸਾਨਾਂ ਨੇ ਕੇਂਦਰ ਦੇ ਇਸ ਸੱਦੇ ਨੂੰ ਠੁਕਰਾ ਦਿੱਤਾ ਹੈ। ਕਿਸਾਨ ਹੁਣ ਲਗਾਤਾਰ ਦਿੱਲੀ ਦੀਆਂ ਸੜਕਾਂ ਤੇ ਡਟੇ ਹੋਏ ਹਨ।  

Click to comment

Leave a Reply

Your email address will not be published. Required fields are marked *

Most Popular

To Top