News

ਗੰਨਾ ਕਿਸਾਨਾਂ ਦੀ ਸਰਕਾਰ ਨਾਲ ਮੀਟਿੰਗ ਖ਼ਤਮ, ਕਿਸਾਨਾਂ ਨੇ ਦੱਸੀ ਅਗਲੀ ਰਣਨੀਤੀ

ਗੰਨਾ ਕਿਸਾਨਾਂ ਵੱਲੋਂ ਗੰਨੇ ਦੀ ਬਕਾਇਆ ਰਾਸ਼ੀ ਲੈਣ ਅਤੇ ਗੰਨੇ ਦੇ ਰੇਟ ਵਿੱਚ ਵਾਧੇ ਨੂੰ ਲੈ ਕੇ ਪਰਸੋਂ ਰੋਜ਼ ਤੋਂ ਜਲੰਧਰ ਨੇੜੇ ਨੈਸ਼ਨਲ ਹਾਈਵੇਅ ਜਾਮ ਕੀਤਾ ਹੋਇਆ ਹੈ। ਇਸ ਤੋਂ ਬਾਅਦ ਕੱਲ੍ਹ ਵਿਰੋਧ ਕਰ ਰਹੇ ਕਿਸਾਨਾਂ ਨੇ ਕਈ ਥਾਈਂ ਰੇਲਵੇ ਟਰੈਕ ਜਾਮ ਕਰ ਦਿੱਤੇ ਸੀ। ਵਿਰੋਧ ਕਰ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨ ਜਥੇਬੰਦੀਆਂ ਲਗਾਤਾਰ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜ ਰਹੀਆਂ ਹਨ ਕਿ ਗੰਨੇ ਦਾ ਭਾਅ ਵਧਾ ਕੇ 400 ਕੀਤਾ ਜਾਵੇ ਜਿਸ ਮਗਰੋਂ ਹੁਣ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਅੱਜ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ ਹੈ।

ਮੀਟਿੰਗ ਵਿੱਚ ਕਿਸਾਨਾਂ ਨੂੰ ਕੱਲ੍ਹ ਇੱਕ ਹੋਰ ਮੀਟਿੰਗ ਲਈ ਸਮਾਂ ਦਿੱਤਾ ਗਿਆ ਹੈ। ਕਿਸਾਨ ਆਗੂਆਂ ਮੁਤਾਬਕ ਸਰਕਾਰ ਨੇ ਉਨ੍ਹਾਂ ਨੂੰ ਗੰਨਾ ਮਾਹਿਰ ਡਾਕਟਰਾਂ ਨੂੰ ਗੰਨੇ ਦੀ ਕਾਸ਼ਤ ਤੇ ਕੁੱਲ ਲਾਗਤ ਸਬੰਧੀ ਗੰਨਾ ਡਾਕਟਰਾਂ ਦੀ ਤਸੱਲੀ ਕਰਵਾਉਣ ਲਈ ਕਿਹਾ ਹੈ ਜਿਸ ਤੋਂ ਪਰਸੋਂ ਤੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਮਾਮਲੇ ਤੇ ਕੋਈ ਫੈਸਲਾ ਲੈ ਸਕਦੇ ਹਨ।

ਹਾਲਾਂਕਿ ਇਸ ਦੌਰਾਨ ਕਿਸਾਨ ਆਗੂਆਂ ਨੇ ਗੰਨਾ ਅੰਦੋਲਨ ਜਾਰੀ ਰੱਖਣ ਦਾ ਐਲਾਨ ਵੀ ਕੀਤਾ ਹੈ। ਦੱਸ ਦਈਏ ਕਿ ਗੰਨਾ ਕਿਸਾਨਾਂ ਦਾ ਦੋਸ਼ ਹੈ ਕਿ ਕਿਸਾਨ ਜਥੇਬੰਦੀਆਂ ਲਗਾਤਾਰ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜ ਰਹੀਆਂ ਹਨ ਕਿ ਗੰਨੇ ਦਾ ਭਾਅ ਵਧਾ ਕੇ 400 ਕੀਤਾ ਜਾਵੇ ਪਰ ਪੰਜਾਬ ਸਰਕਾਰ ਨੇ ਇਹ ਰੇਟ ਸਿਰਫ 15 ਰੁਪਏ ਵਧਾ ਕੇ 325 ਰੁਪਏ ਪ੍ਰਤੀ ਕੁਇੰਟਲ ਕੀਤਾ ਹੈ।

ਜਦਕਿ ਹਰਿਆਣਾ ਵਿੱਚ ਇਹ ਰੇਟ 358 ਰੁਪਏ ਹੈ ਅਤੇ ਪੰਜਾਬ ਵਿੱਚ ਗੰਨੈ ਦਾ ਰੇਟ ਹਰਿਆਣਾ ਨਾਲੋਂ ਹਮੇਸ਼ਾ 20 ਰੁਪਏ ਵੱਧ ਸੀ। ਪਰ ਪੰਜਾਬ ਦੀ ਕੈਪਟਨ ਸਰਕਾਰ ਕਿਸਾਨਾਂ ਨਾਲ ਬੇਇਨਸਾਫ਼ੀ ਕਰ ਰਹੀ ਹੈ।

Click to comment

Leave a Reply

Your email address will not be published.

Most Popular

To Top