News

ਗੰਨੇ ਦਾ ਮੁੱਲ ਵਧਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ, ਜਲੰਧਰ-ਲੁਧਿਆਣਾ ਹਾਈਵੇਅ ਬੰਦ

ਗੰਨੇ ਦੀ ਕੀਮਤ ਵਧਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਜਲੰਧਰ ਦੇ ਪ੍ਰਵੇਸ਼ ਦੁਆਰ ਧਨੌਵਾਲੀ ਨੇੜੇ ਧਰਨਾ ਲਾ ਕੇ ਜਲੰਧਰ ਤੋਂ ਦੂਜੇ ਸ਼ਹਿਰਾਂ ਨੂੰ ਜਾਣ ਵਾਲੀ ਬੱਸ ਸੇਵਾ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਸ਼ੁੱਕਰਵਾਰ ਯਾਨੀ ਕਿ ਅੱਜ ਕਿਸਾਨ ਗੰਨੇ ਦੀ ਬਕਾਇਆ ਰਾਸ਼ੀ ਨਾ ਮਿਲਣ ਅਤੇ ਗੰਨੇ ਦੀ ਕੀਮਤ ਵਧਾਉਣ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਨੈਸ਼ਨਲ ਹਾਈਵੇਅ ਨੂੰ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਸਵੇਰੇ ਪੁੱਡਾ ਕੰਪਲੈਕਸ ਵਿੱਚ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ ਅਤੇ ਡੀਸੀ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਦੁਆਬਾ ਕਿਸਾਨ ਯੂਨੀਅਨ ਜਲੰਧਰ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਅਟਵਾਲ ਨੇ ਦੱਸਿਆ ਕਿ, “ਕਿਸਾਨ ਜੱਥੇਬੰਦੀਆਂ ਇੱਕਜੁਟ ਹੋ ਕੇ ਸਰਕਾਰ ਖਿਲਾਫ਼ ਧਰਨਾ ਦੇ ਰਹੀਆਂ ਹਨ। ਸਰਕਾਰੀ ਅਤੇ ਪ੍ਰਾਈਵੇਟ ਸ਼ੂਗਰ ਮਿੱਲਾਂ ਵੱਲ ਕਿਸਾਨਾਂ ਦਾ 200 ਕਰੋੜ ਰੁਪਏ ਬਕਾਇਆ ਹੈ।

ਸਰਕਾਰ ਨੇ ਪੈਸੇ ਵਿਆਜ ਸਮੇਤ ਅਦਾ ਕਰਨ ਦੀ ਮੰਗ ਨੂੰ ਨਜ਼ਰ ਅੰਦਾਜ਼ ਕਰ ਦਿੱਤਾ ਹੈ। ਕਿਸਾਨਾਂ ਵੱਲੋਂ ਪੰਜਾਬ ਵਿੱਚ ਗੰਨੇ ਦਾ ਘੱਟ ਤੋਂ ਘੱਟ ਮੁੱਲ ਹਰਿਆਣਾ ਤੋਂ ਵੱਧ ਕਰਨ ਦੀ ਮੰਗ ਕੀਤੀ ਹੈ। ਸਰਕਾਰ ਨੇ ਜਿਹੜੇ ਕੇਂਦਰ ਸਰਕਾਰ ਦੀ ਤਰਜ਼ ਤੇ ਇਸ ਨੂੰ ਪੋਰਟਨ ’ਤੇ ਪਾਉਣ ਲਈ ਆਦੇਸ਼ ਜਾਰੀ ਕੀਤੇ ਹਨ ਉਹਨਾਂ ਨੂੰ ਵਾਪਸ ਲੈਣ ਦੀ ਮੰਗ ਵੀ ਕੀਤੀ ਹੈ। ਕਿਸਾਨਾਂ ਵੱਲੋਂ ਚੇਤਾਵਨੀ ਦਿੱਤੀ ਗਈ ਹੈ ਕਿ ਜੇ ਸਰਕਾਰ ਉਹਨਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਉਹ ਰੇਲਵੇ ਟਰੈਕ ਨੂੰ ਵੀ ਬੰਦ ਕਰ ਦੇਣਗੇ।

ਕਿਸਾਨਾਂ ਨੇ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈ ਬਲਾਕ ਕਰ ਦਿੱਤਾ ਹੈ। ਇੱਧਰ, ਪੁਲਿਸ ਨੇ ਬੀਐਸਐਫ ਚੌਂਕ ਵਿੱਚ ਬੈਰੀਕੈਡਿੰਗ ਕਰ ਦਿੱਤੀ ਹੈ। ਇਸ ਕਾਰਨ ਕੋਈ ਵੀ ਬਸ ਅੱਗੇ ਨਹੀਂ ਜਾ ਸਕਦੀ। ਯਾਤਰੀਆਂ ਵਿੱਚ ਹਫੜਾ-ਦਫੜੀ ਮਚੀ ਹੋਈ ਹੈ। ਕਿਸਾਨ ਟ੍ਰੇਨਾਂ ਨੂੰ ਵੀ ਰੋਕਣ ਦੀ ਤਿਆਰੀ ਕਰ ਰਹੇ ਹਨ।

ਜਲੰਧਰ ਤੋਂ ਲੁਧਿਆਣਾ, ਅੰਬਾਲਾ, ਦਿੱਲੀ ਅਤੇ ਜਲੰਧਰ ਤੋਂ ਪਠਾਨਕੋਟ, ਜਲੰਧਰ ਤੋਂ ਅੰਮ੍ਰਿਤਸਰ ਬਟਾਲਾ, ਤਰਨਤਾਰਨ, ਨਵਾਂਸ਼ਹਿਰ, ਚੰਡੀਗੜ੍ਹ ਵੱਲ ਜਾਣ ਵਾਲੀਆਂ ਬੱਸ ਸਰਵਿਸ ਪੂਰੀ ਤਰ੍ਹਾਂ ਠੱਪ ਹੋ ਗਈ ਹੈ। ਜਲੰਧਰ ਤੋਂ ਨਕੋਦਰ, ਮੋਗਾ, ਕਪੂਰਥਲਾ ਵੱਲ ਜਾਣ ਵਾਲੀਆਂ ਬੱਸਾਂ ਚੱਲ ਰਹੀਆਂ ਹਨ।

Click to comment

Leave a Reply

Your email address will not be published.

Most Popular

To Top