ਗੰਨ ਕਲਚਰ ਨੂੰ ਲੈ ਕੇ ਮੁੱਖ ਮੰਤਰੀ ਦੇ ਡੀਜੀਪੀ ਨੂੰ ਹੁਕਮ, ਲੋਕਾਂ ਨੂੰ ਦਿੱਤਾ 3 ਦਿਨਾਂ ਦਾ ਸਮਾਂ

 ਗੰਨ ਕਲਚਰ ਨੂੰ ਲੈ ਕੇ ਮੁੱਖ ਮੰਤਰੀ ਦੇ ਡੀਜੀਪੀ ਨੂੰ ਹੁਕਮ, ਲੋਕਾਂ ਨੂੰ ਦਿੱਤਾ 3 ਦਿਨਾਂ ਦਾ ਸਮਾਂ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੀਜੀਪੀ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਅਗਲੇ 3 ਦਿਨਾਂ ਤੱਕ ਗੰਨ ਕਲਚਰ ਨੂੰ ਲੈ ਕੇ ਕੋਈ ਵੀ ਐਫਆਈਆਰ ਨਾ ਕੀਤੀ ਜਾਵੇ। ਇਸ ਬਾਰੇ ਡੀਜੀਪੀ ਗੌਰਵ ਯਾਦਵ ਵੱਲੋਂ ਇਕ ਟਵੀਟ ਕੀਤਾ ਗਿਆ ਹੈ।

ਆਪਣੇ ਟਵੀਟ ‘ਚ ਡੀਜੀਪੀ ਵੱਲੋਂ ਸਾਰਿਆਂ ਨੂੰ ਅਗਲੇ 72 ਘੰਟਿਆਂ (3 ਦਿਨ) ਤੱਕ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਹਟਾਉਣ ਦੀ ਅਪੀਲ ਕੀਤੀ ਗਈ ਹੈ।

ਉਨ੍ਹਾਂ ਲਿਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਅਗਲੇ 3 ਦਿਨਾਂ ਤੱਕ ਪੰਜਾਬ ‘ਚ ਹਥਿਆਰਾਂ ਦੀ ਨੁਮਾਇਸ਼ ਕਰ ਰਹੇ ਕਿਸੇ ਵੀ ਕੰਟੈਂਟ ਨੂੰ ਲੈ ਕੇ ਐੱਫ. ਆਈ. ਆਰ. ਦਰਜ ਨਹੀਂ ਕੀਤੀ ਜਾਵੇਗੀ ਤਾਂ ਜੋ ਲੋਕ ਆਪਣੇ ਤੌਰ ‘ਤੇ ਸੋਸ਼ਲ ਮੀਡੀਆ ਹੈਂਡਲਾਂ ਤੋਂ ਅਜਿਹੀ ਸਮੱਗਰ ਨੂੰ ਹਟਾ ਸਕਣ।

 

Leave a Reply

Your email address will not be published. Required fields are marked *