News

ਘਰੇਲੂ ਇਕਾਂਤਵਾਸ ਮਰੀਜ਼ਾਂ ਲਈ ਐਪ ਜਾਰੀ, ਮਰੀਜ਼ਾਂ ਦੀ ਇੰਝ ਹੋਵੇਗੀ ਦੇਖਭਾਲ

ਕੋਰੋਨਾ ਵਾਇਰਸ ਕਾਰਨ ਬਹੁਤ ਸਾਰੇ ਲੋਕ ਘਰ ਵਿੱਚ ਹੀ ਇਕਾਂਤਵਾਸ ਵਿੱਚ ਹਨ। ਉੱਥੇ ਹੀ ਇਹਨਾਂ ਮਰੀਜ਼ਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਮਰੀਜ਼ਾਂ ਲਈ ਘਰੇਲੂ ਇਕਾਂਤਵਾਸ ਦੌਰਾਨ ਸਵੈ-ਦੇਖਭਾਲ, ਬੈੱਡਾਂ ਦੀ ਉਪਲੱਬਧਤਾ ਅਤੇ ਟੀਕਾਕਰਨ ਕੇਂਦਰਾਂ ਬਾਰੇ ਜਾਣਕਾਰੀ ਆਦਿ ਲਈ ਪੰਜਾਬ ਕੋਵਿਡ ਕੇਅਰ ਵਟ੍ਹਸਐਪ ਚੈਟਬੋਟ ਦੀ ਸ਼ੁਰੂਆਤ ਕੀਤੀ ਹੈ।

Coronavirus Testing - How to Test for Coronavirus, Types of Tests |  Narayana Health

ਇਸ ਐਪ ਵਿੱਚ ਘਰੇਲੂ ਇਕਾਂਤਵਾਸ ਵਾਲੇ ਮਰੀਜ਼ ਅਪਣੀ ਸਿਹਤ ਸਬੰਧੀ ਜਾਣਕਾਰੀ ਅਪਲੋਡ ਕਰ ਸਕਦੇ ਹਨ ਅਤੇ ਇਸ ਦੀ ਨਿਗਰਾਨੀ ਮਾਹਰ ਕਰਨਗੇ, ਜੋ ਉਹਨਾਂ ਨੂੰ ਇਲਾਜ ਦੌਰਾਨ ਸਲਾਹ ਦੇਣਗੇ। ਇਹ ਐਪ 3 ਭਾਸ਼ਾਵਾਂ-ਪੰਜਾਬੀ, ਅੰਗਰੇਜ਼ੀ ਅਤੇ ਹਿੰਦੀ ਵਿੱਚ ਉਪਲੱਬਧ ਕਰਵਾਈ ਗਈ ਹੈ।

ਮੁੱਖ ਮੰਤਰੀ ਨੇ ਹਾਲ ਹੀ ਵਿੱਚ ਸ਼ੁਰੂ ਕੀਤੀ ਭੋਜਨ ਹੈਲਪਲਾਈਨ ਦੀ ਪ੍ਰਗਤੀ ਦਾ ਜਾਇਜ਼ਾ ਲਿਆ, ਜਿਸ ਤਹਿਤ ਸਿਰਫ਼ ਇੱਕ ਹਫ਼ਤੇ ਵਿੱਚ ਪੰਜਾਬ ਪੁਲਿਸ ਵੱਲੋਂ 3000 ਤੋਂ ਫੂਡ ਪੈਕੇਟ ਕੋਵਿਡ ਪ੍ਰਭਾਵਿਤ ਪਰਿਵਾਰਾਂ ਦੇ ਘਰ ਪਹੁੰਚਾਏ ਗਏ ਹਨ। ਇਹਨਾਂ ਵਿੱਚ 2721 ਪਕਾਏ ਗਏ ਅਥੇ 280 ਅਣ-ਪੱਕੇ ਭੋਜਨ ਦੇ ਪੈਕਟ ਸ਼ਾਮਲ ਕੀਤੇ ਗਏ ਸਨ।

ਇਸ ਦੇ ਨਾਲ ਹੀ ਡੀਜੀਪੀ ਦਿਨਕਰ ਗੁਪਤਾ ਨੇ ਦਸਿਆ ਕਿ ਸਕੀਮਤ ਦੀ ਸ਼ੁਰੂਆਤ ਦੇ ਪਹਿਲੇ ਦਿਨ ਹੀ ਪੁਲਿਸ ਵਿਭਾਗ ਵੱਲੋਂ ਕੋਵਿਡ ਕੰਟੀਨਾਂ ਦੀ ਸਥਾਪਨਾ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਕੀਤੀ ਗਈ ਸੀ ਅਤੇ ਇਸ ਸਕੀਮ ਦੇ ਪਹਿਲੇ ਹੀ ਦਿਨ 120 ਤੋਂ ਵੱਧ ਪਕਾਏ/ਅਣਪਕਾਏ ਭੋਜਨ ਦੇ ਪੈਕੇਟ ਵੰਡੇ ਗਏ ਸਨ।

Click to comment

Leave a Reply

Your email address will not be published.

Most Popular

To Top