ਘਰ ’ਚ ਰੱਖਿਆ ਹੋਇਆ ਹੈ ਧੀ ਦਾ ਵਿਆਹ, ਉਸ ਤੋਂ ਪਹਿਲਾਂ ਹੀ ਦੋ ਧਿਰਾਂ ’ਚ ਹੋਈ ਜ਼ਬਰਦਸਤ ਲੜਾਈ

 ਘਰ ’ਚ ਰੱਖਿਆ ਹੋਇਆ ਹੈ ਧੀ ਦਾ ਵਿਆਹ, ਉਸ ਤੋਂ ਪਹਿਲਾਂ ਹੀ ਦੋ ਧਿਰਾਂ ’ਚ ਹੋਈ ਜ਼ਬਰਦਸਤ ਲੜਾਈ

ਥਾਣਾ ਸੁਲਤਾਨਪੁਰ ਲੋਧੀ ਅਧੀਨ ਪਿੰਡ ਡਡਵਿੰਡੀ ’ਚ ਦੋ ਭਰਾਵਾਂ ਦੇ ਪਰਿਵਾਰਾਂ ਵਿੱਚ ਰਸਤੇ ਦੇ ਵਿਵਾਦ ਨੂੰ ਲੈ ਕੇ ਹੋਏ ਝਗੜੇ ਨੇ ਖ਼ੂਨੀ ਰੂਪ ਧਾਰ ਲਿਆ। ਇਸ ਝਗੜੇ ਵਿੱਚ ਲਗਭਗ 9 ਮੈਂਬਰਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਵੀ ਦੋਵੇਂ ਧਿਰਾਂ ਦੇ ਬਿਆਨ ਲੈ ਕੇ ਮਾਮਲੇ ਦੀ ਜਾਂਚ ਆਰੰਭ ਕਰ ਦਿੱਤੀ ਹੈ।

PunjabKesari

ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਇਲਾਜ ਅਧੀਨ ਇੱਕ ਧਿਰ ਦੇ ਮੋਹਨ ਸਿੰਘ ਤਰ ਦਲੀਪ ਸਿੰਘ, ਸੰਤੋਖ ਸਿੰਘ ਪੁੱਤਰ ਦਲੀਪ ਸਿੰਘ, ਹਰਦੀਪ ਸਿੰਘ ਪੁੱਤਰ ਸੰਤੋਖ ਸਿੰਘ, ਅਮਨਦੀਪ ਕੌਰ ਪਤਨੀ ਗੁਰਵਿੰਦਰ ਸਿੰਘ ਅਤੇ ਹਰਦੀਪ ਸਿੰਘ ਦੀ ਪਤਨੀ ਵੀ ਜ਼ਖ਼ਮੀਆਂ ’ਚ ਸ਼ਾਮਲ ਹਨ, ਜਦਕਿ ਦੂਜੀ ਧਿਰ ਦੇ ਜ਼ਖ਼ਮੀਆਂ ’ਚ ਅਨਮੋਲਦੀਪ ਸਿੰਘ ਪੁੱਤਰ ਜਸਬੀਰ ਸਿੰਘ, ਸੁਰਜੀਤ ਕੌਰ ਪਤਨੀ ਸੁੱਚਾ ਸਿੰਘ, ਗੁਰਸ਼ਰਨ ਕੌਰ ਪਤਨੀ ਜਸਵੀਰ ਸਿੰਘ, ਰਾਜਵੀਰ ਪੁੱਤਰ ਜਸਵੀਰ ਸਿੰਘ ਜ਼ੇਰੇ ਇਲਾਜ ਹਨ।

ਮੋਹਨ ਸਿੰਘ ਡਡਵਿੰਡੀ ਨੇ ਦੱਸਿਆ ਕਿ ਉਹ ਆਸਟਰੇਲੀਆ ਤੋਂ ਆਇਆ ਹੈ ਅਤੇ ਉਸ ਦੀ ਧੀ ਦਾ 4 ਦਸੰਬਰ ਨੂੰ ਵਿਆਹ ਰੱਖਿਆ ਹੋਇਆ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਸੁੱਚਾ ਸਿੰਘ ਅਤੇ ਜਸਵੀਰ ਸਿੰਘ ਵਗੈਰਾ ਨੇ ਸੋਚੀ ਸਮਝੀ ਸਾਜ਼ਿਸ਼ ਤਹਿਤ ਰਸਤੇ ‘ਤੇ ਮਿੱਟੀ ਪਾਉਣ ਦੇ ਬਹਾਨੇ ਸਾਡੇ ਪਰਿਵਾਰ ’ਤੇ ਹਮਲਾ ਕੀਤਾ ਹੈ ਅਤੇ ਉਹ ਮੇਰੀ ਧੀ ਦੀ ਵਿਆਹ ਸਮਾਗਮ ’ਚ ਖਲੱਲ ਪਾਉਣਾ ਚਾਹੁੰਦੇ ਸਨ। ਉਨ੍ਹਾਂ ਹਥਿਆਰਾਂ ਨਾਲ ਮੇਰੇ ਪਰਿਵਾਰ ਨੂੰ ਜ਼ਖ਼ਮੀ ਕਰ ਦਿੱਤਾ।

ਦੂਜੇ ਪਾਸੇ ਦੂਜੀ ਧਿਰ ਦੇ ਸੁੱਚਾ ਸਿੰਘ ਅਤੇ ਜਸਵੀਰ ਸਿੰਘ ਨੇ ਇਲਜ਼ਾਮ ਲਗਾਇਆ ਕਿ ਮੋਹਨ ਸਿੰਘ ਵਗੈਰਾ ਨੇ ਉਨ੍ਹਾਂ ਦੇ ਪਰਿਵਾਰ ‘ਤੇ ਹਮਲਾ ਕੀਤਾ ਅਤੇ ਜਖ਼ਮੀ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਮਿੱਟੀ ਆਪਣੀ ਜ਼ਮੀਨ ‘ਤੇ ਹੀ ਪਾ ਰਹੇ ਸਨ। ਉਨ੍ਹਾਂ ਇਲਜ਼ਾਮ ਲਾਇਆ ਕਿ ਮਾਰ ਦੇਣ ਦੀ ਨੀਅਤ ਨਾਲ ਉਹਨਾਂ ਦੇ ਪਰਿਵਾਰ ’ਤੇ ਹਮਲਾ ਹੋਇਆ ਹੈ। ਦੋਵਾਂ ਧਿਰਾਂ ਨੇ ਹੀ ਪੁਲਸ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਪੁਲਸ ਦਾ ਕਹਿਣਾ ਹੈ ਕਿ ਜੋ ਵੀ ਵਾਰਦਾਤ ਲਈ ਜ਼ਿੰਮੇਵਾਰ ਹੋਵੇਗਾ, ਉਨ੍ਹਾਂ ਖਿਲਾਫ਼ ਕੇਸ ਦਰਜ ਕੀਤਾ ਜਾਵੇਗਾ।

Leave a Reply

Your email address will not be published. Required fields are marked *