News

ਘੱਲੂਘਾਰਾ ਬਰਸੀ ਮੌਕੇ ਹੱਥਾਂ ’ਚ ਤਲਵਾਰਾਂ ਲੈ ਕੇ ਖਾਲਿਸਤਾਨ ਜ਼ਿੰਦਾਬਾਦ ਦੇ ਲੱਗੇ ਨਾਅਰੇ

ਸਾਕਾ ਨੀਲਾ ਤਾਰਾ ਨੂੰ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸ਼ਾਂਤੀਪੂਰਵਕ ਮਨਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ। ਆਪ੍ਰੇਸ਼ਨ ਬਲੂ ਸਟਾਰ ਦੇ ਸਮਾਗਮ ਸ਼ਾਂਤੀਪੂਰਵਕ ਨੇਪਰੇ ਚੜਿਆ ਹੈ। ਹਾਲਾਂਕਿ ਕੁਝ ਨੌਜਵਾਨਾਂ ਨੇ ਇਸ ਦੌਰਾਨ ਇਕੱਠੇ ਹੋ ਕੇ ਖਾਲਿਸਤਾਨ ਪੱਖੀ ਨਾਅਰੇਬਾਜ਼ੀ ਕੀਤੀ।

ਸਾਰੇ ਪੁਲਿਸ ਬਲਾਂ ਦੀ ਤਾਇਨਾਤੀ ਦੇ ਬਾਵਜੂਦ ਸੈਂਕੜੇ ਲੋਕ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ਤੇ ਪੁੱਜੇ। ਉਹਨਾਂ ਹੱਥਾਂ ਵਿੱਚ ਤਲਵਾਰਾਂ ਲੈ ਕੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ। ਲੋਕਾਂ ਨੇ ਹੱਥਾਂ ਵਿੱਚ ਜਰਨੈਲ ਭਿੰਡਰਾਂਵਾਲੇ ਦੇ ਪੋਸਟਰ, ਬੈਨਰ ਅਤੇ ਤਸਵੀਰਾਂ ਵੀ ਦੇਖਣ ਨੂੰ ਮਿਲੀਆਂ। ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਜੂਨ 1984 ਦੌਰਾਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਲਈ ਅਰਦਾਸ ਕਰਨ ਉਪਰੰਤ ਕੌਮ ਦੇ ਨਾਮ ਸੰਦੇਸ਼ ਦਿੱਤਾ।

ਅਰਦਾਸ ਦੌਰਾਨ 1984 ਵਿੱਚ ਅਕਾਲ ਤਖ਼ਤ ਸਾਹਿਬ ਅਤੇ ਹਰਿਮੰਦਰ ਸਾਹਿਬ ਤੇ ਫੌਜੀ ਹਮਲੇ ਦਾ ਹੁਕਮ ਦੇਣ ਲਈ ਤਤਕਾਲੀ ਕਾਂਗਰਸ ਸਰਕਾਰ ਦੀ ਨਿਖੇਧੀ ਕੀਤੀ। ਇਸ ਸਬੰਧੀ ਅੰਮ੍ਰਿਤਸਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੰਜਾਬ ਭਰ ਤੋਂ ਸੱਤ ਹਜ਼ਾਰ ਪੁਲਿਸ ਤੇ ਨੀਮ ਫੌਜੀ ਬਲਾਂ ਦੇ ਜਵਾਨ ਸ਼ਹਿਰ ਦੇ ਹਰ ਕੋਨੇ ਤੇ ਨਜ਼ਰ ਰੱਖ ਰਹੇ ਹਨ। ਸ਼ਹਿਰ ਵਿੱਚ ਧਾਰਾ 144 ਲਾਗੂ ਹੈ।

ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਲਾਇਸੈਂਸੀ ਹਥਿਆਰ ਲੈ ਕੇ ਚੱਲਣ ਤੇ ਵੀ ਪਾਬੰਦੀ ਲਾ ਦਿੱਤੀ ਗਈ ਹੈ। ਸ਼ਹਿਰ ਦਾ ਮਾਹੌਲ ਖ਼ਰਾਬ ਨਾ ਹੋਵੇ, ਇਸ ਲਈ ਪੁਲੀਸ ਪੂਰੀ ਨਜ਼ਰ ਰੱਖ ਰਹੀ ਹੈ। ਸ਼ਹਿਰ ਦੇ ਪ੍ਰਵੇਸ਼ ਦੁਆਰ ‘ਤੇ ਵਾਹਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਬੈਰੀਕੇਡਿੰਗ ਰਾਹੀਂ 90 ਥਾਵਾਂ ’ਤੇ ਨਾਕਾਬੰਦੀ ਕੀਤੀ ਗਈ। ਇਸ ਦੇ ਨਾਲ ਹੀ 110 ਪੀਸੀਆਰ ਟੀਮਾਂ ਸ਼ਹਿਰ ਵਿੱਚ ਲਗਾਤਾਰ ਗਸ਼ਤ ਕਰ ਰਹੀਆਂ ਹਨ। ਚਾਰ ਹਜ਼ਾਰ ਸਿਪਾਹੀ ਸਿਰਫ਼ ਦਰਬਾਰ ਸਾਹਿਬ ਦੇ ਆਲੇ-ਦੁਆਲੇ ਅਤੇ ਹੈਰੀਟੇਜ ਸਟਰੀਟ ਵਿਚ ਤਾਇਨਾਤ ਕੀਤੇ ਗਏ ਹਨ।

Click to comment

Leave a Reply

Your email address will not be published.

Most Popular

To Top