ਚਰਨਜੀਤ ਚੰਨੀ ਦੇ ਸਹੁੰ ਚੁੱਕ ਸਮਾਗਮ ’ਚ ਸ਼ਿਰਕਤ ਕਰਨਗੇ ਰਾਹੁਲ ਗਾਂਧੀ, ਪਹੁੰਚੇ ਚੰਡੀਗੜ੍ਹ

ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਹੁੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਉਹਨਾਂ ਦੇ ਅਹੁਦੇ ਦੀ ਸਹੁੰ ਚੁਕਵਾਉਣਗੇ। ਚੰਨੀ ਦੇ ਨਾਲ ਦੋ ਉਪ ਮੁੱਖ ਮੰਤਰੀ ਵੀ ਸਹੁੰ ਚੁਕਣਗੇ। ਚਰਨਜੀਤ ਚੰਨੀ ਦੇ ਸਹੁੰ ਚੁੱਕ ਸਮਾਗਮ ਵਿੱਚ ਸਿਰਫ 40 ਲੋਕਾਂ ਨੂੰ ਸ਼ਾਮਲ ਹੋਣ ਦੀ ਆਗਿਆ ਹੈ। ਪਾਰਟੀ ਦੇ ਲੋਕਾਂ ਨੂੰ ਪੰਜਾਬ ਰਾਜ ਭਵਨ ਵਿਖੇ ਚੰਨੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ।

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਬਾਰੇ ਵੱਡੀ ਖਬਰ ਸਾਹਮਣੇ ਆਈ ਹੈ। ਰਾਹੁਲ ਗਾਂਧੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਚੰਡੀਗੜ੍ਹ ਪਹੁੰਚ ਰਹੇ ਹਨ। ਰਾਹੁਲ ਗਾਂਧੀ ਦੇ ਆਉਣ ਨਾਲ ਪਾਰਟੀ ਅੰਦਰ ਖਿੱਚੋਤਾਣ ਨੂੰ ਬ੍ਰੇਕ ਲੱਗੇਗੀ। ਪਤਾ ਲੱਗਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਨਹੀਂ ਹੋ ਰਹੇ। ਵੇਖਣਾ ਹੋਏਗਾ ਕਿ ਰਾਹੁਲ ਕੈਪਟਨ ਨੂੰ ਮਨਾਉਣਗੇ ਜਾਂ ਨਹੀਂ।
ਹੁਣ ਤੱਕ ਮੀਡੀਆ ਕਵਰੇਜ ਬਾਰੇ ਸਥਿਤੀ ਵੀ ਸਪਸ਼ਟ ਨਹੀਂ। ਰਾਜ ਭਵਨ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਉਹ ਖੁਦ ਸਹੁੰ ਚੁੱਕ ਸਮਾਗਮ ਦੀ ਫੁਟੇਜ ਮੁਹੱਈਆ ਕਰਵਾ ਸਕਦੇ ਹਨ। ਚੰਨੀ ਚੰਡੀਗੜ੍ਹ ਦੇ ਪੰਜਾਬ ਰਾਜ ਭਵਨ ਵਿਖੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਪੰਜਾਬ ਦੇ ਨਵੇਂ ਬਣਨ ਜਾ ਰਹੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਬਸੀ ਪਠਾਣਾਂ ਦੇ ਪਿੰਡ ਦਫੇੜਾ ਪਹੁੰਚੇ।
ਇੱਥੇ ਉਨ੍ਹਾਂ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆਂ ਦਾ ਅਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਨਾਲ ਸੁਖਜਿੰਦਰ ਸਿੰਘ ਰੰਧਾਵਾ, ਕੁਲਵੀਰ ਸਿੰਘ ਜ਼ੀਰਾ, ਉਨ੍ਹਾਂ ਦੇ ਭਰਾ ਐਸਐਮਓ ਡਾਕਟਰ ਮਨੋਹਰ ਸਿੰਘ ਮੌਜੂਦ ਸਨ।
ਕਾਂਗਰਸ ਹਾਈ ਕਮਾਂਡ ਚਾਹੁੰਦੀ ਸੀ ਕਿ ਹਿੰਦੂ ਚਿਹਰਾ ਸੁਨੀਲ ਜਾਖੜ ਨੂੰ ਮੁੱਖ ਮੰਤਰੀ ਬਣਾਇਆ ਜਾਵੇ। ਵਿਧਾਇਕ ਇਸ ਨਾਲ ਸਹਿਮਤ ਨਹੀਂ ਹੋਏ ਅਤੇ ਸਿੱਖ ਚਿਹਰੇ ਸੁਖਜਿੰਦਰ ਰੰਧਾਵਾ ਨੂੰ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਕੀਤਾ ਗਿਆ। ਅਜੇ ਇਹ ਐਲਾਨ ਹੋਣਾ ਬਾਕੀ ਸੀ ਕਿ ਸਿੱਧੂ ਨੇ ਗੇਮ ਪਲਟ ਦਿੱਤੀ।
