News

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਕਾਂਗਰਸੀਆਂ ਨੇ ਮਨਾਇਆ ਜਸ਼ਨ

ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ 16ਵੇਂ ਮੁੱਖ ਮੰਤਰੀ ਵਜੋਂ ਅਹੁਦੇ ਦਾ ਹਲਫ਼ ਲੈ ਲਿਆ ਹੈ। ਪੰਜਾਬ ਦੇ ਸਿਆਸੀ ਇਤਿਹਾਸ ’ਚ ਪਹਿਲੀ ਦਫ਼ਾ ਕੋਈ ਦਲਿਤ ਆਗੂ ਮੁੱਖ ਮੰਤਰੀ ਦੀ ਕੁਰਸੀ ’ਤੇ ਬਿਰਾਜਮਾਨ ਹੋਇਆ ਹੈ। ਇਸ ਤੋਂ ਇਲਾਵਾ ਓਪੀ ਸੋਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਦੌਰਾਨ ਕਾਂਗਰਸੀ ਵਿਧਾਇਕਾਂ ਵੱਲੋਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਜਾ ਰਿਹਾ ਹੈ।

 ਵੇਖੋ, ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਪਿੱਛੋਂ ਕਾਂਗਰਸੀਆਂ ਦੇ 'ਜਸ਼ਨਾਂ' ਦੀਆਂ ਤਸਵੀਰਾਂ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਇਸਦੀਆਂ ਕੁੱਝ ਤਸਵੀਰਾਂ ਸਾਹਮਣੇ ਆਈਆਂ ਨੇ ਜਿੰਨਾਂ ‘ਚ ਦੇਖਿਆ ਜਾ ਸਕਦਾ ਹੈ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਆਪਣਾ ਅਹੁਦਾ ਸੰਭਾਲਦੇ ਸਮੇਂ ਹੱਥ ਜੋੜ ਕੇ ਕਾਂਗਰਸ ਹਾਈਕਮਾਂਡ ਸਣੇ ਆਪਣੇ ਸਮਰਥਕਾਂ ਦਾ ਧੰਨਵਾਦ ਕਰਦੇ ਹੋਏ ਨਜ਼ਰ ਆ ਰਹੇ ਹਨ।

 ਵੇਖੋ, ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਪਿੱਛੋਂ ਕਾਂਗਰਸੀਆਂ ਦੇ 'ਜਸ਼ਨਾਂ' ਦੀਆਂ ਤਸਵੀਰਾਂ

ਇਸ ਦੇ ਨਾਲ ਹੀ ਦੇਖਿਆ ਜਾ ਸਕਦਾ ਹੈ ਕਿ ਨਵਜੋਤ ਸਿੱਧੂ ਅਤੇ ਹਰੀਸ਼ ਰਾਵਤ ਚਰਨਜੀਤ ਚੰਨੀ ਨੂੰ ਲੱਡੂ ਖਵਾ ਕੇ ਉਹਨਾਂ ਦਾ ਮੂੰਹ ਮਿੱਠਾ ਕਰ ਰਹੇ ਹਨ। ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਇਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਲਈ ਹੈ।

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ ਹੈ। ਇਸ ਦੇ ਨਾਲ ਹੀ ਚਰਨਜੀਤ ਚੰਨੀ ਦੇ ਨਾਲ ਦੋ ਉਪ ਮੁੱਖ ਮੰਤਰੀ ਵੀ ਬਣਾਏ ਗਏ ਹਨ। ਸੁਖਜਿੰਦਰ ਰੰਧਾਵਾ ਅਤੇ ਓਪੀ ਸੋਨੀ ਵੱਲੋਂ ਉਪ ਮੁੱਖ ਮੰਤਰੀ ਦੇ ਤੌਰ ‘ਤੇ ਸੁੰਹ ਚੁੱਕੀ ਗਈ ਹੈ।

Click to comment

Leave a Reply

Your email address will not be published.

Most Popular

To Top