News

ਚਾਰਾ ਘੁਟਾਲੇ ਦੇ ਮਾਮਲੇ ‘ਚ ਲਾਲੂ ਪ੍ਰਸਾਦ ਯਾਦਵ ਨੂੰ 5 ਸਾਲ ਦੀ ਸਜ਼ਾ, 60 ਲੱਖ ਦਾ ਜੁਰਮਾਨਾ

ਚਾਰਾ ਘੁਟਾਲੇ ਦੇ ਸਭ ਤੋਂ ਵੱਡੇ ਅਤੇ ਪੰਜਵੇਂ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਲਾਲੂ ਪ੍ਰਸਾਦ ਯਾਦਵ ਨੂੰ ਸਜ਼ਾ ਸੁਣਾਈ ਗਈ ਹੈ। ਸੀਬੀਆਈ ਅਦਾਲਤ ਨੇ ਲਾਲੂ ਪ੍ਰਸਾਦ ਨੂੰ 5 ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ 60 ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਗਿਆ ਹੈ। ਸੀਬੀਆਈ ਜੱਜ ਐਸਕੇ ਸ਼ਸ਼ੀ ਦੀ ਵਿਸ਼ੇਸ਼ ਅਦਾਲਤ ਨੇ 15 ਫਰਵਰੀ ਨੂੰ ਲਾਲੂ ਸਮੇਤ 38 ਦੋਸ਼ੀਆਂ ਨੂੰ ਸਜ਼ਾ ਸੁਣਾਉਂਦੇ ਹੋਏ ਸਜ਼ਾ ਤੇ ਸੁਣਵਾਈ ਲਈ 21 ਫਰਵਰੀ ਦੀ ਤਰੀਕ ਤੈਅ ਕੀਤੀ ਸੀ।

RJD chief Lalu Prasad Yadav gets bail in fodder scam, likely to walk out of  jail | India News | Zee News

ਵਿਸ਼ੇਸ਼ ਸੀਬੀਆਈ ਅਦਾਲਤ ਨੇ ਲਾਲੂ ਪ੍ਰਸਾਦ ਯਾਦਵ ਨੂੰ ਆਈਪੀਸੀ ਦੀ ਧਾਰਾ 409, 420, 467, 468, 471 ਦੇ ਨਾਲ-ਨਾਲ ਸਾਜ਼ਿਸ਼ ਨਾਲ ਸਬੰਧਤ ਧਾਰਾ 120ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(2) ਤਹਿਤ ਦੋਸ਼ੀ ਠਹਿਰਾਇਆ ਹੈ। ਇਸ ਮਾਮਲੇ ਵਿੱਚ ਸੀਬੀਆਈ ਨੇ ਕੁੱਲ 170 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ ਜਦਕਿ 26 ਸਤੰਬਰ 2005 ਨੂੰ 148 ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕੀਤੇ ਗਏ ਸਨ।

ਚਾਰਾ ਘੁਟਾਲੇ ਦੇ ਚਾਰ ਵੱਖ-ਵੱਖ ਮਾਮਲਿਆਂ ‘ਚ 14 ਸਾਲ ਦੀ ਸਜ਼ਾ ਸੁਣਾਏ ਗਏ ਲਾਲੂ ਪ੍ਰਸਾਦ ਯਾਦਵ ਸਮੇਤ 99 ਲੋਕਾਂ ਦੇ ਖਿਲਾਫ ਅਦਾਲਤ ਨੇ 29 ਜਨਵਰੀ ਨੂੰ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਚਾਰਾ ਘੁਟਾਲੇ ਵਿੱਚ ਲਾਲੂ ਯਾਦਵ ਨੂੰ ਪਹਿਲਾਂ ਹੀ ਸਜ਼ਾ ਹੋ ਚੁੱਕੀ ਸੀ। 139 ਕਰੋੜ ਰੁਪਏ ਦੇ ਡੋਰਾਂਡਾ ਚਾਰਾ ਘੁਟਾਲੇ ਵਿੱਚ ਲਾਲੂ ਯਾਦਵ ਵੀਡੀਓ ਕਾਨਫਰੰਸ ਰਾਹੀਂ ਸਜ਼ਾ ਸੁਣਾਈ ਗਈ।

Click to comment

Leave a Reply

Your email address will not be published.

Most Popular

To Top