News

ਚੋਣਾਂ ਤੋਂ ਪਹਿਲਾਂ ਅਕਾਲੀ ਦਲ (ਸੰਯੁਕਤ) ਵੱਲੋਂ ਭੀਮ ਆਰਮੀ ਨਾਲ ਗਠਜੋੜ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਵੱਖ ਹੋਏ ਟਕਸਾਲੀ ਲੀਡਰਾਂ ਦੇ ਅਕਾਲੀ ਦਲ (ਸੰਯੁਕਤ) ਨੇ ਭੀਮ ਆਰਮੀ ਨਾਲ ਗਠਜੋੜ ਕਰ ਲਿਆ ਹੈ। ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਦੋਵੇਂ ਦਲ ਮਿਲ ਕੇ ਚੋਣਾਂ ਲੜਨਗੇ। ਇਹ ਐਲਾਨ ਅੱਜ ਅਕਾਲੀ ਦਲ ਦੇ ਲੀਡਰਾਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਕੀਤਾ ਹੈ।

Sukhdev Singh Dhindsa, Ranjit Singh Brahmpura float SAD (Sanyukt)

ਅਕਾਲੀ ਦਲ (ਸੰਯੁਕਤ) ਦੇ ਲੀਡਰਾਂ ਸੁਖਦੇਵ ਸਿੰਘ ਢੀਂਡਸਾ ਤੇ ਜੱਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਉਹ ਉੱਤਰ ਪ੍ਰਦੇਸ਼ ਦੇ ਦਲਿਤ ਆਗੂ ਚੰਦਰ ਸ਼ੇਖਰ ਆਜ਼ਾਦ ਦੀ ਅਗਵਾਈ ਵਾਲੀ ਭੀਮ ਆਰਮੀ ਨਾਲ ਮਿਲ ਕੇ ਪੰਜਾਬ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲੜਨਗੇ। ਭੀਮ ਆਰਮੀ ਦੇ ਮੁਖੀ ਚੰਦਰ ਸ਼ੇਖਰ ਆਜ਼ਾਦ ਦੇ ਪ੍ਰਤੀਨਿਧੀ ਰਾਕੇਸ਼ ਕੁਮਾਰ ਲਵਲੀ ਨੇ ਅਕਾਲੀ ਦਲ (ਸੰਯੁਕਤ) ਦੇ ਲੀਡਰਾਂ ਨਾਲ ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਇਹ ਐਲਾਨ ਕੀਤਾ ਹੈ।

Click to comment

Leave a Reply

Your email address will not be published.

Most Popular

To Top