News

ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਅੰਮ੍ਰਿਤਸਰ ਤੋਂ ਮੇਅਰ ਕਰਮਜੀਤ ਸਿੰਘ ਰਿੰਟੂ ਨੇ ‘ਆਪ’ ਦਾ ਫੜਿਆ ਝਾੜੂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕਾਂਗਰਸ ਪਾਰਟੀ ਦਾ ਸਾਥ ਛੱਡ ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹਿਆ ਹੈ। ਟਿਕਟ ਦਾ ਐਲਾਨ ਹੋਣ ਤੋਂ ਬਾਅਦ ਤੋਂ ਹੀ ਉਹਨਾਂ ਨੇ ਆਪਣੇ ਆਪ ਨੂੰ ਸੀਮਤ ਕਰ ਲਿਆ ਸੀ ਤੇ ਚੋਣ ਪ੍ਰਚਾਰ ਵਿੱਚ ਵੀ ਨਹੀਂ ਸ਼ਾਮਲ ਹੋਏ।

ਜਾਣਕਾਰੀ ਲਈ ਦੱਸ ਦਈਏ ਕਿ ਕਰਮਜੀਤ ਸਿੰਘ ਰਿੰਟੂ ਅੰਮ੍ਰਿਤਸਰ ਉੱਤਰੀ ਤੋਂ ਵੱਡਾ ਚਿਹਰਾ ਹਨ। 2012 ਦੀਆਂ ਚੋਣਾਂ ਵਿੱਚ ਕਰਮਜੀਤ ਸਿੰਘ ਰਿੰਟੂ ਨੂੰ ਅੰਮ੍ਰਿਤਸਰ ਉੱਤਰੀ ਤੋਂ ਅਨਿਲ ਜੋਸ਼ੀ ਦੇ ਮੁਕਾਬਲੇ ਟਿਕਟ ਦਿੱਤੀ ਗਈ ਸੀ। ਫਿਰ ਅਨਿਲ ਜੋਸ਼ੀ ਨੇ ਮੇਅਰ ਰਿੰਟੂ ਨੂੰ ਹਰਾ ਕੇ ਮੰਤਰੀ ਦਾ ਅਹੁਦਾ ਹਾਸਲ ਕੀਤਾ।

2017 ਵਿੱਚ ਰਿੰਟੂ ਨੇ ਦੁਬਾਰਾ ਉੱਤਰੀ ਤੋਂ ਟਿਕਟ ਬਾਰੇ ਸੋਚਿਆ, ਪਰ ਇਨਕਾਰ ਕਰ ਦਿੱਤਾ ਗਿਆ ਤੇ ਸੁਨੀਲ ਦੱਤੀ ਨੂੰ ਮੈਦਾਨ ਵਿੱਚ ਉਤਾਰਿਆ ਗਿਆ। ਹੁਣ 2022 ਦੀਆਂ ਚੋਣਾਂ ‘ਚ ਵੀ ਰਿੰਟੂ ਨੇ ਅੰਮ੍ਰਿਤਸਰ ਉੱਤਰੀ ਤੋਂ ਟਿਕਟ ਮੰਗੀ ਸੀ, ਪਰ ਉਦੋਂ ਉਨ੍ਹਾਂ ਨੇ ਨਾਂਹ ਕਰ ਦਿੱਤੀ ਸੀ। ਉਦੋਂ ਤੋਂ ਹੀ ਰਿੰਟੂ ਨੇ ਕਾਂਗਰਸ ਖਿਲਾਫ ਜਾਣ ਦਾ ਮਨ ਬਣਾ ਲਿਆ ਸੀ। ਜਦੋਂ ਤੋਂ ਟਿਕਟ ਦਾ ਐਲਾਨ ਹੋਇਆ, ਉਦੋਂ ਤੋਂ ਹੀ ਰਿੰਟੂ ਚੋਣ ਮੁਹਿੰਮ ‘ਚ ਨਜ਼ਰ ਨਹੀਂ ਆਏ। 

Click to comment

Leave a Reply

Your email address will not be published.

Most Popular

To Top