ਚੋਣਾਂ ਤੋਂ ਪਹਿਲਾਂ ਪੀਐਮ ਮੋਦੀ ਨੇ ਵੱਡੇ ਸਿੱਖ ਲੀਡਰਾਂ ਨਾਲ ਕੀਤੀ ਮੁਲਾਕਾਤ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦਰਮਿਆਨ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੇਸ਼ ਦੇ ਵੱਡੇ ਸਿੱਖ ਆਗੂਆਂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿੱਚ ਮਨਜਿੰਦਰ ਸਿੰਘ ਸਿਰਸਾ ਸਮੇਤ ਸੰਤ ਬਲਬੀਰ ਸਿੰਘ ਸੀਚੇਵਾਲ, ਪਟਨਾ ਸਾਹਿਬ ਦੇ ਜੱਥੇਦਾਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਸਮੇਤ ਹੋਰ ਸਿੱਖ ਆਗੂ ਸ਼ਾਮਲ ਹਨ।

ਦੱਸ ਦਈਏ ਕਿ ਅੱਜ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੀਤੇ ਜਾ ਰਹੇ ਪ੍ਰਚਾਰ ਦਾ ਆਖਰੀ ਦਿਨ ਹੈ। ਇਸ ਦੇ ਨਾਲ ਹੀ ਚੋਣ ਪ੍ਰਚਾਰ ਠੱਪ ਹੋਣ ਤੋਂ ਬਾਅਦ 20 ਫਰਵਰੀ ਨੂੰ ਵੋਟਿੰਗ ਹੋਣ ਤੱਕ ਸੂਬੇ ‘ਚ ਡਰਾਈ-ਡੇਅ ਦਾ ਐਲਾਨ ਕੀਤਾ ਗਿਆ ਹੈ। ਚੋਣ ਪ੍ਰਚਾਰ ਖ਼ਤਮ ਹੁੰਦੇ ਹੀ ਰੇਡੀਓ ਤੇ ਟੀਵੀ ‘ਤੇ ਇਸ਼ਤਿਹਾਰਾਂ ਦਾ ਪ੍ਰਸਾਰਣ ਬੰਦ ਕਰ ਦਿੱਤਾ ਜਾਵੇਗਾ।
ਚੋਣ ਪ੍ਰਚਾਰ ਦੇ ਆਖਰੀ ਦਿਨ ਕਈ ਦਿੱਗਜ ਆਗੂ ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਪ੍ਰਚਾਰ ਦਾ ਆਖਰੀ ਦਿਨ ਸ਼ੁੱਕਰਵਾਰ 18 ਫਰਵਰੀ ਹੈ। ਸੂਬੇ ‘ਚ ਚੋਣ ਪ੍ਰਚਾਰ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਬਾਅਦ ਰੁਕ ਜਾਵੇਗਾ। ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਪ੍ਰਸ਼ਾਸਨ ਨੇ ਬਾਹਰੀ ਲੋਕਾਂ ਨੂੰ 18 ਫਰਵਰੀ ਨੂੰ ਸ਼ਾਮ 6 ਵਜੇ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਛੱਡਣ ਦੇ ਹੁਕਮ ਦਿੱਤੇ ਹਨ।
