ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਬੁਲਾਈ ਅਹਿਮ ਮੀਟਿੰਗ, ਲਿਆ ਜਾ ਸਕਦੈ ਨਵਾਂ ਫ਼ੈਸਲਾ?

 ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਬੁਲਾਈ ਅਹਿਮ ਮੀਟਿੰਗ, ਲਿਆ ਜਾ ਸਕਦੈ ਨਵਾਂ ਫ਼ੈਸਲਾ?

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ 9 ਨਵੰਬਰ ਨੂੰ ਹੋ ਰਿਹਾ ਹੈ। ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਆਮ ਇਜਲਾਸ ਦੁਪਹਿਰ 1 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਵੇਗਾ। ਇਸ ਦੌਰਾਨ ਕਮੇਟੀ ਮੈਂਬਰ ਪ੍ਰਧਾਨ, ਸੀਨੀਅਰ ਉਪ ਪ੍ਰਧਾਨ, ਜੂਨੀਅਰ ਉਪ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤਰਿਮ ਕਮੇਟੀ ਦੇ ਮੈਂਬਰਾਂ ਦੀ ਚੋਣ ਕਰਨਗੇ।

Sukhbir Badal offers to resign from SAD chief's post | Deccan Herald

ਮਿਲੀ ਜਾਣਕਾਰੀ ਮੁਤਾਬਕ ਐਸਜੀਪੀਸੀ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੀਟਿੰਗ ਬੁਲਾਈ ਹੈ। ਸੁਖਬੀਰ ਬਾਦਲ ਅੱਜ ਸ਼ਾਮ 4 ਵਜੇ ਮੀਟਿੰਗ ਕਰਨਗੇ। ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਸਾਲ ਵਿੱਚ 2 ਵਾਰ ਇਕੱਤਰਤਾ ਹੁੰਦੀ ਹੈ।

ਮਾਰਚ ਮਹੀਨੇ ਵਿੱਚ ਬਜਟ ਅਤੇ ਨਵੰਬਰ ਵਿੱਚ ਜਨਰਲ ਇਜਲਾਸ ਦੇ ਮੌਕੇ ਮੈਂਬਰ ਇਕੱਠੇ ਹੋ ਕੇ ਕੌਮੀ ਮਾਮਲਿਆਂ ਤੇ ਵੀ ਆਪਣੀ ਰਾਏ ਦਿੰਦੇ ਹਨ। ਕਾਬਲੇਗੌਰ ਹੈ ਕਿ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਬਾਹਰ ਕਰ ਦਿੱਤਾ ਗਿਆ ਸੀ।

Leave a Reply

Your email address will not be published.